Breaking News

ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੀਤਾ ਇਹ ਐਲਾਨ – ਬੱਚਿਆਂ ਅਤੇ ਮਾਪਿਆਂ ਚ ਖੁਸ਼ੀ

ਆਈ ਤਾਜਾ ਵੱਡੀ ਖਬਰ 

ਕਰੋਨਾ ਦਾ ਸਭ ਤੋਂ ਵਧ ਅਸਰ ਬੱਚਿਆਂ ਦੀ ਪੜ੍ਹਾਈ ਉਪਰ ਪਿਆ ਹੈ। ਪਿਛਲੇ ਸਾਲ ਤੋਂ ਹੀ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਜਿਸ ਕਾਰਨ ਬੱਚਿਆਂ ਦੀ ਆਨਲਾਈਨ ਪੜ੍ਹਾਈ ਜਾਰੀ ਰੱਖੀ ਗਈ ਸੀ। ਬੱਚਿਆ ਦੀ ਪੜ੍ਹਾਈ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਗਈਆਂ। ਜਿੱਥੇ ਬੱਚਿਆਂ ਦੇ ਸਿਲੇਬਸ ਵਿੱਚ ਕਟੌਤੀ ਕੀਤੀ ਗਈ ਉਥੇ ਹੀ ਬਹੁਤ ਸਾਰੇ ਸਕੂਲਾਂ ਦਾ ਨਵੀਨੀਕਰਨ ਵੀ ਕੀਤਾ ਗਿਆ। ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ।

ਉਥੇ ਹੀ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲਿਆਂ ਨੂੰ ਲੈ ਕੇ ਵੀ ਸਰਕਾਰ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਐਲਾਨ ਕੀਤਾ ਹੈ ,ਜਿਸ ਨਾਲ ਮਾਪਿਆਂ ਅਤੇ ਬੱਚਿਆ ਵਿਚਕਾਰ ਖੁਸ਼ੀ ਦੀ ਲਹਿਰ ਛਾ ਗਈ ਹੈ। ਜਿੱਥੇ ਸਰਕਾਰ ਵੱਲੋਂ ਪੰਜਾਬ ਦੇ ਸਕੂਲਾਂ ਨੂੰ ਸਮਾਰਟ ਸਕੂਲ ਵਜੋਂ ਤਬਦੀਲ ਕੀਤਾ ਜਾ ਰਿਹਾ ਹੈ ਉਥੇ ਹੀ ਵਿਚ ਵਰਤੀ ਜਾਣ ਵਾਲੀ ਬਿਜਲੀ ਦੇ ਖਰਚੇ ਨੂੰ ਘੱਟ ਕਰਨ ਲਈ ਪੰਜਾਬ ਸਰਕਾਰ ਵੱਲੋਂ 183 ਹੋਰ ਪ੍ਰਾਇਮਰੀ ਸਕੂਲਾਂ ਵਿੱਚ 2.47 ਕਰੋੜ ਰੁਪਏ ਦੇ ਖਰਚ ਨਾਲ ਤਿੰਨ ਕਿਲੋਵਾਟ ਉਤਪਾਦਨ ਸਮਰੱਥਾ ਵਾਲੇ ਸੋਲਰ ਪੈਨਲ ਲਗਾਏ ਜਾਣ ਦਾ ਐਲਾਨ ਕੀਤਾ ਗਿਆ ਹੈ।

ਸ੍ਰੀ ਸਿੰਗਲਾ ਨੇ ਦੱਸਿਆ ਹੈ ਕਿ ਪਹਿਲਾਂ ਵੀ 3214 ਸਕੂਲਾਂ ਵਿੱਚ 97.55ਕਰੋੜ ਦੀ ਲਾਗਤ ਨਾਲ ਸੋਲਰ ਊਰਜਾ ਪ੍ਰੋਜੈਕਟ ਸਥਾਪਤ ਕੀਤੇ ਜਾ ਰਹੇ ਹਨ। ਹੁਣ 3 ਕਿਲੋਵਾਟ ਉਤਪਾਦਨ ਸਮਰੱਥਾ ਵਾਲੇ ਸੋਲਰ ਪੈਨਲ ਲਗਾਉਣ ਨਾਲ ਜਿਲ੍ਹਾ ਫਿਰੋਜ਼ਪੁਰ ਦੇ 183 ਹੋਰ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਭਵਿੱਖ ਵਿੱਚ ਬਿਜਲੀ ਦੀ ਪੂਰਤੀ ਮਿਲ ਸਕੇਗੀ। ਉਨ੍ਹਾਂ ਕਿਹਾ ਕਿ ਸੋਲਰ ਊਰਜਾ ਆਉਣ ਵਾਲੇ ਸਮੇਂ ਦੀ ਲੋੜ ਹੈ। ਇਸਦੇ ਨਾਲ ਹੀ ਕੁਦਰਤੀ ਸੂਰਜੀ ਊਰਜਾ ਦੀ ਯੋਗ ਵਰਤੋਂ ਵੀ ਹੋ ਸਕਦੀ ਹੈ।

ਸੂਬੇ ਅੰਦਰ ਬਣਾਏ ਜਾ ਰਹੇ ਸਮਾਰਟ ਸਕੂਲਾਂ ਵਿੱਚ ਸੋਲਰ ਊਰਜਾ ਦੀ ਵਰਤੋਂ ਨਾਲ ਬਿਜਲੀ ਦੀ ਖਪਤ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਕਿਉਕਿ ਬਿਜਲੀ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਖ਼ਰਚੇ ਨੂੰ ਘਟਾਉਣ ਲਈ ਸੋਲਰ ਪੈਨਲ ਲਗਾਉਣਾ ਬਹੁਤ ਹੀ ਲਾਹੇਵੰਦ ਕਦਮ ਹੈ। ਇਸ ਸਿਸਟਮ ਦੇ ਜ਼ਰੀਏ ਬੱਚਿਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਦੀਆਂ ਹਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …