Breaking News

ਪੰਜਾਬ ਸਰਕਾਰ ਨੇ ਕਰਤਾ ਇਹਨਾਂ ਨੌਜਵਾਨਾਂ ਲਈ ਵੱਡਾ ਐਲਾਨ, ਮਿਲਣਗੇ ਨਕਦ ਪੈਸੇ

ਆਈ ਤਾਜਾ ਵੱਡੀ ਖਬਰ

ਸੂਬੇ ਅੰਦਰ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਐਲਾਨ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਜਿੱਥੇ ਬੇਰੁਜ਼ਗਾਰ ਨੌਜਵਾਨਾਂ ਨੂੰ ਸੂਬਾ ਸਰਕਾਰ ਵੱਲੋਂ ਇਕ ਲੱਖ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ ਅਤੇ ਅਦਾਰਿਆਂ ਵਿੱਚ ਖਾਲੀ ਅਸਾਮੀਆਂ ਨੂੰ ਵੀ ਭਰਿਆ ਜਾਵੇ। ਇਸ ਲਈ ਸੂਬਾ ਸਰਕਾਰ ਵੱਲੋਂ ਰੋਜ਼ਗਾਰ ਮੇਲੇ ਵੀ ਲਗਾਏ ਜਾਂਦੇ ਹਨ। ਹੁਣ ਪੰਜਾਬ ਸਰਕਾਰ ਨੇ ਨੌਜਵਾਨਾਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਹੈ। ਜਿਸ ਨਾਲ ਨੌਜਵਾਨ ਵਰਗ ਵਿਚ ਖੁਸ਼ੀ ਦੀ ਲਹਿਰ ਛਾ ਗਈ ਹੈ।

ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਦੇ ਮੰਤਰੀ ਵੱਲੋਂ ਖਿਡਾਰੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਇਸ ਦਾ ਫਾਇਦਾ ਉਹਨਾਂ ਖਿਡਾਰੀਆਂ ਨੂੰ ਹੋਵੇਗਾ। ਜਿਨ੍ਹਾਂ ਖਿਡਾਰੀਆਂ ਨੂੰ ਪਿਛਲੀ ਸਰਕਾਰ ਦੇ ਸਮੇਂ ਤੇ ਐਲਾਨ ਕੀਤੀ ਗਈ ਇਨਾਮ ਰਾਸ਼ੀ ਨਹੀਂ ਦਿੱਤੀ ਗਈ ਸੀ। ਹੁਣ ਉਨ੍ਹਾਂ ਕਰੀਬ 2400 ਖਿਡਾਰੀਆਂ ਨੂੰ ਉਨ੍ਹਾਂ ਦੀ ਬਣਦੀ ਇਨਾਮ ਰਾਸ਼ੀ ਦਿੱਤੀ ਜਾਵੇਗੀ । ਜਿਸ ਤੋਂ ਉਹ ਖਿਡਾਰੀ ਵਾਂਝੇ ਰਹਿ ਗਏ ਸਨ। ਕਿਉਂਕਿ ਬਹੁਤ ਸਾਰੇ ਕੌਮੀ ਅਤੇ ਕੌਮਾਂਤਰੀ ਪੱਧਰ ਤੇ ਜਿੱਤ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਤ ਕਰਨ ਦਾ ਐਲਾਨ ਕੀਤਾ ਗਿਆ ਸੀ।

ਪਰ ਉਨ੍ਹਾਂ ਤੱਕ ਬਣਦੀ ਇਨਾਮ ਦੀ ਰਾਸ਼ੀ ਨਹੀਂ ਪਹੁੰਚ ਸਕੀ ਸੀ। ਸਾਲ 2007 ਤੋਂ 2015 ਤੱਕ ਦੇ 2339 ਖਿਡਾਰੀਆਂ , ਅਤੇ 2017 ਤੋਂ ਲੈ ਕੇ ਹੁਣ ਤੱਕ ਦੇ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਜੇਤੂ ਖਿਡਾਰੀਆਂ ਨੂੰ ਜੇਤੂ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਜਾਵੇਗਾ। ਇਹ ਰਾਸ਼ੀ ਲਈ ਵਿਭਾਗ ਕੋਲ ਫੰਡ ਮੌਜੂਦ ਹਨ। ਜਿਨ੍ਹਾਂ ਦੀ ਵੰਡ ਖਿਡਾਰੀਆਂ ਵਿਚ ਬਹੁਤ ਹੀ ਜਲਦੀ ਕੀਤੀ ਜਾਵੇਗੀ।

ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਜ਼ਿਲ੍ਹੇ ਦੇ ਖੇਡ ਅਫਸਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਖਿਡਾਰੀਆਂ ਦੀ ਸੂਚੀ ਬਣਾਉਣ ਲਈ ਕਹਿ ਦਿੱਤਾ ਗਿਆ ਹੈ। ਜਿਲ੍ਹਾ ਖੇਡ ਅਫਸਰਾਂ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਖਿਡਾਰੀਆਂ ਦੀ ਸਿਖਲਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋੜਵੰਦ ਖਿਡਾਰੀਆਂ ਦੀ ਮਾਲੀ ਮਦਦ ਕੀਤੀ ਜਾਵੇ । ਤਾਂ ਜੋ ਕੋਈ ਵੀ ਹੋਣਹਾਰ ਖਿਡਾਰੀ ਕਿਸੇ ਮੁਕਾਬਲੇ ਵਿੱਚ ਭਾਗ ਲੈਣ ਤੋਂ ਵਾਂਝਾ ਨਾ ਰਹਿ ਸਕੇ। ਖਿਡਾਰੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਮਹਾਰਾਜਾ ਰਣਜੀਤ ਸਿੰਘ ਐਵਾਰਡ ਬਾਰੇ ਸਕੂਲਾਂ ਵਿੱਚ ਕਿਤਾਬਚੇ ਵੰਡੇ ਜਾਣ ਤੇ ਖਿਡਾਰੀਆਂ ਨੂੰ ਨਗਦ ਇਨਾਮ ਰਾਸ਼ੀ ਅਤੇ ਸਰਕਾਰੀ ਨੌਕਰੀਆ ਵਿਚ ਰਾਖਵਾਂਕਰਨ ਦਿੱਤਾ ਜਾਵੇ।

ਇਸ ਤੋਂ ਬਿਨਾਂ ਖੇਡ ਸਟੇਡੀਅਮਾਂ ਵਿੱਚ ਮਹਾਨ ਖਿਡਾਰੀਆਂ ਦੀਆਂ ਤਸਵੀਰਾਂ ਵੀ ਲਗਾਈਆਂ ਜਾਣ। ਮੀਟਿੰਗ ਵਿੱਚ ਖੇਡ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ ਸਿਵਾ ਪ੍ਰਸਾਦ ਅਤੇ ਡਾਇਰੈਕਟਰ ਡੀ ਪੀ ਐਸ ਖਰਬੰਦਾ ਨੇ ਅਧਿਕਾਰੀਆਂ ਨੁੰ ਸਿਖਲਾਈ ਗਤੀਵਿਧੀਆਂ ਦੁਬਾਰਾ ਸ਼ੁਰੂ ਕਰਨ ਅਤੇ ਸਾਈ ਦੇ ਖੇਡ ਵਿਭਾਗ ਦੇ ਨਿਰਧਾਰਤ ਮਾਪਦੰਡਾਂ ਬਾਰੇ ਗੰਭੀਰਤਾ ਨਾਲ ਸਮਝਾਇਆ। ਇਸ ਮੀਟਿੰਗ ਵਿੱਚ ਜੁਆਇੰਟ ਸਕੱਤਰ ਖੇਡ ਕੌਂਸਲ ਕਰਤਾਰ ਸਿੰਘ ਅਤੇ ਸਾਰੇ ਜ਼ਿਲ੍ਹਿਆਂ ਦੇ ਖੇਡ ਅਫਸਰ ਵੀ ਮੌਜੂਦ ਸਨ। ਖੇਡ ਸਿਖਲਾਈ ਸੈਸ਼ਨ ਨੂੰ ਸ਼ੁਰੂ ਕਰਨ ਲਈ ਕਰੋਨਾ ਸਬੰਧੀ ਸਾਵਧਾਨੀਆ ਨੂੰ ਧਿਆਨ ਵਿੱਚ ਰੱਖਦੇ ਹੋਏ ਖਿਡਾਰੀਆਂ ਨੂੰ ਆਰੋਗਿਆ ਸੇਤੂ ਐਪ ਵੀ ਆਪਣੇ ਫੋਨ ਵਿੱਚ ਸ਼ਾਮਲ ਕਰਨ ਲਈ ਵੀ ਕਿਹਾ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …