Breaking News

ਪੰਜਾਬ : ਸਕੂਲਾਂ ਲਈ ਆਈ ਵੱਡੀ ਖਬਰ ਸਰਕਾਰ ਨੇ ਲਿਆ ਹੁਣ ਇਹ ਵੱਡਾ ਫੈਸਲਾ , ਬੱਚਿਆਂ ਅਤੇ ਮਾਪਿਆਂ ਚ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਸੂਬਾ ਸਰਕਾਰ ਵੱਲੋਂ ਜਿਥੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੀ ਸੁਰੱਖਿਆ ਵਾਸਤੇ ਪਿਛਲੇ ਸਾਲ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਉਥੇ ਹੀ ਬੱਚਿਆਂ ਦੀ ਪੜ੍ਹਾਈ ਨੂੰ ਲਗਾਤਾਰ ਜਾਰੀ ਰੱਖਣ ਲਈ ਆਨ ਲਾਈਨ ਕਲਾਸਾਂ ਲਗਾਈਆਂ ਗਈਆਂ ਸਨ। ਕਰੋਨਾ ਦੇ ਸਮੇਂ ਵਿੱਚ ਹੀ ਸਰਕਾਰ ਵੱਲੋਂ ਸਕੂਲਾਂ ਦੇ ਨਵੀਨੀਕਰਨ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜਿੱਥੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾਇਆ ਜਾ ਰਿਹਾ ਹੈ। ਉਥੇ ਹੀ ਬੱਚਿਆਂ ਨੂੰ ਆਧੁਨਿਕ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਤਾਂ ਜੋ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹਰ ਇੱਕ ਚੀਜ਼ ਦੀ ਜਾਣਕਾਰੀ ਹੋ ਸਕੇ।

ਏਸ ਲਈ ਸਮਾਰਟ ਸਕੂਲਾਂ ਵਿੱਚ ਸਮਾਰਟ ਕਲਾਸ ਰੂਮ ਬਣਾਏ ਗਏ ਹਨ। ਉਥੇ ਹੀ ਅਧਿਆਪਕਾਂ ਵਾਸਤੇ ਵੀ ਸਮਾਰਟ ਰੂਮ ਬਣਾਏ ਗਏ। ਵਿਦਿਆਰਥੀਆਂ ਲਈ ਕੰਪਿਊਟਰ ਲੈਬਜ਼ ਅਤੇ ਲਾਇਬ੍ਰੇਰੀਆਂ ਦਾ ਨਿਰਮਾਣ ਵੀ ਕੀਤਾ ਗਿਆ ਹੈ। ਹੁਣ ਪੰਜਾਬ ਦੇ ਸਕੂਲਾਂ ਲਈ ਸਰਕਾਰ ਵੱਲੋਂ ਇੱਕ ਵੱਡਾ ਫੈਸਲਾ ਕੀਤਾ ਗਿਆ ਹੈ ਜਿਸ ਨਾਲ ਮਾਪਿਆਂ ਅਤੇ ਬਚਿਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲਾਂ ਦੀਆਂ ਈ ਲੈਬਜ਼ ਦਾ ਹੋਰ ਨਵੀਨੀਕਰਨ ਕੀਤਾ ਜਾ ਰਿਹਾ ਹੈ।

ਤਾਂ ਜੋ ਬੱਚਿਆਂ ਨੂੰ ਕੰਪਿਊਟਰ ਨਾਲ ਸਬੰਧਤ ਸਾਰੀ ਜਾਣਕਾਰੀ ਮੁਹਈਆ ਕਰਵਾਈ ਜਾ ਸਕੇ। ਉਥੇ ਹੀ ਬੱਚਿਆਂ ਨੂੰ ਕੰਪਿਊਟਰ ਬਾਰੇ ਪੂਰੀ ਜਾਣਕਾਰੀ ਦਿੱਤੇ ਜਾਣ ਦੀ ਸਿੱਖਿਆ ਨੂੰ ਨਿਰਵਿਘਨ ਜਾਰੀ ਰੱਖੇ ਜਾਣ ਦੇ ਆਦੇਸ਼ ਦਿੱਤੇ ਗਏ ਹਨ। ਜਿਸ ਵਾਸਤੇ ਸਰਕਾਰ ਵੱਲੋਂ 2,01,15,000 ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਗਈ ਹੈ। ਜਿਸ ਦੀ ਵਰਤੋਂ ਸੁਚੱਜੇ ਢੰਗ ਨਾਲ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਪੱਤਰ ਜਾਰੀ ਕਰ ਦਿੱਤੇ ਗਏ ਹਨ।

ਕੰਪਿਊਟਰ ਨਾਲ ਸਬੰਧਤ ਸਾਰੇ ਉਪਕਰਨਾਂ ਦੀ ਜਾਣਕਾਰੀ ਅਤੇ ਸਾਂਭ ਸੰਭਾਲ ਅਤੇ ਮੁਰੰਮਤ ਦਾ ਸਾਰਾ ਖਰਚਾ ਜਾਰੀ ਕੀਤੀ ਗਈ ਗਰਾਂਟ ਵਿਚੋਂ ਕੀਤਾ ਜਾਵੇਗਾ। ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਇਸ ਯੋਜਨਾ ਦੇ ਤਹਿਤ ਪਹਿਲੇ ਗੇੜ ਵਿੱਚ ਪੰਜਾਬ ਦੇ ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲਾਂ ਦੀਆਂ ਈ ਲੈਬਜ਼ ਦੀ ਨੁਹਾਰ ਬਦਲੀ ਜਾਵੇਗੀ ਜਿਸ ਵਿੱਚ 2682 ਸਕੂਲਾਂ ਨੂੰ ਸ਼ਾਮਲ ਕੀਤਾ ਗਿਆ ਹੈ।

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …