ਆਈ ਤਾਜ਼ਾ ਵੱਡੀ ਖਬਰ
ਬੇਰੁਜ਼ਗਾਰੀ ਨੂੰ ਦੂਰ ਕੀਤੇ ਜਾਣ ਵਾਸਤੇ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁੱਹਈਆ ਕਰਵਾਇਆ ਜਾ ਸਕੇ। ਕਿਉਂਕਿ ਪੰਜਾਬ ਵਿੱਚ ਬੇਰੁਜ਼ਗਾਰੀ ਦੇ ਚਲਦਿਆਂ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਦਾ ਰੁੱਖ ਕੀਤਾ ਜਾ ਰਿਹਾ ਹੈ ਉਥੇ ਹੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਸਾਰੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਭਰੋਸਾ ਦਿਵਾਇਆ ਗਿਆ ਹੈ। ਜਿੱਥੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬਹੁਤ ਸਾਰੇ ਬੇਰੁਜਗਾਰਾਂ ਨੂੰ ਨੌਕਰੀਆਂ ਵੀ ਮੁਹਈਆ ਕਰਵਾ ਦਿੱਤੀਆਂ ਗਈਆਂ ਹਨ।
ਉੱਥੇ ਹੀ ਹੋਰ ਕਾਰੋਬਾਰ ਸਥਾਪਤ ਕੀਤੇ ਜਾਣ ਦੀਆਂ ਯੋਜਨਾਵਾਂ ਵੀ ਉਲੀਕੀਆਂ ਗਈਆਂ ਹਨ। ਹੁਣ ਪੰਜਾਬ ਸਰਕਾਰ ਵੱਲੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਨ੍ਹਾਂ ਮੁਲਾਜ਼ਮਾਂ ਨੂੰ ਫਾਰਗ ਕਰਨ ਦੇ ਹੁਕਮ ਦਿੱਤੇ ਗਏ ਹਨ। ਜਦੋਂ ਜਿੱਥੇ ਵੱਖ-ਵੱਖ ਵਿਭਾਗਾਂ ਦੇ ਵਿੱਚ ਨੌਕਰੀ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਉਮਰ ਹੱਦ 58 ਤੈਅ ਕੀਤੀ ਗਈ ਹੈ। ਇਸ ਦੇ ਬਾਵਜੂਦ ਵੀ ਵੱਧ ਉਮਰ ਦੇ ਅਧਿਕਾਰੀ ਅਤੇ ਕਰਮਚਾਰੀ ਜਿੱਥੇ ਆਪਣੀਆਂ ਸੇਵਾਵਾਂ ਖਤਮ ਹੋਣ ਤੋਂ ਬਾਅਦ ਵੀ ਵੱਖ-ਵੱਖ ਵਿਭਾਗਾਂ ਦੇ ਵਿਚ ਚੱਲ ਰਹੀਆਂ ਕਾਰਪੋਰੇਸ਼ਨ ਤੇ ਸਕੀਮਾਂ ਤਹਿਤ ਅਜੇ ਵੀ ਤੈਨਾਤ ਹਨ ਅਤੇ ਕੰਮ ਕਰ ਰਹੇ ਹਨ।
ਜਿਨ੍ਹਾਂ ਵਿਚ ਬਹੁਤ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਉਮਰ ਹੱਦ 60 ਸਾਲ ਤੋਂ ਵੀ ਵਧੇਰੇ ਹੈ। ਉੱਥੇ ਹੀ ਹੁਣ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲ੍ਹਾ ਪ੍ਰੋਗਰਾਮ ਕੁਆਰਡੀਨੇਟਰ ਮਗਨਰੇਗਾ ਨੂੰ 58 ਸਾਲ ਤੋਂ ਵੱਧ ਉਮਰ ਦੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਖਤਮ ਕਰਨ ਬਾਬਤ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਕੀਤਾ ਗਿਆ ਹੈ ਕਿ ਜੋ ਵੱਖ ਵੱਖ ਸਕੀਮਾਂ ਦੇ ਅਧੀਨ ਕੰਮ ਕਰਦੇ ਹਨ ਉਨ੍ਹਾਂ ਦੀਆਂ ਸੇਵਾਵਾਂ ਨੂੰ ਤੁਰੰਤ ਖਤਮ ਕੀਤਾ ਜਾਵੇ। ਕਿਉਂਕਿ ਬਹੁਤ ਸਾਰੇ ਅਜਿਹੇ ਕਰਮਚਾਰੀ ਅਤੇ ਅਧਿਕਾਰੀ ਹਨ
ਜੋ ਇੱਕ-ਇੱਕ ਸਾਲ ਲਈਜਾਂ ਦੋ ਦੋ ਸਾਲ ਦਾ ਵਾਧਾ ਲੈ ਰਹੇ ਹਨ ਅਤੇ ਇਹ ਵਾਧਾ ਜਿੱਥੇ ਪਹਿਲਾਂ ਸੂਬਾ ਸਰਕਾਰ ਵੱਲੋਂ 58 ਸਾਲ ਤੋਂ ਬਾਅਦ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਦਿੱਤਾ ਗਿਆ ਸੀ। ਉੱਥੇ ਹੀ ਬਹੁਤ ਸਾਰੇ ਅਜਿਹੇ ਕਰਮਚਾਰੀ ਅਤੇ ਅਧਿਕਾਰੀ ਵੱਖ-ਵੱਖ ਵਿਭਾਗਾਂ ਵਿਚ ਤੈਨਾਤ ਹਨ। ਜਿਨ੍ਹਾਂ ਵੱਲੋਂ ਬਣੇ ਰਹਿਣ ਵਾਸਤੇ ਕੋਈ ਨਾ ਕੋਈ ਜੁਗਾੜ ਲਗਾਇਆ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …