ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਚੱਲਦੇ ਹੋਏ ਮਾਰਚ ਤੋਂ ਹੀ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਸਨ। ਜਿਨ੍ਹਾਂ ਨੂੰ 19 ਅਕਤੂਬਰ ਤੋਂ ਮੁੜ ਖੋਲ੍ਹ ਦਿੱਤਾ ਗਿਆ ਹੈ। ਇਹਨਾਂ ਵਿੱਦਿਅਕ ਅਦਾਰਿਆਂ ਵਿੱਚ ਨੌਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀ ਹੀ ਸਕੂਲ ਆ ਸਕਦੇ ਹਨ। ਸਕੂਲਾਂ ਵਿੱਚ ਆਉਣ ਵਾਲੇ ਅਧਿਆਪਕਾਂ ਦੇ ਕਰੋਨਾ ਟੈਸਟ ਕੀਤੇ ਜਾ ਰਹੇ ਹਨ । ਕੁਝ ਅਧਿਆਪਕਾਂ ਦੇ ਕਰੋਨਾ ਤੋਂ ਪੀੜਤ ਹੋਣ ਕਾਰਨ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ ,ਜਿਸ ਕਾਰਨ ਮਾਪੇ ਅਤੇ ਵਿਦਿਆਰਥੀ ਡਰ ਵਿਚ ਹਨ।
ਸਰਕਾਰ ਵੱਲੋਂ ਸਕੂਲਾਂ ਦੇ ਵਿੱਚ ਬੱਚਿਆਂ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਉਥੇ ਹੀ ਹੁਣ ਸਰਕਾਰ ਵੱਲੋਂ ਬੱਚਿਆਂ ਨੂੰ ਸਕੂਲ ਵੀ ਲਿਆਉਣ ਲਈ ਸਰਕਾਰ ਨੇ ਇੱਕ ਹੋਰ ਵੱਡੀ ਸਕੀਮ ਲਾਈ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਵਿੱਚ ਇੱਕ ਅਧਿਆਪਕ ਨੂੰ ਨੋਡਲ ਅਫਸਰ ਵਜੋਂ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਕਿਉਕਿ ਕਰੋਨਾ ਦੇ ਡਰ ਕਾਰਨ ਮਾਪਿਆਂ ਵੱਲੋਂ ਬੱਚਿਆਂ ਨੂੰ ਸਕੂਲ ਨਹੀਂ ਭੇਜਿਆ ਜਾ ਰਿਹਾ ਹੈ।
ਇਹ ਨੋਡਲ ਅਫਸਰ ਮਾਪਿਆਂ ਨੂੰ ਕਰੋਨਾ ਸਬੰਧੀ ਸਾਰੀ ਜਾਣਕਾਰੀ ਦੇਣਗੇ। ਸਕੂਲ ਸਿੱਖਿਆ ਵਿਭਾਗ ਵੱਲੋਂ ਕਰੋਨਾ ਦੇ ਕੇਸ ਘੱਟ ਹੋਣ ਕਾਰਨ ਹੀ ਸਕੂਲਾਂ ਨੂੰ ਦੁਬਾਰਾ ਖੋਲ੍ਹਣ ਦੇ ਹੁਕਮ ਦਿੱਤੇ ਗਏ ਸਨ। ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਕਰੋਨਾ ਤੋਂ ਬਚਾਅ ਲਈ ਸਕੂਲਾਂ ਅੰਦਰ ਸਾਰੇ ਪ੍ਰਬੰਧ ਵੀ ਕੀਤੇ ਜਾ ਚੁੱਕੇ ਹਨ। ਸਕੂਲਾਂ ਵਿੱਚ ਅਧਿਆਪਕ ਤਾਂ ਆ ਰਹੇ ਹਨ।ਮਾਪਿਆਂ ਵੱਲੋਂ ਬੱਚਿਆਂ ਨੂੰ ਸਕੂਲ ਨਹੀਂ ਭੇਜਿਆ ਜਾ ਰਿਹਾ, ਜਿਸ ਕਾਰਨ ਸਕੂਲ ਆਉਣ ਵਾਲੇ ਬੱਚਿਆਂ ਦੀ ਗਿਣਤੀ ਬਹੁਤ ਘੱਟ ਹੈ।
ਸਰਕਾਰ ਵੱਲੋਂ ਬੱਚਿਆਂ ਦੀ ਗਿਣਤੀ ਵਧਾਉਣ ਤੇ ਮਾਪਿਆਂ ਦੀ ਚਿੰਤਾ ਖਤਮ ਕਰਨ ਲਈ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ। ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਸਮੇਂ ਇਹ ਹੁਕਮ ਜਾਰੀ ਕੀਤੇ ਗਏ ਸਨ, ਕਿ ਮਾਪਿਆਂ ਦੀ ਸਹਿਮਤੀ ਦੇ ਨਾਲ ਹੀ ਬੱਚੇ ਸਕੂਲ ਆ ਸਕਦੇ ਹਨ। ਸਕੂਲਾਂ ਦੇ ਵਿੱਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਾਪਿਆਂ ਦੀ ਰਜ਼ਾਮੰਦੀ ਦੇ ਨਾਲ ਹੀ ਐਂਟਰੀ ਮਿਲੇਗੀ। ਇਹ ਨੋਡਲ ਅਫਸਰ ਬੱਚਿਆਂ ਦੇ ਮਾਪਿਆਂ ਨੂੰ ਕਰੋਨਾ ਸਬੰਧੀ ਸਕੂਲ ਵਿੱਚ ਕੀਤੇ ਗਏ ਪ੍ਰਬੰਧਾਂ ਦੀ ਜਾਣਕਾਰੀ ਦੇਣਗੇ। ਜਿਸ ਨਾਲ ਮਾਪਿਆਂ ਦੇ ਡਰ ਨੂੰ ਖ਼ਤਮ ਕੀਤਾ ਜਾ ਸਕੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …