Breaking News

ਪੰਜਾਬ : ਭੋਗ ਦੇ ਸਮਾਗਮ ਤੋਂ ਵਾਪਿਸ ਜਾਂਦੀਆਂ ਵਾਪਰਿਆ ਕਹਿਰ ਦਰਜਨ ਹੋਏ ਜਖਮੀ ਅਤੇ ਹੋਇਆ ਮੌਤ ਦਾ ਤਾਂਡਵ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਕੋਈ ਨਾ ਕੋਈ ਐਸੀ ਖ਼ਬਰ ਸਾਹਮਣੇ ਆਉਂਦੀ ਰਹਿੰਦੀ ਹੈ , ਜਿਸ ਤੇ ਕਈ ਵਾਰ ਵਿਸ਼ਵਾਸ ਨਹੀਂ ਹੁੰਦਾ। ਪੰਜਾਬ ਦੇ ਵਿੱਚ ਜਿੱਥੇ covid 19 ਨਾਲ ਮੌਤਾਂ ਦੀ ਖ਼ਬਰ ਮਿਲਦੀ ਰਹੀ ਹੈ। ਉੱਥੇ ਹੁਣ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨਿਆਂ ਦੌਰਾਨ ਬਹੁਤ ਸਾਰੇ ਕਿਸਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਲਗਾਤਾਰ ਮਿਲ ਰਹੀਆਂ ਹਨ। ਇਸ ਸਾਲ ਸ਼ੁਰੂ ਹੋਇਆ ਇਹ ਮੌਤਾਂ ਦਾ ਸਿਲਸਿਲਾ ਪਤਾ ਨਹੀਂ ਕਦੋਂ ਖ਼ਤਮ ਹੋਵੇਗਾ।

ਆਏ ਦਿਨ ਹੀ ਦਿਲ ਨੂੰ ਹਲੂਣਾ ਦੇਣ ਵਾਲੀ ਦੁਖਦਾਈ ਖਬਰ ਸਾਹਮਣੇ ਆ ਜਾਂਦੀ ਹੈ। ਵਾਪਰਨ ਵਾਲੇ ਸੜਕ ਹਾਦਸਿਆਂ ਨੇ ਦੁਨੀਆਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਅਜਿਹੀ ਹੀ ਘਟਨਾ ਸਾਹਮਣੇ ਆਈ ਹੈ , ਜਿੱਥੇ ਰਾਏਕੋਟ ਦਾ ਇੱਕ ਪਰਿਵਾਰ ਛੋਟੇ ਹਾਥੀ ਵਿਚ ਸਵਾਰ ਹੋ ਕੇ ਮਾਨਸਾ ਭੋਗ ਸਮਾਗਮ ਵਿਚ ਹਾਜ਼ਰੀ ਲੁਆਉਣ ਤੋਂ ਵਾਪਸ ਰਾਏਕੋਟ ਜਾ ਰਿਹਾ ਸੀ। ਉਨ੍ਹਾਂ ਦੀ ਗੱਡੀ ਦੀ ਟੱਕਰ ਮਾਨਸਾ ਦੇ ਨਹਿਰੂ ਕਾਲਜ ਲਾਗੇ ਇਕ ਸਕੋਡਾ ਗੱਡੀ ਅਤੇ ਪਿਕਅੱਪ ਗੱਡੀ ਦੇ ਨਾਲ ਹੋ ਗਈ।

ਇਹ ਤਿੰਨ ਗੱਡੀਆਂ ਦੀ ਆਮੋ-ਸਾਹਮਣੇ ਹੋਈ ਟੱਕਰ ਬਹੁਤ ਹੀ ਜ਼ਿਆਦਾ ਭਿਆਨਕ ਸੀ। ਜਿਸ ਵਿੱਚ 13 ਵਿਅਕਤੀ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਅਤੇ 1 ਰਮੇਸ਼ ਕੁਮਾਰ ਵਾਸੀ ਰਾਏਕੋਟ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਵੱਲੋਂ ਜਾਣਕਾਰੀ ਮਿਲਣ ਤੇ ਘਟਨਾ ਸਥਾਨ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਮਾਨਸਾ ਵਿੱਚ ਰਖਵਾ ਦਿੱਤਾ ਗਿਆ ਹੈ।

ਪੁਲੀਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਜ਼ਖਮੀਆਂ ਦੀ ਹਾਲਤ ਠੀਕ ਦੱਸੀ ਜਾਂਦੀ ਹੈ। ਇਸ ਘਟਨਾ ਵਿੱਚ ਜ਼ਖ਼ਮੀ ਹੋਣ ਵਾਲੇ ਵਿਅਕਤੀਆਂ ਦੀ ਪਹਿਚਾਣ ਇਸ ਤਰਾਂ ਹੈ। ਵਿੱਕੀ, ਬਾਦਲ, ਭੋਲਾ ,ਸੱਤੂ,ਰਾਜੂ ,ਸੋਮਾ , ਸਰਮੀਤੋਂ, ਸਰੀ, ਸਾਰੇ ਰਾਏਕੋਟ ਦੇ ਨਿਵਾਸੀ ਹਨ। ਜੋ ਗੰਭੀਰ ਜ਼ਖਮੀ ਹੋਏ ਹਨ। ਐਂਬੂਲੈਂਸ ਚਾਲਕ ਬੱਬੀ ਸਿੰਘ ਨੇ ਦੱਸਿਆ ਹੈ ਕਿ ਸਾਰੇ ਜ਼ਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿਥੇ ਸਾਰੇ ਜ਼ਖਮੀ ਜੇਰੇ ਇਲਾਜ ਹਨ। ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …