ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਮਾਨ ਸਰਕਾਰ ਵਲੋਂ ਐਲਾਨ ਤੇ ਐਲਾਨ ਕੀਤੇ ਜਾ ਰਹੇ ਹਨ । ਵੱਖ ਵੱਖ ਵਿਭਾਗਾਂ ਦੇ ਸੁਧਾਰ ਦੇ ਲਈ ਲਗਾਤਾਰ ਹੁਣ ਮਾਨ ਸਰਕਾਰ ਕਾਰਵਾਈ ਕਰਦੀ ਹੋਈ ਨਜ਼ਰ ਆ ਰਹੀ ਹੈ । ਮਾਨ ਸਰਕਾਰ ਦੇ ਵੱਲੋਂ ਲਗਾਤਾਰ ਸਕੂਲਾਂ ਨੂੰ ਲੈ ਕੇ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ । ਉਨ੍ਹਾਂ ਐਲਾਨਾਂ ਅਤੇ ਵਾਅਦਿਆਂ ਵਿਚਕਾਰ ਹੁਣ ਪੰਜਾਬ ਸਰਕਾਰ ਦੇ ਵੱਲੋਂ ਵਿਦਿਆਰਥੀਆਂ ਲਈ ਹੁਣ ਇੱਕ ਅਜਿਹਾ ਵੱਡਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ । ਜਿਸ ਦੀ ਚਰਚਾ ਹੁਣ ਚਾਰੇ ਪਾਸੇ ਛਿੜੀ ਹੋਈ ਹੈ ।
ਦੱਸ ਦੇਈਏ ਕਿ ਪੰਜਾਬ ਸਰਕਾਰ ਦੇ ਵੱਲੋਂ ਸਿੱਖ ਆਗੂ ਬਲਦੇਵ ਸਿੰਘ ਸਿਰਸਾ ਦੇ ਵੱਲੋਂ ਬਾਰ੍ਹਵੀਂ ਸ਼੍ਰੇਣੀ ਜੋ ਕਿ ਬੋਰਡ ਦੀ ਜਮਾਤ ਹੈ ਇਸ ਸ਼੍ਰੇਣੀ ਦੇ ਪੰਚਾਇਤ ਦਾ ਇਤਿਹਾਸ ਵਿਸ਼ੇ ਦੇ ਨਾਲ ਪ੍ਰਾਈਵੇਟ ਪਬਲਿਸ਼ਰਾ ਦੀਆਂ ਪੁਸਤਕਾਂ ਵਿਚ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਦਰਜ ਕੁਝ ਟਿੱਪਣੀਆਂ ਸਬੰਧੀ ਕੀਤੀਆਂ ਗਈਆਂ ਸ਼ਿਕਾਇਤਾਂ ਉਪਰ ਪੜਤਾਲ ਕਰਦਿਆਂ ਹੋਇਆ ਹੁਣ ਅਫ਼ਸਰਾਂ ਦੇ ਵੱਲੋਂ ਪੇਸ਼ ਕੀਤੀ ਰਿਪੋਰਟ ਤੇ ਕਾਰਵਾਈ ਕਰਦਿਆਂ ਬਾਰ੍ਹਵੀਂ ਜਮਾਤ ਦੇ ਪੰਜਾਬ ਦਾ ਇਤਿਹਾਸ ਦੀਆਂ ਪ੍ਰਾਈਵੇਟ ਪਬਲਿਸ਼ਰਾਂ ਦੀਆਂ ਤਿੰਨ ਵਿਵਾਦਿਤ ਪੁਸਤਕਾਂ ਦੀ ਵਿਕਰੀ ਉਪਰ ਤੁਰੰਤ ਪਾਬੰਦੀ ਲਗਾਉਣ ਦਾ ਫ਼ੈਸਲਾ ਕਰ ਲਿਆ ਗਿਆ ਹੈ ।
ਇੰਨਾ ਹੀ ਨਹੀਂ ਸਗੋਂ ਇਨ੍ਹਾਂ ਪੁਸਤਕਾਂ ਨੂੰ ਕਿਸੇ ਵੀ ਰੂਪ ਵਿਚ ਪੰਜਾਬ ਸੂਬੇ ਦੇ ਸਕੂਲਾਂ ਵਿੱਚ ਨਹੀਂ ਪੜ੍ਹਾਉਣ ਦਾ ਫ਼ੈਸਲਾ ਕੀਤਾ ਗਿਆ ਹੈ । ਇਨ੍ਹਾਂ ਤਿੰਨ ਕਿਤਾਬਾਂ ਦੇ ਉੱਪਰ ਪੂਰਨ ਤੌਰ ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ । ਜਦਕਿ ਇਸ ਸ਼੍ਰੇਣੀ ਦੇ ਵਿਸ਼ੇ ਦੀਆਂ ਕੁਝ ਹੋਰ ਪੁਸਤਕਾਂ ਦੀ ਪੜਤਾਲ ਦੀ ਰਿਪੋਰਟ ਪ੍ਰਾਪਤ ਹੋਣ ਤੇ ਉਨ੍ਹਾਂ ਤੇ ਵੀ ਲੋੜੀਂਦੀ ਕਾਰਵਾਈ ਕਰਨ ਦੀ ਗੱਲ ਆਖੀ ਗਈ ਹੈ ।
ਉਥੇ ਹੀ ਇਸ ਬਾਬਤ ਜਾਣਕਾਰੀ ਦਿੰਦੀਆਂ ਹੋਈਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦੇ ਵੱਲੋਂ ਦੱਸਿਆ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪੜਤਾਲੀਆ ਅਫ਼ਸਰ ਨੇ ਪਡ਼ਤਾਲ ਰਿਪੋਰਟ ਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਦੇ ਵੱਲੋਂ ਇਹ ਵੱਡਾ ਕਦਮ ਚੁੱਕਿਆ ਗਿਆ । ਉਨ੍ਹਾਂ ਦਾ ਕਹਿਣਾ ਹੈ ਕਿ ਕਾਫੀ ਲੰਬੇ ਸਮੇਂ ਤੋਂ ਜੋ ਹੈ ਸ਼ਿਕਾਇਤ ਦਰਜ ਕਰਵਾਈ ਗਈ ਸੀ । ਉਸ ਤੇ ਹੁਣ ਕਾਰਵਾਈ ਕਰਦਾ ਹੈ ਮਾਨ ਸਰਕਾਰ ਨੇ ਇਹ ਵੱਡਾ ਫੈਸਲਾ ਲਿਆ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …