ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਸ ਸਮੇਂ ਤੋਂ ਸੂਬੇ ਅੰਦਰ ਤਾਲਾਬੰਦੀ ਕੀਤੀ ਗਈ ਹੈ ਉਸ ਸਮੇਂ ਤੋਂ ਹੀ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਤਾਂ ਜੋ ਸਕੂਲ ਆਉਣ ਵਾਲੇ ਵਿਦਿਆਰਥੀਆਂ ਨੂੰ ਕਰੋਨਾ ਦੇ ਪ੍ਰਭਾਵ ਤੋਂ ਬਚਾਇਆ ਜਾ ਸਕੇ। ਤਾਲਾਬੰਦੀ ਪਿਛਲੇ ਸਾਲ ਮਾਰਚ ਤੋਂ ਕੀਤੀ ਗਈ ਸੀ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਲਗਾਤਾਰ ਵਿਦਿਅਕ ਅਦਾਰਿਆਂ ਨੂੰ ਬੱਚਿਆਂ ਦੀ ਪੜ੍ਹਾਈ ਆਨਲਾਈਨ ਜਾਰੀ ਰੱਖਣ ਦੇ ਆਦੇਸ਼ ਵੀ ਦਿੱਤੇ ਗਏ ਹਨ। ਕਰੋਨਾ ਦੇ ਚਲਦੇ ਹੋਏ ਜਿੱਥੇ ਬਹੁਤ ਸਾਰੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿਤਾ ਗਿਆ। ਉਥੇ ਹੀ ਪ੍ਰੀ ਬੋਰਡ ਦੀਆਂ ਪ੍ਰੀਖਿਆਵਾਂ ਦੇ ਅੰਕਾਂ ਦੇ ਅਧਾਰ ਉੱਪਰ ਬੱਚਿਆਂ ਦੇ ਨਤੀਜੇ ਤਿਆਰ ਕੀਤੇ ਜਾ ਰਹੇ ਹਨ।
ਸਰਕਾਰ ਵੱਲੋਂ ਬੱਚਿਆਂ ਦੀਆਂ ਸਹੂਲਤਾਂ ਲਈ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ। ਸਕੂਲੀ ਵਿਦਿਆਰਥੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਮਾਪਿਆਂ ਅਤੇ ਬੱਚਿਆਂ ਵਿੱਚ ਖੁਸ਼ੀ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਪਿਛਲੇ ਸਾਲ ਵੀ ਬੱਚਿਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਗਈਆਂ ਉਥੇ ਹੀ ਹੁਣ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਹੇਠ ਸਿੱਖਿਆ ਮਹਿਕਮੇ ਵੱਲੋਂ ਬੱਚਿਆਂ ਦੇ ਵਿਦਿਅਕ ਢਾਂਚੇ ਨੂੰ ਉੱਚਾ ਚੁੱਕਣ ਲਈ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਰਾਸ਼ਟਰੀ ਪੱਧਰ ਦੀਆਂ ਪ੍ਰਤੀਯੋਗਤਾਵਾਂ ਦੀ ਤਿਆਰੀ ਕਰਨ ਲਈ ਸਕੂਲ ਵਿੱਚ ਤਿਆਰੀ ਕਰਵਾਈ ਜਾਵੇਗੀ।
ਜਿਸ ਦਾ ਐਲਾਨ ਸਿੱਖਿਆ ਮੰਤਰੀ ਵੱਲੋਂ ਕੀਤਾ ਗਿਆ ਹੈ। ਇਨ੍ਹਾਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਵਿਦਿਆਰਥੀ ਭਵਿੱਖ ਵਿੱਚ ਵੀ ਉੱਚ ਦਰਜੇ ਦੀਆਂ ਮੁਕਾਬਲਾ ਪ੍ਰੀਖਿਆਵਾਂ ਵਿੱਚ ਹਿੱਸਾ ਲੈਣ ਦੇ ਕਾਬਲ ਬਣ ਜਾਣਗੇ। ਸਿੱਖਿਆ ਵਿਭਾਗ ਵੱਲੋਂ ਕੀਤੀ ਜਾ ਰਹੀ ਇਸ ਖੋਜ ਦੀ ਇਕ ਖਾਸੀਅਤ ਹੈ। ਜਿੱਥੇ ਇਹ ਐਨ.ਟੀ. ਐੱਸ. ਸੀ ਅਤੇ ਐਨ ਐਮ ਐਮ ਐਸ ਸਿਖਲਾਈ ਵਿਦਿਆਰਥੀਆਂ ਨੂੰ ਬਿਲਕੁਲ ਮੁਫਤ ਮੁਹਈਆ ਕਰਵਾਈ ਜਾ ਰਹੀ ਹੈ ਉਥੇ ਹੀ ਵਿਦਿਆਰਥੀਆਂ ਨੂੰ ਸੂਬਾ ਤੇ ਜਿਲ੍ਹਾ ਪੱਧਰ ਉੱਪਰ ਤਿਆਰੀ ਤਜਰਬੇਕਾਰ ਅਤੇ ਵਿਸ਼ਾ ਮਾਹਿਰਾਂ ਦੁਆਰਾ ਕਰਵਾਈ ਜਾਂਦੀ ਹੈ। ਜਿਸ ਨਾਲ ਬੱਚਿਆਂ ਦੀ ਬਾਹਰ ਨਿੱਜੀ ਕੋਚਿੰਗ ਕੇਂਦਰਾਂ ਵਿੱਚ ਭਰੀ ਜਾਣ ਵਾਲੀ ਫ਼ੀਸ ਦੀ ਬੱਚਤ ਹੋ ਜਾਵੇਗੀ।
ਸ੍ਰੀ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਪੰਜਾਬ ਵੱਲੋਂ ਸ਼ੈਸ਼ਨ 2021-22 ਲਈ ਇਨ੍ਹਾਂ ਪ੍ਰੀਖਿਆਵਾਂ ਦੀ ਤਿਆਰੀ ਰੈਗੂਲਰ ਪੜ੍ਹਾਈ ਦੇ ਨਾਲ-ਨਾਲ ਸੈਸ਼ਨ ਦੇ ਆਰੰਭ ਵਿੱਚ ਹੀ ਕਰਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਬਾਬਤ ਕੀਤੀ ਗਈ ਮੀਟਿੰਗ ਵਿਚ 188 ਅਧਿਕਾਰੀਆਂ ਅਤੇ ਅਧਿਆਪਕਾਂ ਨੇ ਸ਼ਿਰਕਤ ਕੀਤੀ। ਇਸ ਤਿਆਰੀ ਨਾਲ ਵਿਦਿਆਰਥੀ ਉੱਚ ਦਰਜੇ ਦੀਆਂ ਮੁਕਾਬਲਾ ਪ੍ਰੀਖਿਆਵਾਂ ਵਿੱਚ ਹਿੱਸਾ ਲੈਣ ਦੇ ਕਾਬਲ ਬਣ ਜਾਣਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …