ਆਈ ਤਾਜਾ ਵੱਡੀ ਖਬਰ
ਇਨਸਾਨ ਨੇ ਅਗਰ ਇੱਕ ਜਗ੍ਹਾ ਤੋਂ ਦੂਸਰੀ ਜਗ੍ਹਾ ਜਾਣਾ ਹੋਵੇ ਤਾਂ ਕਿਸੇ ਨਾ ਕਿਸੇ ਵਾਹਨ ਦੀ ਵਰਤੋਂ ਕਰਦਾ ਹੈ। ਆਵਾਜਾਈ ਦੇ ਜੇਕਰ ਸਭ ਤੋਂ ਆਰਾਮ ਦਾਇਕ ਅਤੇ ਮਨੋਰੰਜਨ ਭਰਪੂਰ ਸਫ਼ਰ ਦੀ ਗੱਲ ਕੀਤੀ ਜਾਵੇ ਤਾਂ ਲੋਕਾਂ ਵੱਲੋਂ ਸੜਕੀ ਮਾਰਗ ਨੂੰ ਪਹਿਲ ਦਿੱਤੀ ਜਾਂਦੀ ਹੈ। ਪਰ ਲੋਕਾਂ ਵੱਲੋਂ ਯਾਤਰਾਂ ਵਾਸਤੇ ਆਵਾਜਾਈ ਦੇ ਕਈ ਹੋਰ ਮਾਧਿਅਮਾਂ ਦੀ ਵਰਤੋਂ ਕੀਤੀ ਜਾਂਦੀ ਹੈ। ਜਿਨ੍ਹਾਂ ਰਾਹੀਂ ਲੋਕ ਇਕ ਥਾਂ ਤੋਂ ਦੂਜੀ ਥਾਂ ਦਾ ਆਪਣਾ ਸਫ਼ਰ ਚੰਦ ਮਿੰਟਾਂ ਵਿੱਚ ਮੁਕਾ ਲੈਂਦੇ ਹਨ। ਜੇਕਰ ਅਸੀਂ ਆਵਾਜਾਈ ਦੇ ਸਭ ਤੋਂ ਸੁਰੱਖਿਅਤ ਸਫ਼ਰ ਦੀ ਗੱਲ ਕਰੀਏ ਤਾਂ ਇਹ ਸਫ਼ਰ ਰੇਲ ਗੱਡੀ ਰਾਹੀਂ ਤੈਅ ਕੀਤਾ ਗਿਆ ਮੰਨਿਆ ਜਾਂਦਾ ਹੈ।
ਕਿਉਂਕਿ ਰੇਲ ਗੱਡੀਆਂ ਨੂੰ ਪਹਿਲਾਂ ਤੋਂ ਤੈਅ ਕੀਤੀ ਗਈ ਸਮਾਂ ਸਾਰਨੀ ਅਨੁਸਾਰ ਚਲਾਇਆ ਜਾਂਦਾ ਹੈ ਜਿਸ ਕਾਰਨ ਹਾਦਸਾ ਵਾਪਰਨ ਦੀ ਸੰਭਾਵਨਾ ਜ਼ੀਰੋ ਮਾਤਰ ਰਹਿ ਜਾਂਦੀ ਹੈ। ਜਿੱਥੇ ਸਫ਼ਰ ਸੁਹਾਵਣਾ ਹੁੰਦਾ ਹੈ ਉਥੇ ਹੀ ਕੁਦਰਤੀ ਨਜ਼ਾਰਿਆਂ ਨੂੰ ਵੀ ਦੇਖਣ ਦਾ ਮੌਕਾ ਮਿਲਦਾ ਹੈ। ਹੁਣ ਪੰਜਾਬ ਲਈ ਕੇਂਦਰ ਵੱਲੋਂ 5 ਅਪ੍ਰੈਲ ਤੋਂ ਇਹ ਐਲਾਨ ਲਾਗੂ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਕਈ ਪ੍ਰਕਾਰ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਉਥੇ ਹੀ ਹੁਣ ਰੇਲ ਮੰਤਰੀ ਪਿਊਸ਼ ਗੋਇਲ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਕੇਂਦਰ ਸਰਕਾਰ 5 ਅਪ੍ਰੈਲ ਤੋ ਗੈਰ ਰਿਜ਼ਰਵਡ ਰੇਲ ਸੇਵਾਵਾਂ ਦੇਸ਼ ਭਰ ਦੇ ਵੱਖ ਵੱਖ ਸ਼ਹਿਰਾਂ ਵਿੱਚ ਸ਼ੁਰੂ ਕਰਨ ਜਾ ਰਹੀ ਹੈ।
ਰੇਲ ਵਿਭਾਗ ਵੱਲੋਂ ਇਹ ਫੈਸਲਾ ਯਾਤਰੀਆਂ ਦੀ ਮੰਗ ਨੂੰ ਦੇਖਦੇ ਹੋਏ ਕੀਤਾ ਗਿਆ ਹੈ। ਇਸ ਦੇ ਨਾਲ ਹੀ ਰੇਲਵੇ ਅਧਿਕਾਰੀਆਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਹਦਾਇਤ ਜਾਰੀ ਕੀਤੀ ਗਈ ਹੈ। ਇਸ ਤਰ੍ਹਾਂ ਹੀ ਸਫਰ ਕਰਨ ਵਾਲੇ ਯਾਤਰੀਆਂ ਨੂੰ ਵੀ ਜਾਰੀ ਕੀਤੇ ਗਏ ਆਦੇਸ਼ਾਂ ਦੀ ਪਾਲਣਾ ਕਰਨੀ ਹੋਵੇਗੀ। ਯਾਤਰੀ ਸ਼ੁਰੂ ਕੀਤੀ ਗਈ ਇਸ ਰੇਲ ਸੇਵਾ ਵਿੱਚ ਟਿਕਟ ਬੁਕਿੰਗ ਕਰਵਾਉਣ ਲਈ UTS on mobile app ਜਾਂ www.utsonmobile.indianrail.gov.in ਵੈਬਸਾਇਟ ਤੇ ਰਜਿਸਟਰ ਕਰ ਸਕਦੇ ਹਨ।
ਇਹ ਸੁਵਿਧਾ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਜਾਰੀ ਕੀਤੀ ਜਾ ਰਹੀ ਹੈ। ਜਿਸ ਨਾਲ ਟਿਕਟ ਕਾਊਂਟਰ ਉਪਰ ਲੱਗਣ ਵਾਲੀ ਭੀੜ ਨੂੰ ਘੱਟ ਕੀਤਾ ਜਾਵੇਗਾ ਤੇ ਲੋਕਾਂ ਵਿੱਚ ਸਮਾਜਕ ਦੂਰੀ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਪੰਜਾਬ ਵਿੱਚ ਇਹ ਸੇਵਾ ਜਲੰਧਰ ਸਿਟੀ- ਪਠਾਨਕੋਟ, ਅੰਮ੍ਰਿਤਸਰ ਤੋਂ ਪਠਾਨਕੋਟ, ਫਿਰੋਜ਼ਪੁਰ ਤੋਂ ਫਾਜ਼ਿਲਕਾ, ਬਠਿੰਡਾ ਤੋਂ ਫਾਜ਼ਿਲਕਾ, ਲੁਧਿਆਣਾ ਤੋਂ ਲੋਹੀਆਂ ਖਾਸ, ਵਿਚਕਾਰ ਇਹ ਸੇਵਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਲੋਕਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …