ਕੈਪਟਨ ਨੇ ਕਰਤਾ ਇਹ ਵੱਡਾ ਐਲਾਨ
ਸੂਬੇ ਦੇ ਵਿਚ ਜਿੱਥੇ ਕਰੋਨਾ ਮਹਾਮਾਰੀ ਕਾਰਨ ਬਹੁਤ ਸਾਰੇ ਲੋਕਾਂ ਦੀ ਨੌਕਰੀ ਚਲੀ ਗਈ। ਤੇ ਬਹੁਤ ਸਾਰੇ ਨੌਜਵਾਨ ਬੇਰੁਜ਼ਗਾਰ ਹੋ ਗਏ। ਕਰੋਨਾ ਮਹਾਮਾਰੀ ਦੀ ਮਾਰ ਨੇ ਸਭ ਦੀ ਜ਼ਿੰਦਗੀ ਵਿੱਚ ਬਦਲਾਅ ਲਿਆ ਕੇ ਰੱਖ ਦਿੱਤਾ। ਤੇ ਹੁਣ ਖੇਤੀ ਕਨੂੰਨਾਂ ਦੇ ਵਿਰੋਧ ਚ ਸੰਘਰਸ਼ ਕਰ ਰਹੇ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਰੇਲ ਰੋਕੋ ਅੰਦੋਲਨ ਵੀ ਲਗਾਤਾਰ ਜਾਰੀ ਹੈ ਜਿਸ ਕਾਰਨ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ। ਇਸ ਸਭ ਦਾ ਅਸਰ ਹਰ ਪਰਿਵਾਰ ਦੀ ਆਮਦਨ ਤੇ ਪੈਂਦਾ ਹੈ।
ਸੂਬੇ ਵਿੱਚ ਇਹੋ ਜਿਹੇ ਹਾਲਾਤਾਂ ਦੇ ਚੱਲਦੇ ਹੋਏ ਪੰਜਾਬ ਸਰਕਾਰ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਨਾਲ ਪੰਜਾਬ ਦੇ ਨੌਜਵਾਨਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਨੇ ਟਰੈਕਟਰ ਯਾਤਰਾ ਦੀ ਸਮਾਪਤੀ ਤੇ ਕੇਂਦਰ ਸਰਕਾਰ ਦੇ ਨਿਸ਼ਾਨ ਵਿੰਨਿਆ , ਤੇ ਨਾਲ ਹੀ ਖੇਤੀਬਾੜੀ ਨੀਤੀ ਤੇ ਬੇਰੁਜ਼ਗਾਰੀ ਦੇ ਸੰਬੰਧ ਵਿੱਚ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।
ਰਾਹੁਲ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿੱਚ ਇੱਕ ਲੱਖ ਨੌਕਰੀਆਂ ਦੇਣ ਤੇ ,ਇਸ ਫੈਸਲੇ ਦਾ ਸਵਾਗਤ ਕੀਤਾ ।ਰਾਹੁਲ ਗਾਂਧੀ ਨੇ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕੈਪਟਨ ਸਰਕਾਰ ਨੇ ਨੌਕਰੀਆਂ ਦੇਣ ਦਾ ਐਲਾਨ ਬਹੁਤ ਹੀ ਸ਼ਲਾਘਾਯੋਗ ਹੈ। ਜਿਸ ਨਾਲ ਸੂਬੇ ਦੇ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਮਿਲ ਜਾਣਗੀਆਂ। ਉਨ੍ਹਾਂ ਕਿਹਾ ਖੇਤੀਬਾੜੀ ਸੈਕਟਰ ਤੋਂ ਸਿੱਧੇ ਤੇ ਅਸਿੱਧੇ ਢੰਗ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣਗੇ।
ਉਨ੍ਹਾਂ ਕੇਂਦਰ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਨੌਜਵਾਨਾਂ ਤੋਂ ਰੋਜ਼ਗਾਰ ਖੋ ਚੁੱਕੀ ਹੈ ਤੇ ਕਿਸਾਨਾਂ ਨੂੰ ਬਰਬਾਦ ਕਰਨ ਤੇ ਤੁਲੀ ਹੋਈ ਹੈ। ਰਾਹੁਲ ਗਾਂਧੀ ਨੇ ਕਿਹਾ ਸਰਕਾਰ ਖੇਤੀਬਾੜੀ ਅਤੇ ਕਿਸਾਨਾਂ ਨੂੰ ਖਰਾਬ ਕਰ ਰਹੀ ਹੈ ਤੇ ਉਨ੍ਹਾਂ ਤੋਂ ਰੋਜ਼ਗਾਰ ਖੌਹ ਰਹੀ ਹੈ। ਰਾਹੁਲ ਗਾਂਧੀ ਅੱਜ ਪੰਜਾਬ ਦੇ ਵਿੱਚ ਆਪਣੀ ਟਰੈਕਟਰ ਯਾਤਰਾ ਖ਼ਤਮ ਕਰਨ ਉਪਰੰਤ ਹਰਿਆਣਾ ਵਿੱਚ ਦਾਖ਼ਲ ਹੋਣਗੇ।ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਅਜਿਹਾ ਕਦੀ ਵੀ ਨਹੀਂ ਹੋਣ ਦੇਵੇਗੀ,ਤੇ ਕਾਂਗਰਸ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …