ਆਈ ਤਾਜਾ ਵੱਡੀ ਖਬਰ
ਆਮ ਤੌਰ ਤੇ ਲੋਕ ਆਪਣੀ ਜ਼ਿੰਦਗੀ ਦੇ ਹਰੇਕ ਪਲ ਸੋਸ਼ਲ ਮੀਡੀਆ ਦੇ ਸਟੇਟਸ ਰਾਹੀਂ ਸਾਂਝੇ ਕਰਦੇ ਹਨ l ਜਿਸ ਤੋਂ ਅੰਦਾਜ਼ਾ ਲੱਗ ਜਾਂਦਾ ਹੈ ਕਿ ਲੋਕ ਆਪਣੀ ਜ਼ਿੰਦਗੀ ਦੇ ਵਿੱਚ ਕੀ ਕੁਝ ਕਰਦੇ ਪਏ ਹਨ l ਆਮ ਤੌਰ ਤੇ ਲੋਕ ਸੋਸ਼ਲ ਮੀਡੀਆ ਦਾ ਸਟੇਟਸ ਵੇਖਣ ਤੋਂ ਬਾਅਦ ਸਾਹਮਣੇ ਵਾਲੇ ਦਾ ਮੂੜ ਕਿਹੋ ਜਿਹਾ ਹੈ ਇਸ ਤੋਂ ਅੰਦਾਜ਼ਾ ਲਗਾ ਲੈਂਦੇ ਹਨ l ਪਰ ਅੱਜ ਤੁਹਾਨੂੰ ਇੱਕ ਅਜਿਹੀ ਨੌਜਵਾਨ ਕੁੜੀ ਬਾਰੇ ਦੱਸਾਂਗੇ, ਜਿਸ ਨੇ ਆਪਣੇ ਸੋਸ਼ਲ ਮੀਡੀਆ ਸਟੇਟਸ ਦੇ ਉੱਪਰ ਭਾਵੁਕ ਪੋਸਟਾਂ ਪਾਈਆਂ ਤੇ ਫਿਰ ਖੁਦਕੁਸ਼ੀ ਕਰ ਲਈ ਗਈ l
ਮਾਮਲਾ ਮਾਛੀਵਾੜਾ ਸਾਹਿਬ ਤੋਂ ਸਾਹਮਣੇ ਆਇਆ , ਜਿੱਥੇ ਕੁਹਾੜਾ ਰੋਡ ’ਤੇ ਸਥਿਤ ਇੱਕ ਧਾਗਾ ਫੈਕਟਰੀ ‘ਚ ਕੰਮ ਕਰਦੀ ਨਵ-ਵਿਆਹੁਤਾ ਰੂਪਮਾ ਨੇ ਮਿੱਲ ਦੇ ਕੁਆਰਟਰ ‘ਚ ਫ਼ਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ, ਇਸ ਲੜਕੀ ਦੀ ਉਮਰ 21 ਸਾਲਾ ਦੱਸੀ ਜਾ ਰਹੀ ਹੈ ਤੇ ਇਸ ਦੁਖਦਾਈ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਕੁੜੀ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ l ਪ੍ਰਾਪਤ ਜਾਣਕਾਰੀ ਅਨੁਸਾਰ ਰੂਪਮਾ ਤੇ ਉਸਦਾ ਪਤੀ ਸੌਰਵ ਕੁਮਾਰ ਇਸ ਧਾਗਾ ਫੈਕਟਰੀ ‘ਚ ਕੰਮ ਕਰਦੇ ਸਨ ਤੇ ਇੱਥੇ ਹੀ ਮਿੱਲ ਅੰਦਰ ਬਣੇ ਕੁਆਰਟਰਾਂ ’ਚ ਰਹਿੰਦੇ ਸਨ।
ਬੀਤੀ ਦੇਰ ਸ਼ਾਮ ਜਦੋਂ ਪਰਿਵਾਰਕ ਮੈਂਬਰਾਂ ਨੇ ਉਸ ਦੇ ਕੁਆਰਟਰ ਦਾ ਦਰਵਾਜ਼ਾ ਖੜਕਾਇਆ ਤਾਂ ਅੰਦਰੋਂ ਕੁੰਡੀ ਲੱਗੀ ਹੋਈ ਸੀ ਅਤੇ ਵਾਰ-ਵਾਰ ਦਰਵਾਜ਼ਾ ਖੜਕਾਉਣ ’ਤੇ ਵੀ ਉਸ ਨੇ ਨਾ ਖੋਲ੍ਹਿਆ ਤਾਂ ਆਸ-ਪਾਸ ਦੇ ਗੁਆਂਢੀਆਂ ਨੇ ਮਿਲ ਕੇ ਦਰਵਾਜ਼ਾ ਤੋੜ ਦਿੱਤਾ। ਜਿਵੇਂ ਹੀ ਸਾਰੇ ਲੋਕ ਅੰਦਰ ਦਾਖਲ ਹੋਏ ਤਾਂ ਉਹਨਾਂ ਨੇ ਵੇਖਿਆ ਕਿ ਇਸ ਨਵ ਵਿਆਹੀ ਕੁੜੀ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ।
ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਦੀਆਂ ਟੀਮਾਂ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅੱਗੇ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਉਥੇ ਹੀ ਕੁੜੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਆਖਿਆ ਜਾ ਰਿਹਾ ਹੈ ਕਿ ਕੁੜੀ ਮਾਨਸਿਕ ਤੌਰ ਤੇ ਕਾਫੀ ਪਰੇਸ਼ਾਨ ਸੀ, ਜਿਸ ਕਾਰਨ ਉਸ ਵੱਲੋਂ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …