ਆਈ ਤਾਜਾ ਵੱਡੀ ਖਬਰ
ਕਰੋਨਾ ਨੇ ਜਿਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਭਾਰਤ ਵਿੱਚ ਵੀ ਕਰੋਨਾ ਦੀ ਦੂਜੀ ਲਹਿਰ ਫਿਰ ਤੋਂ ਹਾਵੀ ਹੁੰਦੀ ਜਾ ਰਹੀ ਹੈ ਜਿਸ ਕਾਰਨ ਕੀ ਲੋਕਾਂ ਦੀ ਜ਼ਿੰਦਗੀ ਵਿੱਚ ਮੁਸ਼ਕਲਾਂ ਦਾ ਦੌਰ ਸ਼ੁਰੂ ਹੋ ਚੁਕਾ ਹੈ। ਭਾਰਤ ਵਿੱਚ ਕਰੋਨਾ ਨੇ ਮਹਾਰਾਸ਼ਟਰ ਸੂਬੇ ਨੂੰ ਸਭ ਤੋਂ ਜ਼ਿਆਦਾ ਪ੍ਰਭਾਵਿਤ ਕੀਤਾ ਹੈ ਜਿੱਥੇ ਕਾਰਨ ਮਰੀਜ਼ਾਂ ਦੀ ਗਿਣਤੀ ਦਿਨ-ਬ-ਦਿਨ ਵਧਦੀ ਹੀ ਜਾ ਰਹੀ ਹੈ ,ਜਿਸ ਨਾਲ ਸੂਬਾ ਸਰਕਾਰ ਚਿੰਤਾ ਵਿੱਚ ਹੈ। ਭਾਰਤ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਪਿਛਲੇ ਸਾਲ ਮਾਰਚ ਤੋਂ ਹੀ ਬੰਦ ਕੀਤਾ ਗਿਆ ਹੈ, ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਸਕੂਲਾਂ ਨੂੰ ਖੋਲ੍ਹਣਾ ਸ਼ੁਰੂ ਕੀਤਾ ਗਿਆ ਸੀ ਫਿਰ ਕਰੋਨਾ ਦੀ ਦੂਜੀ ਲਹਿਰ ਨੇ ਸਕੂਲਾਂ ਨੂੰ ਬੰਦ ਕਰਨ ਲਈ ਮਜ਼ਬੂਰ ਕਰ ਦਿੱਤਾ।
ਪੰਜਾਬ ਦੇ ਸੀ ਬੀ ਐਸ ਈ ਸਕੂਲਾਂ ਤੋਂ ਇਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ, ਜਿੱਥੇ ਇਹ ਪੰਗਾ ਪੈ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਵੀਂ, ਅੱਠਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਨੂੰ ਬਿਨਾਂ ਪ੍ਰੀਖਿਆਵਾਂ ਤੋਂ ਅਗਲੀਆ ਕਲਾਸਾਂ ਵਿੱਚ ਕਰਨ ਦੇ ਆਦੇਸ਼ ਦਿੱਤੇ ਗਏ ਸਨ, ਉਥੇ ਹੀ ਬਾਰਵੀ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕੀਤਾ ਗਿਆ ਹੈ ਜਿਨ੍ਹਾਂ ਦੀ ਡੇਟਸ਼ੀਟ ਬਾਰੇ ਅਜੇ ਕੁਝ ਨਹੀਂ ਦੱਸਿਆ ਗਿਆ । ਉਥੇ ਹੀ ਸੀ ਬੀ ਐਸ ਈ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਅਜਿਹਾ ਨਿਰਦੇਸ਼ ਸਾਹਮਣੇ ਆਇਆ ਹੈ ਜਿਸ ਨੂੰ ਲੈ ਕੇ ਸਾਰੇ ਹੈਰਾਨ ਹਨ।
ਸੀ ਬੀ ਐਸ ਈ ਬੋਰਡ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਨਿੱਜੀ ਸਕੂਲਾਂ ਦੀ ਚੈਕਿੰਗ ਕਰਨ ਅਤੇ ਨੋਡਲ ਅਧਿਕਾਰੀਆਂ ਵੱਲੋਂ ਅਧਿਆਪਕਾਂ ਸਬੰਧੀ ਤਿਆਰ ਕੀਤੀ ਗਈ ਰਿਪੋਰਟ ਦੋ ਦਿਨਾਂ ਦੇ ਅੰਦਰ ਜਮਾਂ ਕਰਵਾਉਣ। ਨੋਡਲ ਅਧਿਕਾਰੀਆਂ ਨੂੰ ਇਹ ਆਦੇਸ਼ ਦਿੱਤੇ ਗਏ ਹਨ ਕਿ ਸੀ ਬੀ ਐਸ ਈ ਸਕੂਲਾਂ ਵਿੱਚ ਟੀਚਰ ਮੌਜੂਦ ਹਨ ਜਾਂ ਨਹੀਂ। ਕਿਉਂਕਿ ਸੀਬੀਐਸੀ ਬੋਰਡ ਵੱਲੋਂ 10ਵੀਂ ਕਲਾਸ ਦੀ ਮਾਰਕਿੰਗ ਸਕੀਮ ਜ਼ਰੀਏ ਨਤੀਜਾ ਮਈ ਮਹੀਨੇ ਤੱਕ ਤਿਆਰ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਇਸ ਲਈ ਅਧਿਆਪਕਾਂ ਨੂੰ ਸਕੂਲ ਆ ਕੇ ਨਤੀਜਾ ਸਮੇਂ ਸਿਰ ਜਾਰੀ ਕਰਨ ਦੇ ਨਿਰਦੇਸ਼ ਹਨ। ਸੀ ਬੀ ਐਸ ਈ ਵੱਲੋਂ 20 ਤੋਂ 25 ਮਈ ਤੱਕ ਸਾਰੇ ਵਿਦਿਆਰਥੀਆਂ ਦੇ ਨਤੀਜੇ ਪੋਰਟਲ ਤੇ ਅਪਲੋਡ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ । ਅਗਰ ਕੋਈ ਵੀ ਸਕੂਲ ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਦਾ ਹੈ ਤੇ ਸਮੇਂ ਦੇ ਨਤੀਜੇ ਨਹੀਂ ਭੇਜਦਾ ਤਾਂ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਜੁਰਮਾਨਾ ਵੀ ਹੋਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …