ਆਈ ਤਾਜਾ ਵੱਡੀ ਖਬਰ
ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਲੋਕਾਂ ਨੂੰ ਬਹੁਤ ਜਿਆਦਾ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦਾ ਅਸਰ ਉਹਨਾਂ ਦੀ ਸਿਹਤ ਅਤੇ ਕਿਸਾਨਾਂ ਦੀ ਫਸਲ ਤੇ ਦੇਖਣ ਨੂੰ ਮਿਲ ਰਿਹਾ ਹੈ। ਲਗਾਤਾਰ ਪੈ ਰਹੀ ਇਸ ਭਿਆਨਕ ਲੂ ਨਾਲ ਇਨਸਾਨ ਤਾਂ ਕਿ ਪਸ਼ੂ-ਪੰਛੀ ਵੀ ਤ੍ਰਾਹ ਤ੍ਰਾਹ ਕਰ ਰਹੇ ਹਨ। ਪੰਜਾਬ ਵਿੱਚ ਅਗੇਤੀ ਮੌਨਸੂਨ ਆਉਣ ਤੇ ਵੀ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ ਹੈ ਸਗੋਂ ਇਹ ਗਰਮੀ ਦਿਨੋ ਦਿਨ ਹੋਰ ਜ਼ਿਆਦਾ ਵਧ ਰਹੀ ਹੈ। ਮੀਂਹ ਦੇ ਨਾਂ ਹੋਣ ਕਾਰਨ ਪੰਜਾਬ ਵਿਚ ਬਿਜਲੀ ਸੰਕਟ ਵੀ ਵਧ ਗਿਆ ਹੈ ਅਤੇ ਨਾਲ ਹੀ ਕਿਸਾਨਾਂ ਨੂੰ ਝੋਨੇ ਦੀ ਫਸਲ ਉਗਾਉਣ ਵਿੱਚ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਲੋਕਾਂ ਨੂੰ ਮੀਂਹ ਦਾ ਬੇਸਬਰੀ ਨਾਲ ਇੰਤਜ਼ਾਰ ਹੈ। ਪੰਜਾਬ ਦੇ ਮੌਸਮ ਵਿਭਾਗ ਵੱਲੋਂ ਮਾਨਸੂਨ ਨੂੰ ਲੈ ਕੇ ਜਨਤਾ ਨੂੰ ਬਹੁਤ ਸਾਰੀਆਂ ਜਾਣਕਾਰੀਆਂ ਦਿੱਤੀਆਂ ਜਾਂਦੀਆਂ ਰਹਿੰਦੀਆਂ ਹਨ ਅਤੇ ਹੁਣੇ ਹੁਣੇ ਮੌਸਮ ਵਿਭਾਗ ਵੱਲੋਂ ਲੋਕਾਂ ਲਈ ਇੱਕ ਰਾਹਤ ਦੀ ਖਬਰ ਜਾਰੀ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੌਸਮ ਵਿਭਾਗ ਦੇ ਮਾਹਿਰਾਂ ਨੇ ਦੱਸਿਆ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਮੈਦਾਨੀ ਇਲਾਕਿਆਂ ਦਾ ਤਾਪਮਾਨ 36 ਡਿਗਰੀ ਸੈਲਸੀਅਸ ਤੋਂ 40 ਡਿਗਰੀ ਸੈਲਸੀਅਸ ਤੱਕ ਰਹੇਗਾ ਅਤੇ ਘੱਟ ਤੋ ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਤੋਂ 30 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਜਾ ਸਕਦਾ ਹੈ। ਮੌਸਮ ਵਿਭਾਗ ਵੱਲੋਂ ਇਨ੍ਹਾਂ ਦਿਨਾਂ ਵਿਚ ਕਿਸਾਨਾਂ ਨੂੰ ਆਪਣੀ ਖੇਤੀ ਦੇ ਕੰਮ ਨੂੰ ਮੌਸਮ ਦੇ ਹਿਸਾਬ ਨਾਲ ਕਰਨ ਦੀ ਸਲਾਹ ਦਿੱਤੀ ਗਈ ਹੈ।
ਪੰਜਾਬ ਦੇ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਜਾਰੀ ਕੀਤੇ ਗਏ ਇਕ ਖਾਸ ਬੁਲੇਟਿਨ ਦੌਰਾਨ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਦੇ ਕਈ ਖੇਤਰਾਂ ਵਿੱਚ 1 ਜੁਲਾਈ ਤੋਂ 3 ਜੁਲਾਈ ਤੱਕ ਤੇਜ਼ ਹਵਾਵਾਂ ਚੱਲਣਗੀਆਂ ਜਿੰਨਾਂ ਦੀ ਰਫਤਾਰ 40 ਕਿਲੋਮੀਟਰ ਪ੍ਰਤੀ ਘੰਟਾ ਦੱਸੀ ਜਾ ਰਹੀ ਹੈ। ਪੰਜਾਬ ਵਿਚ ਇਨੀ ਦਿਨੀ ਗਰਮੀ ਕਾਰਨ ਅੱਗ ਵਰ ਰਹੀ ਹੈ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਇਸ ਜਾਣਕਾਰੀ ਦੁਆਰਾ ਪੰਜਾਬ ਦੇ ਲੋਕਾਂ ਨੂੰ ਇਕ ਰਾਹਤ ਦੀ ਖਬਰ ਮਿਲ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …