ਤਾਜਾ ਵੱਡੀ ਖਬਰ
ਕਰੋਨਾ ਦੇ ਦੌਰ ਵਿੱਚ ਬਹੁਤ ਸਾਰੇ ਲੋਕਾਂ ਦਾ ਰੁਜ਼ਗਾਰ ਛੁੱਟ ਗਿਆ। ਜਿਸ ਕਾਰਨ ਬਹੁਤ ਸਾਰੇ ਲੋਕਾਂ ਨੇ ਆਰਥਿਕ ਮੰਦੀ ਦੇ ਦੌਰ ਵਿਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕੀਤਾ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਇਆ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ ਇਕ ਲੱਖ ਅਸਾਮੀਆਂ ਨੂੰ ਪੂਰਾ ਕੀਤਾ ਜਾਵੇਗਾ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰੁਜ਼ਗਾਰ ਮੇਲੇ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਦੇ ਜ਼ਰੀਏ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਇਆ ਜਾ ਰਿਹਾ ਹੈ।
ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਵੱਖ ਵੱਖ ਵਿਭਾਗਾਂ ਲਈ ਖਾਲੀ ਪਈਆਂ ਅਸਾਮੀਆਂ ਜਲਦ ਭਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਮੀਦਵਾਰਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਇਹ ਨੌਕਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ਸੂਬਾ ਸਰਕਾਰ ਵੱਲੋਂ 11 ਫ਼ਰਵਰੀ ਬਾਰੇ ਇਕ ਹੋਰ ਵੱਡਾ ਐਲਾਨ ਹੋ ਗਿਆ ਹੈ। ਜਿਸ ਨੂੰ ਸੁਣ ਕੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਲੋਕਾਂ ਨੂੰ ਰੋਜ਼ਗਾਰ ਦੇਣ ਸਬੰਧੀ ਐਲਾਨ ਕੀਤਾ ਹੈ। ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੱਤੀ ਹੈ,
ਕਿ ਬੋਰਡ ਵੱਲੋਂ ਮਾਲ ਪਟਵਾਰੀ, ਸ਼ਹਿਰੀ ਪਟਵਾਰੀ ਅਤੇ ਜ਼ਿਲੇਦਾਰ ਦੀਆਂ 1152 ਅਸਾਮੀਆਂ ਨੂੰ ਭਰਨ ਸਬੰਧੀ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਦੱਸਿਆ ਗਿਆ ਹੈ ਕਿ ਇਸ ਤੋਂ ਇਲਾਵਾ ਵਿਭਾਗ ਵਿਚ ਡਰਾਫਟਮੈਨ, ਕਲਰਕ, ਸਕੂਲ ਲਾਇਬ੍ਰੇਰੀ ਅਤੇ ਹੋਰ ਕੈਟਾਗਿਰੀ ਦੀਆਂ ਵੀ ਚਾਰ ਹਜ਼ਾਰ ਅਸਾਮੀਆਂ ਦੀ ਭਰਤੀ ਲਈ ਪ੍ਰਕਿਰਿਆ ਵਿਚਾਰ ਅਧੀਨ ਹੈ। ਜਿਸ ਸਬੰਧੀ ਜਲਦੀ ਹੀ ਅਰਜ਼ੀਆਂ ਦੀ ਮੰਗ ਕੀਤੀ ਜਾਵੇਗੀ। ਜਿਸ ਲਈ ਲਿਖਤੀ ਪ੍ਰੀਖਿਆ ਹੋਣ ਤੋਂ ਬਾਅਦ ਮੈਰਿਟ ਦੇ ਅਧਾਰ ਤੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।
ਹੁਣ ਅਸਾਮੀਆਂ ਲਈ ਭਰਤੀ ਵਾਸਤੇ ਇਸ਼ਤਿਹਾਰ 14 ਜਨਵਰੀ 2021 ਤੋਂ 11 ਫਰਵਰੀ 2001 ਤੱਕ ਦਿੱਤਾ ਗਿਆ ਹੈ। ਇਸ ਸਮੇਂ ਵਿੱਚ ਉਮੀਦਵਾਰ ਆਨਲਾਇਨ ਅਪਲਾਈ ਕਰ ਸਕਦੇ ਹਨ। 15 ਫਰਵਰੀ ਤੱਕ ਆਖਰੀ ਫੀਸ ਭਰੀ ਜਾ ਸਕਦੀ ਹੈ। ਇਸ ਸਬੰਧੀ ਸਾਰੀ ਜਾਣਕਾਰੀ ਬੋਰਡ ਦੀ ਵੈਬਸਾਈਟ ਤੇ ਦੇਖੀ ਜਾ ਸਕਦੀ ਹੈ। ਮਾਲ ਪਟਵਾਰੀ, ਨਹਿਰੀ ਪਟਵਾਰੀ ਅਤੇ ਜ਼ਿਲ੍ਹੇਦਾਰ ਦੀ ਅਸਾਮੀ ਦੀਆਂ ਹੋਰ ਭਾਰਤੀਆਂ ਲਈ ਬੋਰਡ ਵੱਲੋਂ ਲੈ ਜਾਣ ਵਾਲੇ ਟੈਸਟ ਸਬੰਧੀ ਚਾਹਵਾਨ ਉਮੀਦਵਾਰਾਂ ਨੂੰ ਸਲਾਹ ਦਿੱਤੀ ਗਈ ਹੈ,ਕਿ ਟੈਸਟ ਨੂੰ ਪਾਸ ਕਰਨ ਸਬੰਧੀ ਆਪਣੀ ਤਿਆਰੀ ਕਰ ਲੈਣ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …