ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਕਰੋਨਾ ਦਾ ਕਹਿਰ ਫਿਰ ਤੋਂ ਵਧਦਾ ਜਾ ਰਿਹਾ ਹੈ ਜਿਸ ਕਾਰਨ ਸਭ ਸੂਬਿਆਂ ਦੀਆਂ ਸਰਕਾਰਾਂ ਇਸ ਨੂੰ ਲੈ ਕੇ ਚਿੰ-ਤ-ਤ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 8 ਅਪ੍ਰੈਲ ਨੂੰ ਸਭ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰੋਨਾ ਉਪਰ ਵਿਚਾਰ ਚਰਚਾ ਕੀਤੀ ਜਾਵੇਗੀ। ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਟੈਸਟ ਅਤੇ ਕਰੋਨਾ ਟੀਕਾਕਰਨ ਦੀ ਸਮਰਥਾ ਨੂੰ ਵਧਾਉਣ ਦੇ ਆਦੇਸ਼ ਵੀ ਲਾਗੂ ਕੀਤੇ ਗਏ ਹਨ। ਜਿੱਥੇ ਟੀਕਾਕਰਨ ਆਰੰਭ ਕਰ ਦਿੱਤਾ ਗਿਆ ਹੈ ਉਥੇ ਹੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ।
ਕਰੋਨਾ ਕਾਰਣ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ, ਜਿੱਥੇ ਤੇਜ਼ੀ ਨਾਲ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਤੋਂ ਇੰਨਾਂ ਲੰਮੇ ਰੂਟਾਂ ਤੇ ਸਫਰ ਕਰਨ ਵਾਲਿਆਂ ਲਈ ਇੱਕ ਨਵਾਂ ਫ਼ਰਮਾਨ ਜਾਰੀ ਹੋਇਆ ਹੈ ਉਨ੍ਹਾਂ ਨੂੰ ਕਰਨਾ ਪਵੇਗਾ ਇਹ ਕੰਮ। ਦੇਸ਼ ਅੰਦਰ ਕਰੋਨਾ ਦੀ ਅਗਲੀ ਲਹਿਰ ਦਾ ਕਹਿਰ ਫਿਰ ਤੋਂ ਸਭ ਸੂਬਿਆਂ ਅੰਦਰ ਹਾਵੀ ਹੁੰਦਾ ਨਜ਼ਰ ਆ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਬਹੁਤ ਸਾਰੇ ਸੂਬਿਆਂ ਵੱਲੋਂ ਕਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹੁਣ ਪੰਜਾਬ ਤੋਂ ਬੱਸਾਂ ਵਿੱਚ ਲੰਬੇ ਰੂਟ ਤੇ ਸਫ਼ਰ ਕਰਨ ਵਾਲੀਆਂ ਸਵਾਰੀਆਂ ਲਈ ਕਰੋਨਾ ਦੀ ਨੈਗਿਟਿਵ ਰਿਪੋਰਟ ਦਿਖਾਉਣੀ ਲਾਜ਼ਮੀ ਕਰ ਦਿੱਤੀ ਗਈ ਹੈ। ਇਸ ਦੀ ਸ਼ੁਰੂਆਤ ਦਿੱਲੀ ਅਤੇ ਰਾਜਸਥਾਨ ਵੱਲੋਂ ਕੀਤੀ ਜਾ ਰਹੀ ਹੈ। ਤਾਂ ਜੋ ਦੂਜੇ ਰਾਜ ਵਿੱਚ ਆਉਣ ਜਾਣ ਵਾਲੀਆਂ ਸਵਾਰੀਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਕਰੋਨਾ ਦੇ ਪ੍ਰਸਾਰ ਨੂੰ ਵੀ ਰੋਕਿਆ ਜਾ ਸਕੇ। ਬੱਸਾਂ ਦੇ ਰਸਤੇ ਵਿਚ ਖੜੇ ਕਰਨ ਉਪਰ ਵੀ ਰੋਕ ਲਗਾਈ ਜਾ ਰਹੀ ਹੈ। ਕਰੋਨਾ ਦੀ ਸਖਤੀ ਕਾਰਨ ਇਹ ਨਿਯਮ ਲਾਗੂ ਕੀਤਾ ਜਾ ਰਿਹਾ ਹੈ ਜਿਸ ਵਿੱਚ ਕਰੋਨਾ ਟੀਕਾ ਲਗਾਉਣ ਵਾਲਿਆਂ ਨੂੰ ਰਾਹਤ ਦਿੱਤੀ ਜਾਵੇਗੀ।
ਸਵਾਰੀਆਂ ਨੂੰ ਬੱਸ ਵਿੱਚ ਸਫ਼ਰ ਕਰਨ ਤੋਂ ਪਹਿਲਾਂ ਉਨ੍ਹਾਂ ਦਾ ਟੀਕਾਕਰਨ ਕਾਰਡ ਅਤੇ ਰਿਪੋਰਟ ਚੈੱਕ ਕੀਤੀ ਜਾਵੇਗੀ। ਇਹ ਨਿਯਮ ਬੱਸ ਡਰਾਈਵਰਾਂ ਉਪਰ ਵੀ ਲਾਗੂ ਹੋਵੇਗਾ ਜਿਨ੍ਹਾਂ ਨੂੰ ਹਰ ਰੋਜ਼ ਦੂਸਰੇ ਸੂਬਿਆਂ ਵਿੱਚ ਆਉਣਾ ,ਜਾਣਾ ਪੈਂਦਾ ਹੈ। ਉਹਨਾਂ ਨੂੰ ਇੱਕ ਕਾਰਡ ਜਾਰੀ ਕੀਤਾ ਜਾਵੇਗਾ ਤਾਂ ਜੋ ਹਰ ਵਾਰ ਉਨ੍ਹਾਂ ਦੀ ਰਿਪੋਰਟ ਚੈੱਕ ਨਾ ਕੀਤੀ ਜਾਵੇ। ਇਸ ਸਬੰਧੀ ਅਜੇ ਤੱਕ ਕੋਈ ਵੀ ਲਿਖਤੀ ਹੁਕਮ ਜਾਰੀ ਨਹੀਂ ਕੀਤੇ ਗਏ। ਲੋਕਾਂ ਨੂੰ ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …