Breaking News

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਵਲੋਂ ਸਕੂਲਾਂ ਦੇ ਬੱਚਿਆਂ ਨੂੰ ਲੈ ਕੇ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਜਿੱਥੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਰੋਨਾ ਤੋਂ ਬਚਾਉਣ ਲਈ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ। ਉੱਥੇ ਹੀ ਸਰਕਾਰ ਵੱਲੋਂ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤਾ ਜਾ ਰਹੇ ਹਨ। ਸਕੂਲਾਂ ਵਿੱਚ ਵੀ ਬੱਚਿਆਂ ਨੂੰ ਸਿਹਤਯਾਬ ਰੱਖਣ ਵਾਸਤੇ ਸਕੂਲ ਆਉਣ ਵਾਲੇ ਸਾਰੇ ਅਧਿਆਪਕਾਂ ਦਾ ਕਰੋਨਾਂ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ। ਉਨ੍ਹਾਂ ਅਧਿਆਪਕਾਂ ਨੂੰ ਹੀ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ ਜਿਨ੍ਹਾਂ ਨੇ ਕਰੋਨਾ ਦੀਆਂ ਦੋਨੋਂ ਖੁਰਾਕਾਂ ਲਈਆਂ ਹੋਣਗੀਆਂ। ਹੁਣ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ, ਜਿਸ ਸਦਕਾ ਬੱਚਿਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਹੁਣ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਸਕੂਲਾਂ ਦੇ ਬੱਚਿਆਂ ਲਈ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਸਾਰੇ ਬੱਚਿਆਂ ਦੀ ਸਿਹਤ ਲਈ ਸਾਰੇ ਵਿਦਿਅਕ ਅਦਾਰਿਆਂ ਵਿੱਚ ਬੱਚਿਆਂ ਨੂੰ ਪੇਟ ਦੇ ਕੀੜੇ ਖਤਮ ਕਰਨ ਵਾਲੀਆਂ ਅਲਬੈਂਡਾਜ਼ੋਲ ਦੀਆਂ ਗੋਲੀਆਂ ਮੁਫਤ ਵਿੱਚ ਦਿੱਤੀਆਂ ਜਾਣਗੀਆਂ। ਇਹ ਇੱਕ ਸਾਲ ਤੋਂ ਉੱਨੀ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਖਵਾਈਆਂ ਜਾਣਗੀਆ। ਇਸ ਦਾ ਐਲਾਨ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਮੋਹਾਲੀ ਦੇ ਪਿੰਡ ਬਾਕਰਪੁਰ ਵਿੱਚ ਕੀਤਾ ਗਿਆ। ਉਸ ਸਮੇਂ ਉਹ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿੱਚ ਕਰਵਾਏ ਜਾ ਰਹੇ ਰਾਜ ਪੱਧਰੀ ਰਾਸ਼ਟਰੀ ਕੀਟਨਾਸ਼ਕ ਦਿਵਸ ਦੀ ਸ਼ੁਰੂਆਤ ਕਰਦੇ ਹੋਏ ਸੰਬੋਧਨ ਕਰ ਰਹੇ ਸਨ।

ਉਹਨਾਂ ਬੱਚਿਆਂ ਦੀ ਸਿਹਤ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੱਚਿਆਂ ਨੂੰ ਖਾਣੇ ਤੋਂ ਪਹਿਲਾਂ ਅਤੇ ਬਾਅਦ ਵਿੱਚ ਹੱਥ ਧੋਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉੱਥੇ ਹੀ ਆਲੇ-ਦੁਆਲੇ ਨੂੰ ਸਾਫ਼ ਰੱਖਣਾ ਅਤੇ ਨੰਗੇ ਪੈਰੀਂ ਚੱਲਣ ਤੋਂ ਬਚਣਾ, ਪੀਣ ਵਾਲਾ ਯੋਗ ਪਾਣੀ ਹੀ ਵਰਤੋਂ ਵਿੱਚ ਲਿਆਉਣਾ, ਫਲ ਅਤੇ ਸਬਜ਼ੀਆਂ ਨੂੰ ਸਾਫ ਪਾਣੀ ਨਾਲ ਧੋਣਾ, ਬਾਹਰ ਖੁੱਲ੍ਹੇ ਵਿੱਚ ਸੌਚ ਨਾ ਕਰਨਾ, ਆਦਿ ਵਰਗੀਆਂ ਗੱਲਾਂ ਤੇ ਧਿਆਨ ਰੱਖਣਾ ਚਾਹੀਦਾ ਹੈ। ਜਿਸ ਨਾਲ ਪੇਟ ਦੇ ਕੀੜੇ ਹੋਣ ਦੀ ਸਮੱਸਿਆ ਤੋਂ ਬਚਿਆ ਜਾ ਸਕੇ।

ਉਥੇ ਹੀ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਆਖਿਆ ਹੈ ਕਿ ਛੋਟੇ ਬੱਚਿਆਂ ਵਿੱਚ ਕੁਪੋਸ਼ਣ ਅਤੇ ਆਈਰਨ ਅਤੇ ਕਮਜ਼ੋਰੀ ਨੂੰ ਦੇਖਦੇ ਹੋਏ ਆਂਗਨਵਾੜੀ ਵਰਕਰਾਂ ਨੂੰ ਇਹ ਗੋਲੀਆਂ ਬੱਚਿਆਂ ਨੂੰ ਦੇਣੀਆਂ ਚਾਹੀਦੀਆਂ ਹਨ ਅਤੇ ਸਿਹਤ ਸਬੰਧੀ ਜਾਣਕਾਰੀ ਵੀ ਦਿੱਤੀ ਜਾਣੀ ਚਾਹੀਦੀ ਹੈ। ਇਸ ਲਈ ਹੁਣ ਸੂਬੇ ਭਰ ਵਿੱਚ ਆਂਗਨਵਾੜੀ ਵਰਕਰਾਂ ਵੱਲੋਂ ਆਂਗਨਵਾੜੀ ਕੇਂਦਰਾਂ ਅਤੇ ਸਕੂਲਾਂ ਵਿੱਚ ਗੋਲੀਆਂ ਦਿੱਤੀਆਂ ਜਾਣਗੀਆਂ। ਅਗਰ ਕੋਈ ਬੱਚਾ ਇਨ੍ਹਾਂ ਤੋਂ ਬਾਂਝੇ ਰਹਿ ਜਾਂਦਾ ਹੈ ਤਾਂ। ਤਾਂ ਉਨ੍ਹਾਂ ਬੱਚਿਆਂ ਨੂੰ ਮੋਪ ਅਪ ਦਿਵਸ ਦੇ ਮੌਕੇ ਤੇ 1 ਸਤੰਬਰ ਨੂੰ ਇਹ ਗੋਲੀਆਂ ਦਿੱਤੀਆਂ ਜਾਣਗੀਆਂ।

Check Also

ਕੰਪਨੀ ਦਾ ਵਿਗਿਆਪਨ ਦੇਖ ਹਰੇਕ ਹੋ ਰਿਹਾ ਹੈਰਾਨ , ਦਰੱਖਤ ਨੂੰ ਗਲੇ ਲਗਾਉਣ ਦੇ 1500 ਰੁਪਏ

ਆਈ ਤਾਜਾ ਵੱਡੀ ਖਬਰ  ਕਿਸੇ ਵੀ ਕੰਮ ਨੂੰ ਪ੍ਰਫੁੱਲਤ ਕਰਨ ਦੇ ਲਈ ਵਿਗਿਆਪਨ ਦਾ ਪ੍ਰਚਾਰ …