ਆਈ ਤਾਜਾ ਵੱਡੀ ਖਬਰ
ਗਰਮੀ ਦੇ ਮੌਸਮ ਵਿਚ ਜਿਥੇ ਬਹੁਤ ਸਾਰੇ ਲੋਕ ਪਹਾੜੀ ਖੇਤਰਾਂ ਵਿੱਚ ਘੁੰਮਣ ਜਾ ਰਹੇ ਹਨ ਉਥੇ ਹੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਧਾਰਮਿਕ ਅਸਥਾਨਾਂ ਦੀ ਯਾਤਰਾ ਵੀ ਕੀਤੀ ਜਾਂਦੀ ਹੈ। ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿਥੇ ਸਫਰ ਦੇ ਦੌਰਾਨ ਕੁਝ ਅਣਗਹਿਲੀਆਂ ਵਰਤੀਆਂ ਜਾਂਦੀਆਂ ਹਨ ਅਤੇ ਬਹੁਤ ਸਾਰੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਕਾਰਨ ਕਈ ਨੌਜਵਾਨਾਂ ਦੀ ਜਾਨ ਵੀ ਚਲੀ ਜਾਂਦੀ ਹੈ,ਤੇ ਮਾਪਿਆਂ ਉੱਪਰ ਦੁੱਖਾਂ ਦਾ ਪਹਾੜ ਡਿਗ ਪੈਂਦਾ ਹੈ। ਅਜਿਹੇ ਨੌਜਵਾਨਾਂ ਦੀ ਮੌਤ ਜਿਥੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ ਉੱਥੇ ਹੀ ਮਾਪਿਆਂ ਵਿੱਚ ਆਪਣੇ ਪੁੱਤਰਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਹੋਰ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ।
ਇਨ੍ਹੀਂ ਦਿਨੀਂ ਜਿਥੇ ਪਹਾੜੀ ਖੇਤਰਾਂ ਵਿੱਚ ਘਟਨਾਵਾਂ ਦੇ ਕਾਰਨ ਸਰਕਾਰ ਵੱਲੋਂ ਕਈ ਯਾਤਰਾਵਾਂ ਨੂੰ ਵੀ ਰੋਕ ਦਿੱਤਾ ਜਾਂਦਾ ਹੈ ਉਥੇ ਹੀ ਯਾਤਰੀਆਂ ਨੂੰ ਚੌਕਸ ਰਹਿਣ ਦੇ ਆਦੇਸ਼ ਵੀ ਜਾਰੀ ਕੀਤੇ ਜਾਂਦੇ ਹਨ। ਹੁਣ ਪੰਜਾਬ ਦੇ ਵਿੱਚ 24 ਸਾਲਾ ਨੌਜਵਾਨ ਦੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਅਚਾਨਕ ਮੌਤ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜ਼ੀਰਕਪੁਰ ਦੇ ਪਿੰਡ ਦਿਆਲਪੁਰਾ ਤੋਂ ਸਾਹਮਣੇ ਆਈ ਹੈ। ਜਿੱਥੇ ਪਿੰਡ ਅਤੇ ਇਲਾਕੇ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਸ੍ਰੀ ਹੇਮਕੁੰਟ ਸਾਹਿਬ ਦਰਸ਼ਨ ਕਰਨ ਗਏ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਜੀਰਕਪੁਰ ਦਾ 24 ਸਾਲਾਂ ਦਾ ਨੌਜਵਾਨ ਅਮਨਪ੍ਰੀਤ ਸਿੰਘ ਉਰਫ ਹੈਰੀ ਜਦੋਂ ਆਪਣੇ ਕੁਝ ਦੋਸਤਾਂ ਦੇ ਨਾਲ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕਰਨ ਗਿਆ ਹੋਇਆ ਸੀ ਅਤੇ ਮੱਥਾ ਟੇਕਣ ਦੌਰਾਨ ਆਪਣੇ ਸਾਥੀਆਂ ਦੇ ਨਾਲ ਘਾਂਘਰੀਆ ਸਥਿਤ ਇਕ ਹੋਟਲ ਵਿਚ ਠਹਿਰਿਆ ਹੋਇਆ ਸੀ। ਜਿੱਥੇ ਰਾਤ ਵਿਚ ਉਸ ਨੂੰ ਸਾਹ ਲੈਣ ਵਿੱਚ ਮੁਸ਼ਕਲ ਆਈ ਅਤੇ ਉਸ ਦੀ ਤਬੀਅਤ ਵਿਗੜ ਗਈ ਜਿਸ ਕਾਰਨ ਉਸ ਨੌਜਵਾਨ ਦੀ ਮੌਤ ਹੋ ਗਈ।
ਇਸ ਘਟਨਾ ਦੀ ਖਬਰ ਮਿਲਦਿਆਂ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਅਮਨਪ੍ਰੀਤ ਸਿੰਘ ਦੀ ਬੇਵਕਤੀ ਮੌਤ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਦੱਸਿਆ ਗਿਆ ਹੈ ਕਿ ਉਚਾਈ ਤੇ ਪਹੁੰਚਣ ਦੇ ਚਲਦਿਆਂ ਹੋਇਆਂ ਇਸ ਨੌਜਵਾਨ ਨੂੰ ਸਾਹ ਲੈਣ ਵਿੱਚ ਮੁਸ਼ਕਲ ਆਉਣ ਲੱਗੀ ਸੀ ਜਿਸ ਕਾਰਨ ਇਹ ਸਭ ਹੋਇਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …