ਪ੍ਰਾਈਵੇਟ ਸਕੂਲਾਂ ਨੂੰ ਦਿੱਤਾ ਵੱਡਾ ਝਟਕਾ
ਪੰਜਾਬ ਦੇ ਵਿੱਚ 22 ਮਾਰਚ ਤੋਂ ਹੀ ਸਾਰੇ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਸਨ। ਹੁਣ ਪੰਜਾਬ ਸਰਕਾਰ ਵੱਲੋਂ ਤੇ ਸਿੱਖਿਆ ਵਿਭਾਗ ਵੱਲੋਂ 19 ਅਕਤੂਬਰ ਤੋਂ ਉਨ੍ਹਾਂ ਨੂੰ ਦੁਬਾਰਾ ਖੋਲ੍ਹਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ , ਤੇ ਨਾਲ ਹੀ ਜਰੂਰੀ ਹਦਾਇਤਾਂ ਦੀ ਪਾਲਣਾ ਕਰਨ ਦਾ ਵੀ ਹੁਕਮ ਦਿੱਤਾ ਗਿਆ ਹੈ। ਇਸ ਸਭ ਦੇ ਚੱਲਦੇ ਹੋਏ ਪੰਜਾਬ ਸਰਕਾਰ ਨੇ ਕੁਝ ਪ੍ਰਾਈਵੇਟ ਸਕੂਲਾਂ ਨੂੰ ਇੱਕ ਬਹੁਤ ਵੱਡਾ ਝਟਕਾ ਦਿੱਤਾ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਮਹਾਮਾਰੀ ਦੌਰਾਨ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੀ ਉ-ਲੰ-ਘ- ਣਾ ਦੇ ਮਾਮਲੇ ਵਿਚ ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਨਾਲ ਸੰਬੰਧਿਤ 9 ਸਕੂਲਾਂ ਨੂੰ ‘ਕੋਈ ਇਤਰਾਜ ਨਹੀਂ ਸਰਟੀਫਿਕੇਟ’ ਰੱਦ ਕਰ ਦਿੱਤੇ ਹਨ।
9 ਸਕੂਲਾਂ ਦੇ ਮਾਮਲੇ ਦੀ ਸਮੀਖਿਆ ਤੋਂ ਬਾਅਦ ਸਰਕਾਰ ਦੀਆਂ ਹਦਾਇਤਾਂ ਦੀ ਉ-ਲੰ-ਘ- ਣਾ ਕਰਨ ਉੱਤੇ ਇਨ੍ਹਾਂ ਸਕੂਲਾਂ ਦੇ ਐੱਨ . ਓ. ਸੀਜ਼.ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ covid-19 ਦੌਰਾਨ ਮੁਲਾਜਮਾਂ ਨੂੰ ਤਨਖਾਹ ਨਾ ਦੇਣ ਜਾਂ ਘੱਟ ਦੇਣ ਦੀਆ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਜਿਸ ਦੇ ਚੱਲਦੇ ਹੋਏ ਸਕੂਲ ਦੇ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ।
ਸਕੂਲ ਦੇ ਪ੍ਰਬੰਧਕਾਂ ਵੱਲੋਂ ਕੋਈ ਤਸੱਲੀਬਖਸ਼ ਜਵਾਬ ਨਾ ਦੇਣ ਤੇ ਸਕੂਲਾਂ ਦੇ ਐੱਨ . ਓ. ਸੀਜ਼.ਨੂੰ ਰੱਦ ਕੀਤਾ ਗਿਆ ਹੈ।ਇਸ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ ਦੇ ਐਨ. ਓ. ਸੀਜ਼.ਰੱਦ ਕੀਤੇ ਗਏ ਹਨ। ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ। ਲੁਧਿਆਣੇ ਜ਼ਿਲ੍ਹੇ ਵਿਚ 3ਅਤੇ ਅੰਮ੍ਰਿਤਸਰ ਜ਼ਿਲ੍ਹੇ ਵਿਚ 2 ਸਕੂਲ ਸਾਮਿਲ ਹਨ।ਇਸ ਤੋਂ ਬਿਨਾਂ ਜਲੰਧਰ, ਬਠਿੰਡਾ, ਫਤਿਹਗੜ੍ਹ ਸਾਹਿਬ ਤੇ ਹੁਸ਼ਿਆਰਪੁਰ ਜ਼ਿਲਿਆਂ ਨਾਲ ਇੱਕ ਇਕ ਸਕੂਲ ਸਬੰਧਿਤ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ ਦੇ ਦਿੱਲੀ ਪਬਲਿਕ ਸਕੂਲ ਤੇ ਦਵਿੰਦਰਾ ਇੰਟਰਨੈਸ਼ਨਲ ਸਕੂਲ ਸ਼ਾਮਲ ਹਨ।
ਲੁਧਿਆਣਾ ਦੇ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ,ਡੀਏਵੀ ਪਬਲਿਕ ਸਕੂਲ ਰਣਧੀਰ ਸਿੰਘ ਨਗਰ ,ਅੰਮ੍ਰਿਤ ਇੰਡੋ ਕੈਨੇਡੀਅਨ ਅਕੈਡਮੀ ਲਾਡੀਆਂ ਖੁਰਦ ਸ਼ਾਮਲ ਹਨ। ਫਤਿਹਗੜ੍ਹ ਸਾਹਿਬ ਦੇ ਬਲਾਕ ਯਸ਼ੂ ਕਾਨਵੈਂਟ ਸਕੂਲ ਪਿੰਡ ਫਾਟਕ ਮਾਜਰਾ, ਹੁਸ਼ਿਆਰਪੁਰ ਦਾ ਰਿਆਤ-ਬਾਹਰਾ ਇੰਟਰਨੈਸ਼ਨਲ ਸਕੂਲ, ਜਲੰਧਰ ਦਾ ਇੰਡੋ-ਸਵਿਸ ਇੰਟਰਨੈਸ਼ਨਲ ਕਾਨਵੈਂਟ ਸਕੂਲ, ਅਤੇ ਬਠਿੰਡਾ ਵਿਬਗਿਓਰ ਸਕੂਲ ਰਾਮਗੜ ਭੂੰਦੜ ਰੋੜ ਦੇ ਵੀ ਐਨ.ਓ.ਸੀਜ਼. ਰੱਦ ਕੀਤੇ ਗਏ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਸਕੂਲ ਦੀ ਮੈਨੇਜਮੇਂਟ ਨੂੰ ਮੁਲਾਜਮਾਂ ਦਾ ਸ਼ੋਸ਼ਣ ਕਰਨ ਜਾਂ ਹੋਰ ਹਦਾਇਤਾਂ ਦੀ ਉਲੰਘਣਾ ਨਹੀਂ ਕਰਨ ਦੇਵੇਗੀ। ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਕੂਲਾਂ ਵੱਲੋਂ ਕੀਤੀਆਂ ਜਾ ਰਹੀਆਂ ਮਨਮਾਨੀਆਂ ਦੇ ਮਾਮਲਿਆਂ ਵਿੱਚ ਮਿਲੀਆਂ ਸ਼ਿ- ਕਾ- ਇ- ਤਾਂ ਨੂੰ ਉਨ੍ਹਾਂ ਵੱਲੋਂ ਨਿੱਜੀ ਤੌਰ ਤੇ ਵਾਚਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …