ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿੱਥੇ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਕਈ ਤਰ੍ਹਾ ਦੇ ਨਿਯਮ ਲਾਗੂ ਕੀਤੇ ਜਾਂਦੇ ਹਨ ਜਿਸ ਸਦਕਾ ਲੋਕਾਂ ਦੀ ਜ਼ਿੰਦਗੀ ਨੂੰ ਬਚਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਸਕੇ। ਜਿੱਥੇ ਕਰੋਨਾ ਦੇ ਦੌਰ ਵਿਚ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਮਦਦ ਕੀਤੀ ਗਈ ਸੀ। ਜਿਸ ਕਾਰਨ ਸਭ ਪਾਸੇ ਪੁਲਿਸ ਪ੍ਰਸ਼ਾਸਨ ਦੀ ਪ੍ਰਸੰਸਾ ਹੋ ਰਹੀ ਸੀ। ਉਥੇ ਹੀ ਲੋਕਾਂ ਨੂੰ ਘਰਾਂ ਅੰਦਰ ਰੋਕੇ ਜਾਣ ਲਈ ਪੁਲਿਸ ਵੱਲੋਂ ਬਹੁਤ ਸਾਰੇ ਬੇਕਸੂਰਾਂ ਦੀ ਕੁੱਟਮਾਰ ਵੀ ਕੀਤੀ ਗਈ ਸੀ, ਜਿਸ ਕਾਰਨ ਲੋਕਾਂ ਵੱਲੋਂ ਪੁਲਿਸ ਦਾ ਵਿਰੋਧ ਵੀ ਕੀਤਾ ਜਾਂਦਾ ਰਿਹਾ। ਪੁਲਿਸ ਨੂੰ ਜਿੱਥੇ ਲੋਕਾਂ ਦੀ ਸੁਰੱਖਿਆ ਵਿੱਚ ਲਗਾਇਆ ਜਾਂਦਾ ਹੈ।
ਉੱਥੇ ਹੀ ਇਸ ਪੁਲਿਸ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਤੱਕ ਵੀ ਚਲੇ ਜਾਂਦੀ ਹੈ, ਕਿਉਂਕਿ ਪੁਲਿਸ ਪ੍ਰਸ਼ਾਸਨ ਵੱਲੋਂ ਅਪਣਾਈਆਂ ਜਾਂਦੀਆਂ ਅਣਗਹਿਲੀਆਂ ਅਤੇ ਅਪਣਾਏ ਬੁਰੇ ਵਿਵਹਾਰ ਦੇ ਕਾਰਨ ਬਹੁਤ ਸਾਰੇ ਲੋਕ ਕਈ ਤਰ੍ਹਾਂ ਦੀਆਂ ਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਹੁਣ ਪੰਜਾਬ ਪੁਲੀਸ ਵੱਲੋਂ ਨਾਕੇ ਤੇ ਅਜੇਹਾ ਕੰਮ ਕੀਤਾ ਗਿਆ ਹੈ ਜਿਸ ਨਾਲ ਵਿਅਕਤੀ ਦੀ ਮੌਤ ਹੋਣ ਤੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮਾਨਸਾ ਤੋਂ ਸਾਹਮਣੇ ਆਈ ਹੈ। ਜਿੱਥੇ ਜ਼ਿਲ੍ਹੇ ਅਧੀਨ ਆਉਂਦੇ ਕਸਬਾ ਝੂਨੀਰ ਦਾ ਇੱਕ ਨੌਜਵਾਨ ਦਰਸ਼ਨ ਸਿੰਘ ਇਕ ਦੁਰਘਟਨਾ ਵਿਚ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਸੀ। ਜਿਸ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਲੁਧਿਆਣਾ ਦੇ ਡੀਐਮਸੀ ਹਸਪਤਾਲ ਭੇਜਿਆ ਜਾ ਰਿਹਾ ਸੀ।
ਉਸ ਸਮੇਂ ਰਸਤੇ ਵਿੱਚ ਪੁਲਿਸ ਵੱਲੋਂ ਥਾਣਾ ਝੁਨੀਰ ਨੇ ਨਾਕਾ ਲਗਾਇਆ ਹੋਇਆ ਸੀ। ਜਿੱਥੇ ਪੁਲਿਸ ਮੁਲਾਜ਼ਮਾਂ ਵੱਲੋਂ ਐਂਬੂਲੈਂਸ ਨੂੰ ਰੋਕ ਲਿਆ ਗਿਆ ਅਤੇ ਉਸ ਦੀ ਚਾਬੀ ਕੱਢ ਲਈ ਗਈ। ਜਿਸ ਕਾਰਨ ਕਾਫੀ ਸਮਾਂ ਮਰੀਜ਼ ਨੂੰ ਪ੍ਰੇਸ਼ਾਨੀ ਹੋਈ ਅਤੇ ਹਸਪਤਾਲ ਪਹੁੰਚਾਇਆ ਨਹੀਂ ਜਾ ਸਕਿਆ ਅਤੇ ਰਸਤੇ ਵਿੱਚ ਹੀ ਉਸ ਦੀ ਨਾਜ਼ੁਕ ਹਾਲਤ ਦੇ ਚਲਦੇ ਹੋਏ ਮੌਤ ਹੋ ਗਈ। ਜਿੱਥੇ ਮ੍ਰਿਤਕ ਦੀ ਲਾਸ਼ ਨੂੰ ਵਾਪਸ ਲਿਆ ਕੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਵੱਲੋਂ ਪੁਲਸ ਪ੍ਰਸ਼ਾਸਨ ਖ਼ਿਲਾਫ਼ ਲਾਸ਼ ਸੜਕ ਤੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਉਥੇ ਹੀ ਪਰਵਾਰਕ ਮੈਂਬਰਾਂ ਵੱਲੋਂ ਉਹਨਾਂ ਪੁਲਿਸ ਕਰਮਚਾਰੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ ਜਿਨ੍ਹਾਂ ਦੀ ਅਣਗਹਿਲੀ ਦੇ ਚਲਦੇ ਹੋਏ ਉਹਨਾਂ ਦੇ ਪਰਿਵਾਰਕ ਮੈਂਬਰ ਦੀ ਮੌਤ ਹੋ ਗਈ ਹੈ। ਉੱਥੇ ਹੀ ਇਸ ਬਾਰੇ ਗੱਲ ਕਰਦੇ ਹੋਏ ਥਾਣਾ ਝੁਨੀਰ ਦੇ ਇੰਚਾਰਜ ਵੱਲੋਂ ਆਖਿਆ ਗਿਆ ਹੈ ਉਨ੍ਹਾਂ ਵੱਲੋਂ ਕੁਝ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …