Breaking News

ਪੰਜਾਬ ਲਈ ਹੁਣ ਆ ਗਿਆ ਮੌਸਮ ਦਾ ਇਹ ਵੱਡਾ ਅਲਰਟ-ਮੀਂਹ ਪੈਣ ਅਤੇ ਠੰਡ ਬਾਰੇ, ਹੋ ਜਾਵੋ ਤਿਆਰ

ਆਈ ਤਾਜਾ ਵੱਡੀ ਖਬਰ

ਪੰਜਾਬ ਅੰਦਰ ਦਸੰਬਰ ਮਹੀਨੇ ਦੀ ਸ਼ੁਰੂਆਤ ਤੋਂ ਹੀ ਸਰਦੀ ਦਾ ਆਗਾਜ਼ ਹੋ ਚੁੱਕਾ ਹੈ। ਇਸ ਦੇ ਨਾਲ ਹੀ ਠੰਡ ਨੇ ਆਪਣਾ ਜ਼ੋਰ ਵਿਖਾਉਣਾ ਵੀ ਸ਼ੁਰੂ ਕਰ ਦਿੱਤਾ ਹੈ। ਆਉਣ ਵਾਲੇ ਸਮੇਂ ਵਿੱਚ ਮੌਸਮ ਨੂੰ ਲੈ ਕੇ ਕਈ ਸਾਰੀਆਂ ਤਬਦੀਲੀਆਂ ਹੋ ਰਹੀਆਂ ਹਨ। ਜਿਨ੍ਹਾਂ ਬਾਰੇ ਮੌਸਮ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਲੋਕਾਂ ਨੂੰ ਸੁਚੇਤ ਕੀਤਾ ਜਾਂਦਾ ਹੈ। ਇਥੇ ਹੀ ਮੌਸਮ ਵਿਭਾਗ ਵੱਲੋਂ ਇਕ ਹੋਰ ਜਾਣਕਾਰੀ ਪੰਜਾਬ ਅਤੇ ਇਸਦੇ ਨਾਲ ਰਹਿਣ ਵਾਲੇ ਗੁਆਂਢੀ ਸੂਬਿਆਂ ਦੇ ਲੋਕਾਂ ਲਈ ਧਿਆਨ ਵਿੱਚ ਲਿਆਂਦੀ ਜਾ ਰਹੀ ਹੈ।

ਪਹਾੜੀ ਇਲਾਕਿਆਂ ਦੇ ਵਿਚ ਲਗਾਤਾਰ ਹੋ ਰਹੀ ਬਰਫਬਾਰੀ ਨੂੰ ਦੇਖਦੇ ਹੋਏ ਪੰਜਾਬ ਦਾ ਮੌਸਮ ਪੂਰੀ ਤਰ੍ਹਾਂ ਬਦਲ ਰਿਹਾ ਹੈ। ਹੁਣ ਮੌਸਮ ਸਬੰਧੀ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪਹਾੜੀ ਖੇਤਰਾਂ ਵਿੱਚ ਲਗਾਤਾਰ ਹੋ ਰਹੀ ਬਰਫਬਾਰੀ ਕਾਰਨ ਇਸ ਦੇ ਅਸਰ ਨੂੰ ਮੈਦਾਨੀ ਖੇਤਰਾਂ ਵਿਚ ਵਧੇਰੇ ਦੇਖਿਆ ਜਾ ਰਿਹਾ ਹੈ। ਆਉਣ ਵਾਲੇ 48 ਘੰਟਿਆਂ ਦੌਰਾਨ ਉਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਦੇ ਨਾਲ ਪਹਾੜੀ ਇਲਾਕਿਆਂ ਵਿਚ ਬਰਫਬਾਰੀ ਹੋਣ ਦੇ ਨਾਲ ਮੈਦਾਨੀ ਇਲਾਕਿਆਂ ਨੂੰ ਵੀ ਸੀਤ ਲਹਿਰ ਦਾ ਸਾਹਮਣਾ ਕਰਨਾ ਪਵੇਗਾ।

ਇਨ੍ਹਾਂ ਆਉਣ ਵਾਲੇ ਕੁਝ ਦਿਨਾਂ ਵਿਚ ਤਾਪਮਾਨ ਵਿਚ ਗਿਰਾਵਟ 2 ਤੋਂ 3 ਡਿਗਰੀ ਹੇਠਾਂ ਜਾਣ ਦੀ ਉਮੀਦ ਹੈ। ਮੌਸਮ ਦੀ ਤਬਦੀਲੀ ਵਿੱਚ ਅਸਰ 26 ਦਸੰਬਰ ਤੋਂ ਹੀ ਦਿਖਾਈ ਦੇ ਰਿਹਾ ਹੈ। ਜੰਮੂ-ਕਸ਼ਮੀਰ, ਲਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ, ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਤਰ੍ਹਾਂ ਹੀ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਵਿਚ ਹੋਈ ਬਰਫਬਾਰੀ ਹੋਵੇਗੀ। 27,28 ਦਿਸੰਬਰ ਨੂੰ ਪੰਜਾਬ ਹਰਿਆਣਾ ਤੇ ਚੰਡੀਗੜ੍ਹ ਵਿਚ ਵੀ ਬਾਰਸ਼ ਹੋ ਸਕਦੀ ਹੈ।

ਹੁਣ ਪੰਜਾਬ ਅੰਦਰ ਧੁੰਦ ਦਾ ਅਸਰ ਵੀ ਸਾਫ਼ ਦਿਖਾਈ ਦੇ ਰਿਹਾ ਹੈ। ਇਸੇ ਸਬੰਧ ਵਿਚ ਪੰਜਾਬ ਦੇ ਮੌਸਮ ਵਿਭਾਗ ਵੱਲੋਂ ਮੀਂਹ ਅਤੇ ਠੰਢ ਨੂੰ ਲੈ ਕੇ ਵੱਡਾ ਅਲਰਟ ਜਾਰੀ ਕੀਤਾ ਗਿਆ ਹੈ। ਇਨੀਂ ਦਿਨੀਂ ਪੈਣ ਵਾਲੀ ਧੁੰਦ ਕਾਰਨ ਵਿਜ਼ੀਬਿਲਟੀ ਵਿੱਚ ਕਮੀ ਆਈ ਹੈ । ਸ਼ੁਕਰਵਾਰ ਨੂੰ ਹਰਿਆਣਾ ਤੇ ਪੰਜਾਬ ਦੇ ਬਹੁਤ ਸਾਰੇ ਖੇਤਰਾਂ ਵਿਚ ਵੀ ਇਸਦਾ ਅਸਰ ਦਿਖਾਈ ਦਿੱਤਾ। ਜਿਸਦਾ ਵਾਹਨਾਂ ਦੀ ਆਵਾਜਾਈ ਤੇ ਵੱਡਾ ਅਸਰ ਪਿਆ। ਅੰਮ੍ਰਿਤਸਰ, ਪਟਿਆਲਾ ਤੇ ਲੁਧਿਆਣਾ ਵਿੱਚ ਇਹ ਸਿਰਫ 25 ਮੀਟਰ ਤੱਕ ਹੀ ਦਿਖਾਈ ਦੇ ਰਿਹਾ ਸੀ।

ਗਵਾਲੀਅਰ ਵਿੱਚ 200 ਮੀਟਰ,ਲਖਨਊ, ਵਾਰਾਨਸੀ, ਦਿੱਲੀ ਪਾਲਮ, ਭਵਾਨੀ ,ਅਲੀਗੜ੍ਹ ਅਤੇ ਫੁਰਸਤਗੰਜ ਵਿੱਚ 500 ਮੀਟਰ ਤੱਕ ਦਿਖਾਈ ਦੇ ਰਿਹਾ ਸੀ। ਇਸਦੇ ਨਾਲ ਹੀ 29 ਦਸੰਬਰ ਤੋਂ ਕੋਹਰੇ ਦੇ ਪ੍ਰਭਾਵ ਵਿਚ ਹੋਰ ਵਾਧਾ ਹੋ ਸਕਦਾ ਹੈ। ਜੰਮੂ ਕਸ਼ਮੀਰ ਵਿੱਚ ਸ਼ੁੱਕਰਵਾਰ ਨੂੰ ਤਾਪਮਾਨ ਵਿੱਚ ਆਈ ਅਚਾਨਕ ਗਿਰਾਵਟ ਕਾਰਨ 40 ਦਿਨਾਂ ਤੋਂ ਵਧੇਰੇ ਠੰਢ ਦੇ ਹਾਲਾਤ ਹਨ। ਇਹ ਪ੍ਰਭਾਵ 31 ਜਨਵਰੀ ਤੱਕ ਜਾਰੀ ਰਹੇਗਾ।
ਆਉਣ ਵਾਲੇ ਦਿਨਾਂ ਵਿਚ ਉੱਤਰ-ਪੱਛਮੀ, ਮੱਧ ਅਤੇ ਪੂਰਬੀ ਭਾਰਤ ਦੇ ਬਹੁਤ ਸਾਰੇ ਹਿੱਸਿਆਂ ਵਿਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 2 ਤੋਂ 6 ਡਿਗਰੀ ਸੈਲਸੀਅਸ ਘੱਟ ਰਹੇਗਾ।

ਪੰਜਾਬ ਹਰਿਆਣਾ, ਚੰਡੀਗੜ੍ਹ ,ਦਿੱਲੀ ,ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੱਛਮੀ ਉੱਤਰ ਪ੍ਰਦੇਸ਼, ਉੱਤਰੀ ਰਾਜਸਥਾਨ ਵਿਚ ਵੀ ਕੜਾਕੇ ਦੀ ਠੰਡ ਆਉਣ ਵਾਲੇ ਦਿਨਾਂ ਵਿੱਚ ਪੈ ਸਕਦੀ ਹੈ। ਪੰਜਾਬ ਹਰਿਆਣਾ ਵਿਚ 26 ਦਸੰਬਰ ਤੋਂ, ਹਿਮਾਚਲ ਤੇ ਉਤਰਾਖੰਡ ਵਿੱਚ 27 ਦਸੰਬਰ ਤੋਂ, ਪੱਛਮੀ ਉੱਤਰ ਪ੍ਰਦੇਸ਼ ਵਿੱਚ 28 ਦਸੰਬਰ ਤੋਂ, ਪੂਰਬੀ ਉੱਤਰ ਪ੍ਰਦੇਸ਼ ਵਿੱਚ 29 ਦਸੰਬਰ ਤੋਂ ਸੀਤ ਲਹਿਰ ਜਾਰੀ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ।

Check Also

ਪਤੀ ਵਲੋਂ ਹਨੀਮੂਨ ਤੇ ਪਤਨੀ ਨੂੰ ਇਹ ਲਬਜ਼ ਕਹਿਣਾ ਪਿਆ ਮਹਿੰਗਾ , ਹੁਣ ਦੇਣੇ ਪੈਣਗੇ 3 ਕਰੋੜ ਰੁਪਏ

ਆਈ ਤਾਜਾ ਵੱਡੀ ਖਬਰ  ਅਕਸਰ ਹੀ ਪਤੀ ਪਤਨੀ ਇੱਕ ਦੂਜੇ ਨੂੰ ਵੱਖੋ ਵੱਖਰੇ ਨਾਮਾਂ ਦੇ …