ਆਈ ਤਾਜ਼ਾ ਵੱਡੀ ਖਬਰ
ਇਹਨਾਂ ਦਿਨਾਂ ਵਿੱਚ ਪੰਜਾਬ ਪੁਲਿਸ ਵੱਲੋ ਹਰ ਜਗ੍ਹਾ ਤੇ ਚੌਕਸੀ ਵਰਤੀ ਜਾ ਰਹੀ ਹੈ ਕਿਉਂਕਿ ਸਰਕਾਰ ਵੱਲੋਂ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਸਥਾਪਤ ਰੱਖਣ ਵਾਸਤੇ ਪੁਲਸ ਨੂੰ ਚੌਕਸ ਰਹਿਣ ਵਾਸਤੇ ਆਦੇਸ਼ ਜਾਰੀ ਕੀਤੇ ਗਏ ਹਨ। ਕਿਉਂਕਿ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਕਈ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਉਥੇ ਹੀ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵੀ ਸਰਕਾਰ ਵੱਲੋਂ ਪੂਰੀ ਤਰ੍ਹਾਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਜਿਸ ਸਦਕਾ ਪੰਜਾਬ ਵਿਚੋਂ ਨਸ਼ੇ ਨੂੰ ਖ਼ਤਮ ਕੀਤਾ ਜਾ ਸਕੇ, ਕਿਉਂਕਿ ਇਸ ਨਸ਼ੇ ਦੇ ਕਾਰਨ ਹੀ ਪੰਜਾਬ ਵਿੱਚ ਬਹੁਤ ਸਾਰੇ ਘਰਾਂ ਦੇ ਚਿਰਾਗ ਬੁਝ ਜਾਂਦੇ ਹਨ।
ਕਾਂਗਰਸ ਸਰਕਾਰ ਵੱਲੋਂ ਜਿਥੇ ਸੱਤਾ ਵਿੱਚ ਆਉਣ ਤੇ ਨਸ਼ਿਆਂ ਦਾ ਖਾਤਮਾ ਕੀਤੇ ਜਾਣ ਦੀ ਸਹੁੰ ਚੁੱਕੀ ਗਈ ਸੀ। ਉਥੇ ਹੀ ਇਸ ਨੂੰ ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ। ਪੰਜਾਬ ਪੁਲਿਸ ਨੂੰ ਹੁਣ ਅਜਿਹੀ ਗੁਪਤ ਸੂਹ ਮਿਲਣ ਤੇ ਵੱਡੀ ਕਾਰਵਾਈ ਕੀਤੀ ਗਈ ਹੈ ਜਿਸ ਨੂੰ ਸੁਣ ਕੇ ਸਭ ਹੈਰਾਨ ਹਨ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਪਤ ਸੂਚਨਾ ਦੇ ਅਧਾਰ ਤੇ ਅੱਜ ਪੰਜਾਬ ਪੁਲਿਸ ਵੱਲੋਂ ਮੋਗਾ ਦੇ ਧਰਮਕੋਟ ਸਬ-ਡਵੀਜਨ ਦੇ ਬੱਦੋਵਾਲ ਬਾਈਪਾਸ ਤੇ ਇਕ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।
ਜਿੱਥੇ ਗੁਪਤ ਸੂਚਨਾ ਦੇ ਅਧਾਰ ਤੇ ਇਕ ਐਮਯੂਵੀ ਅਤੇ ਟਰੱਕ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ। ਉਥੇ ਦੋਸ਼ੀਆਂ ਨੂੰ ਕਾਬੂ ਕਰਦੇ ਹੋਏ ਬੱਦੋਵਾਲ ਬਾਈਪਾਸ ਤੇ ਸਥਿੱਤ ਇੱਕ ਗੁਦਾਮ ਵਿੱਚੋਂ 90 ਬੋਰੀਆਂ ਭੁੱਕੀ ਦੀਆਂ ਬਰਾਮਦ ਕੀਤੀਆਂ ਗਈਆਂ ਹਨ। ਉੱਥੇ ਹੀ ਇਕ ਬੋਰੀ ਵਿੱਚ 20 ਕਿਲੋ ਪ੍ਰਤੀ ਬੋਰੀ ਭੁੱਕੀ ਬਰਾਮਦ ਕੀਤੀ ਗਈ ਹੈ। ਉਥੇ ਹੀ ਦਸਿਆ ਗਿਆ ਹੈ ਕਿ ਇਸ ਮਾਮਲੇ ਵਿਚ 11 ਵਿਅਕਤੀਆਂ ਉੱਪਰ ਕੇਸ ਦਰਜ ਕੀਤਾ ਗਿਆ ਹੈ, ਉੱਥੇ ਹੀ ਪਿੰਡ ਦੋਲੇਵਾਲ ਦੇ ਪਿੱਪਲ ਸਿੰਘ ਜੋ ਕਿ ਪਹਿਲਾਂ ਹੀ ਐਨਡੀਪੀਐਸ ਐਕਟ ਤਹਿਤ ਸਜ਼ਾ ਕੱਟ ਰਿਹਾ ਹੈ ਜਿਸ ਨੂੰ 30 ਸਾਲ ਦੀ ਸਜ਼ਾ ਹੋਈ ਹੈ।
ਪੁਲੀਸ ਵੱਲੋਂ ਗੁਪਤ ਸੂਚਨਾ ਦੇ ਅਧਾਰ ਤੇ ਹੀ ਗੁਦਾਮ ਉਪਰ ਛਾਪੇਮਾਰੀ ਕੀਤੀ ਗਈ ਸੀ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਡੀ ਜੀ ਪੀ ਪੰਜਾਬ ਇੱਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕੇ ਐਸ ਐਸ ਪੀ ਮੋਗਾ ਸੁਰਿੰਦਰਜੀਤ ਸਿੰਘ ਮੰਡ ਦੀ ਪੁਲਿਸ ਟੀਮ ਵੱਲੋਂ ਗੁਪਤ ਸੂਚਨਾ ਮਿਲਣ ਤੇ ਛਾਪੇਮਾਰੀ ਕੀਤੀ ਗਈ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …