Breaking News

ਪੰਜਾਬ ਦੇ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਕੂਲਾਂ ਦੇ ਬਾਰੇ ਦਿੱਤਾ ਹੁਣ ਇਹ ਵੱਡਾ ਬਿਆਨ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਸਭ ਪਾਸੇ ਹਾਹਾਕਾਰ ਮੱਚਾਈ ਹੋਈ ਹੈ। ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਆਪਣੀ ਚਪੇਟ ਵਿੱਚ ਲਿਆ, ਉੱਥੇ ਹੀ ਭਾਰਤ ਦੇ ਵਿੱਚ ਇਸ ਦੇ ਪ੍ਰਸਾਰ ਨੂੰ ਰੋਕਣ ਲਈ ਸਰਕਾਰ ਵੱਲੋਂ ਤਾਲਾਬੰਦੀ ਕਰ ਦਿੱਤੀ ਗਈ ਸੀ। ਪਿੱਛਲੇ ਸਾਲ ਮਾਰਚ 2020 ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਸੀ ਤਾਂ ਜੋ ਬੱਚਿਆਂ ਨੂੰ ਇਸ ਕਰੋਨਾ ਤੋਂ ਬਚਾਇਆ ਜਾ ਸਕੇ। ਸਰਕਾਰ ਵੱਲੋਂ ਸਭ ਸਕੂਲਾਂ ਨੂੰ ਬੱਚਿਆਂ ਦੀ ਪੜ੍ਹਾਈ ਆਨਲਾਈਨ ਹੀ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ।

ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਅਕਤੂਬਰ ਤੋਂ ਮੁੜ ਸਕੂਲਾਂ ਨੂੰ ਖੋਲ੍ਹਿਆ ਗਿਆ। ਹੁਣ ਦੇਸ਼ ਅੰਦਰ ਸਥਿਤੀ ਨੂੰ ਕਾਬੂ ਹੇਠ ਦੇਖਦੇ ਹੋਏ ਮੁੜ ਤੋਂ ਸਕੂਲਾਂ ਨੂੰ ਖੋਲ ਦਿੱਤਾ ਗਿਆ ਸੀ, ਤਾਂ ਜੋ ਬੱਚਿਆਂ ਦੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਸਬੰਧੀ ਬੱਚਿਆਂ ਦੀ ਤਿਆਰੀ ਕਰਵਾਈ ਜਾ ਸਕੇ। ਉੱਥੇ ਹੀ ਬਹੁਤ ਸਾਰੇ ਬੱਚਿਆਂ ਦੇ ਮਾਪੇ ਉਨ੍ਹਾਂ ਦੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਨੂੰ ਲੈ ਕੇ ਵਧੇਰੇ ਚਿੰਤਤ ਨਜ਼ਰ ਆਏ। ਹੁਣ ਸਰਕਾਰ ਵਲੋਂ 31 ਮਾਰਚ ਤੱਕ ਸਾਰੇ ਸਕੂਲਾਂ ਤੇ ਕਾਲਜਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਕੂਲਾਂ ਦੇ ਬਾਰੇ ਦਿੱਤਾ ਹੁਣ ਇਹ ਵੱਡਾ ਬਿਆਨ।

ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਚ ਅਧਿਕਾਰੀਆਂ ਨਾਲ ਵੀਡਿਓ ਕਾਨਫਰੈਸਿੰਗ ਰਾਹੀਂ ਬੈਠਕ ਕੀਤੀ ਗਈ। ਜਿਸ ਵਿੱਚ ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਕਈ ਫੈਸਲੇ ਲਏ ਗਏ ਹਨ। ਇਸ ਕਰੋਨਾ ਦਾ ਸਭ ਤੋਂ ਵਧੇਰੇ ਅਸਰ ਵਿਦਿਆਰਥੀਆਂ ਦੀ ਪੜ੍ਹਾਈ ਉਪਰ ਪੈ ਰਿਹਾ ਹੈ। ਕਿਉਂਕਿ ਪਹਿਲਾਂ ਵਿਦਿਆਰਥੀਆਂ ਦੀ ਪ੍ਰੀਖਿਆ ਨੂੰ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਸੀ। ਪਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਅੱਜ ਦੀ ਹੋਈ ਮੀਟਿੰਗ ਵਿੱਚ ਸੂਬੇ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਨੂੰ ਮਾਰਚ ਤੱਕ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ,ਤਾਂ ਜੋ ਸੂਬੇ ਦੇ ਬੱਚਿਆਂ ਨੂੰ ਕਰੋਨਾ ਦੇ ਕਹਿਰ ਤੋਂ ਬਚਾਇਆ ਜਾ ਸਕੇ।

ਉੱਥੇ ਹੀ ਬਹੁਤ ਸਾਰੇ ਬੱਚਿਆਂ ਦੇ ਮਾਪੇ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਚਿੰ-ਤ-ਤ ਹਨ। ਹੁਣ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਸਾਰੀਆਂ ਕਲਾਸਾਂ ਦੇ ਪੇਪਰ 31 ਮਾਰਚ ਤੱਕ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਗਰ ਸੂਬੇ ਅੰਦਰ 31 ਮਾਰਚ ਤੱਕ ਹਾਲਾਤ ਬੇਹਤਰ ਹੋ ਜਾਂਦੇ ਹਨ, ਤਾਂ ਬੱਚਿਆਂ ਦੇ ਪੇਪਰਾਂ ਦੀ ਡੇਟਸ਼ੀਟ ਅਤੇ ਪੇਪਰ ਲੈਣ ਦਾ ਤਰੀਕਾ ਮੁੜ ਤੋਂ ਜਾਰੀ ਕਰ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਹੈ ਕਿ ਸੂਬਾ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਰੋਨਾ ਨੂੰ ਰੋਕਣ ਲਈ ਇਹ ਸਖਤ ਆਦੇਸ਼ ਲਾਗੂ ਕੀਤੇ ਗਏ ਹਨ।

Check Also

ਜਦ ਪਤੀ ਨਹੀਂ ਲੈਕੇ ਆਇਆ ਕੁਰਕੁਰੇ ਤਾਂ ਨਾਰਾਜ ਹੋ ਪਤਨੀ ਚਲੀ ਗਈ ਪੇਕੇ , ਤਲਾਕ ਤੱਕ ਪਹੁੰਚਿਆ ਮਾਮਲਾ

ਆਈ ਤਾਜਾ ਵੱਡੀ ਖਬਰ  ਕਹਿੰਦੇ ਹਨ ਸਮੇਂ ਸਮੇਂ ਤੇ ਪਤੀ ਪਤਨੀ ਦੇ ਵਿੱਚ ਜੇਕਰ ਨੋਕ-ਝੋਕ …