ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਹੁਣ ਤੱਕ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਦੇ ਵਿਚਕਾਰ 11 ਦੌਰ ਦੀ ਬੈਠਕ ਹੋ ਚੁੱਕੀਆਂ ਹਨ, ਜੋ ਬੇਨਤੀਜਾ ਰਹੀਆਂ ਹਨ। ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾ ਵਿਚ ਸੋਧ ਪ੍ਰਸਤਾਵ ਜਾਰੀ ਕੀਤਾ ਗਿਆ ਸੀ ਪਰ ਕਿਸਾਨ ਆਗੂਆਂ ਵੱਲੋਂ ਇਸ ਪ੍ਰਸਤਾਵ ਨੂੰ ਠੁਕਰਾ ਦਿਤਾ ਗਿਆ ਸੀ। ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਜਿਥੇ ਕੇਂਦਰ ਸਰਕਾਰ ਵੱਲੋਂ ਇਹ ਖੇਤੀ ਕਾਨੂੰਨ ਕਿਸਾਨਾਂ ਦੇ ਹਿਤ ਵਿੱਚ ਦੱਸਦੇ ਹੋਏ ਲਾਗੂ ਕੀਤੇ ਗਏ ਸਨ ਅਤੇ ਆਖਿਆ ਗਿਆ ਸੀ ਕਿ ਇਸ ਨਾਲ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਹੋ ਜਾਵੇਗੀ।
ਉਥੇ ਹੀ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦੱਸਦੇ ਹੋਏ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਕਿਸਾਨੀ ਸੰਘਰਸ਼ ਦੇ ਵਿੱਚ ਕਿਸਾਨ ਪਿਛਲੇ ਸਾਲ ਤੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਉਪਰ ਬੈਠੇ ਸੰਘਰਸ਼ ਕਰ ਰਹੇ ਹਨ। ਇਸ ਕਿਸਾਨੀ ਸੰਘਰਸ਼ ਵਿੱਚ ਬਹੁਤ ਸਾਰੇ ਕਿਸਾਨ ਵੀ ਸ਼ਹੀਦ ਹੋ ਚੁੱਕੇ ਹਨ। ਪੰਜਾਬ ਸਰਕਾਰ ਕਿਸਾਨਾਂ ਦੇ ਰੋਹ ਅੱਗੇ ਝੁਕੀ ਹੈ ਜਿਸ ਬਾਰੇ ਹੁਣ ਵੱਡਾ ਐਲਾਨ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਅੰਦੋਲਨ ਦੌਰਾਨ ਪਾਇਲ ਦੇ ਲਾਭ ਸਿੰਘ ਵਾਸੀ ਸਿਰਥਲਾ ਸ਼ਹੀਦ ਹੋ ਗਏ ਸਨ।
ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਪਰਿਵਾਰ ਦੀ ਆਰਥਿਕ ਸਹਾਇਤਾ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੇ ਜਾਣ ਦੀ ਮੰਗ ਕੀਤੀ ਗਈ ਸੀ। ਸਰਕਾਰ ਵੱਲੋਂ ਹੁਣ ਉਨ੍ਹਾਂ ਦੇ ਸਪੁੱਤਰ ਨੂੰ ਕਲਰਕ ਦੀ ਨੌਕਰੀ ਦਾ ਨਿਯੁਕਤੀ ਪੱਤਰ ਅਤੇ ਪੰਜ ਲੱਖ ਰੁਪਏ ਦਾ ਮੁਆਵਜ਼ਾ ਦਿੱਤੇ ਜਾਣ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਅਤੇ ਮਜਦੂਰਾਂ ਦੀ ਵੱਡੀ ਜਿੱਤ ਹੈ। ਕਿਉਂਕਿ ਲੋਕਾਂ ਵੱਲੋਂ ਰੋਹ ਵਿੱਚ ਆ ਕੇ ਐਸ ਡੀ ਐਮ ਸਮੇਤ ਸਟਾਫ ਨੂੰ ਵੀ ਦਫ਼ਤਰ ਅੰਦਰ ਹੀ ਬੰਦੀ ਬਣਾ ਕੇ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।
ਜਿਸ ਤੋਂ ਬਾਅਦ ਲੋਕਾਂ ਦੇ ਰੋਹ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਹਰਕਤ ਵਿਚ ਆ ਕੇ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਕਿਸਾਨਾਂ, ਮਜ਼ਦੂਰਾ ਤੇ ਔਰਤਾਂ ਵੱਲੋਂ ਅੱਜ ਪਾਇਲ ਦੇ ਐਸਡੀਐਮ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ ਸੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …