Breaking News

ਪੰਜਾਬ : ਬੱਚਿਆਂ ਨੂੰ ਹੋਇਆ ਕਰੇਗੀ ਇਸ ਦਿਨ ਸਕੂਲਾਂ ਤੋਂ ਛੁੱਟੀ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੇ ਇੰਤਜਾਮ ਕੀਤੇ ਜਾ ਰਹੇ ਹਨ। ਬਹੁਤ ਲੰਮੇ ਅਰਸੇ ਬਾਅਦ ਬੱਚਿਆਂ ਦੇ ਵਿਦਿਅਕ ਅਦਾਰਿਆਂ ਨੂੰ ਖੋਲ੍ਹਿਆ ਗਿਆ ਹੈ। 2020 ਦੇ ਵਿਚ ਜਿਥੇ ਕਰੋਨਾ ਦੇ ਚੱਲਦੇ ਹੋਏ ਮਾਰਚ ਤੋਂ ਹੀ ਸਕੂਲਾਂ ਨੂੰ ਬੰਦ ਕੀਤਾ ਗਿਆ ਸੀ। ਉੱਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮਾਰਚ 2020 ਦੇ ਵਿਚ ਨੌਵੀਂ ਤੋਂ 12ਵੀਂ ਤੱਕ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਸੀ।

ਜਿਸ ਤਰ੍ਹਾਂ ਕਰੋਨਾ ਕੇਸਾਂ ਵਿਚ ਕਮੀ ਆਈ ਹੈ ਉਸ ਨੂੰ ਵੇਖਦੇ ਹੋਏ ਹਲਾਤ ਮੁੜ ਤੋਂ ਆਮ ਵਰਗੇ ਹੋ ਰਹੇ ਹਨ। ਜਿਸ ਨੂੰ ਵੇਖਦੇ ਹੋਏ ਛੇਵੀਂ ਕਲਾਸ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਦੇ ਸਕੂਲ ਆਉਣ ਦਾ ਐਲਾਨ ਕੀਤਾ ਗਿਆ ਸੀ। ਸਭ ਸਕੂਲਾਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅਧਿਆਪਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਹੁਣ ਬੱਚਿਆਂ ਲਈ ਸਕੂਲ ਵਿੱਚ ਛੁੱਟੀ ਬਾਰੇ ਇਕ ਤਾਜ਼ਾ ਖਬਰ ਸਾਹਮਣੇ ਆਈ ਹੈ।

ਸਿੱਖਿਆ ਮਹਿਕਮੇ ਵੱਲੋਂ ਹੁਣ ਬੱਚਿਆਂ ਦੀ ਛੁੱਟੀ ਨੂੰ ਲੈ ਕੇ ਇੱਕ ਹੋਰ ਐਲਾਨ ਕੀਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਇਕ ਅਹਿਮ ਫੈਸਲਾ ਲੈਂਦੇ ਹੋਏ ਸਰਕਾਰੀ ਸਕੂਲਾਂ ਵਿੱਚ ਫ਼ਰਵਰੀ ਤੇ ਮਾਰਚ ਵਿਚ ਹਰ ਦੂਜੇ ਸ਼ਨੀਵਾਰ ਦੀ ਛੁੱਟੀ ਕੀਤੀ ਜਾ ਰਹੀ ਹੈ। ਇਸ ਸਬੰਧੀ ਸਾਰੇ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਪਹਿਲਾ ਇਹ ਛੁੱਟੀ ਸਾਰੇ ਸਕੂਲਾਂ ਵਿੱਚ ਕੀਤੀ ਜਾ ਰਹੀ ਸੀ। ਪਰ ਕੋਰੋਨਾ ਕਾਰਨ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਤੇ ਮੁੜ

ਸਕੂਲ ਖੋਲਣ ਤੇ ਇਸ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਕਿਉਂਕਿ ਕੁਝ ਸਮਾਂ ਪਹਿਲਾਂ ਸਕੂਲ ਖੁੱਲਣ ਤੇ ਇਹ ਛੁੱਟੀ ਰੱਦ ਕਰ ਦਿੱਤੀ ਗਈ ਸੀ। ਹੁਣ ਸਰਕਾਰ ਵੱਲੋਂ ਲਾਗੂ ਕੀਤਾ ਗਿਆ ਇਹ ਨਵਾਂ ਨਿਯਮ ਯੂ. ਟੀ. ਏਡਿਡ ਸਕੂਲਾਂ ਵਿਚ ਲਾਗੂ ਹੋਵੇਗਾ। ਕਿਉਂਕਿ ਹੁਣ ਛੇਵੀਂ ਤੋਂ ਲੈ ਕੇ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਸਕੂਲ ਆਉਣ ਇਜਾਜ਼ਤ ਦਿੱਤੀ ਗਈ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …