ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਗਿਆ ਅਤੇ ਇਸ ਬਦਲਾਅ ਨੂੰ ਦੇਖਦੇ ਹੋਏ ਸਾਰੇ ਵਰਗਾਂ ਦੇ ਲੋਕਾ ਵਿੱਚ ਖੁਸ਼ੀ ਦਿਖਾਈ ਦੇ ਰਹੀ ਹੈ। ਕਿਉਂਕਿ ਪੰਜਾਬ ਸਰਕਾਰ ਵੱਲੋਂ ਤੇਜ਼ੀ ਨਾਲ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੇ ਚਲਦੇ ਹੋਏ ਲੋਕਾਂ ਵੱਲੋਂ ਜਲਦੀ ਹੀ ਤਬਦੀਲੀ ਆਉਣ ਦੀ ਉਮੀਦ ਕੀਤੀ ਜਾ ਰਹੀ ਹੈ। ਜਿਸ ਵਾਸਤੇ ਪੰਜਾਬ ਵਾਸੀਆਂ ਵੱਲੋਂ ਸਰਕਾਰ ਦਾ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਵੱਖ-ਵੱਖ ਵਿਭਾਗਾਂ ਵਿੱਚ ਮੰਤਰੀਆਂ ਦੀ ਨਿਯੁਕਤੀ ਕੀਤੀ ਗਈ ਹੈ। ਹੁਣ ਪੰਜਾਬ ਸਰਕਾਰ ਨੇ ਮਾਫੀਆ ਦਾ ਲੱਕ ਤੋੜਨ ਲਈ ਅਚਾਨਕ ਵੱਡਾ ਫ਼ੈਸਲਾ ਕੀਤਾ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।
ਪੰਜਾਬ ਸਰਕਾਰ ਵੱਲੋਂ ਜਿਥੇ ਕੁਰਪਸ਼ਨ ਨੂੰ ਰੋਕਣ ਵਾਸਤੇ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਉਥੇ ਹੀ ਵੱਖ ਵੱਖ ਵਿਭਾਗਾਂ ਵਿੱਚ ਬਹੁਤ ਸਾਰੀਆਂ ਤਬਦੀਲੀਆਂ ਹੋ ਰਹੀਆਂ ਹਨ ਜਿਥੇ ਹੁਣ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਵੀ ਅੱਜ ਇਕ ਬਸ ਇਕ ਪਰਮਿਟ ਨੀਤੀ ਸ਼ਿੱਦਤ ਨਾਲ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ। ਜਿੱਥੇ ਉਨ੍ਹਾਂ ਵੱਲੋਂ ਆਖਿਆ ਗਿਆ ਹੈ ਕਿ ਸਾਰੀਆਂ ਬੱਸਾਂ ਦੇ ਪਰਮਿਟ ਜਲਦ ਹੀ ਆਨਲਾਈਨ ਕੀਤੇ ਜਾਣਗੇ ਤਾਂ ਜੋ ਬੱਸ ਮਾਫੀਆ ਦਾ ਲੱਕ ਤੋੜਿਆ ਜਾ ਸਕੇ। ਉਥੇ ਹੀ ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕੰਮਾਂ ਵਿਚ ਹੋਰ ਪਾਰਦਰਸ਼ਤਾ ਲਿਆਉਣ ਵਾਸਤੇ ਜਿੱਥੇ ਅੱਜ ਤੂੰ ਬੱਸ ਡਿੱਪੂ ਦੇ ਜਰਨਲ ਮੈਨੇਜਰਾਂ ਦੇ ਨਾਲ ਇੱਕ ਮੀਟਿੰਗ ਅੱਜ ਪੰਜਾਬ ਭਵਨ ਵਿਖੇ ਕੀਤੀ ਗਈ ਹੈ।
ਉੱਥੇ ਹੀ ਉਨ੍ਹਾਂ ਕਿਹਾ ਕੇ ਨਾਜਾਇਜ਼ ਬੱਸਾਂ ਨੂੰ ਰੋਕਣ ਦੇ ਅਧਿਕਾਰ ਵੀ ਸਮੂਹ ਡੀਪੂ ਜਰਨਲ ਮੈਨੇਜਰ ਨੂੰ ਦਿਤੇ ਗਏ ਹਨ। ਜੋ 500 ਮੀਟਰ ਬੱਸ ਸਟੈਂਡ ਦੇ ਖੇਤਰ ਵਿੱਚ ਨਜਾਇਜ਼ ਬੱਸਾਂ ਨੂੰ ਰੋਕ ਸਕਦੇ ਹਨ। ਉੱਥੇ ਹੀ ਉਨ੍ਹਾਂ ਕਿਹਾ ਕਿ ਕਈ ਬੱਸਾਂ ਵਿੱਚ ਤੇਲ ਚੋਰੀ ਕਰਨ ਦੀਆਂ ਮਿਲ ਰਹੀਆਂ ਖਬਰਾਂ ਤੋਂ ਬਾਅਦ ਜਰਨਲ ਮੈਨੇਜਰ ਇਸ ਮਾਮਲੇ ਨੂੰ ਲੈ ਕੇ ਸਖਤੀ ਵਰਤਣ।
ਟਰਾਂਸਪੋਰਟ ਮੰਤਰੀ ਨੇ ਆਦੇਸ਼ ਜਾਰੀ ਕੀਤੇ ਹਨ ਕਿ ਸੂਬੇ ਦੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਹਨਾਂ ਦੇ ਬਸ ਪਾਸ ਜਲਦੀ ਹੀ ਬਣਾਏ ਜਾਣ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਬੱਸ ਅੱਡਿਆਂ ਤੇ ਬਾਥਰੂਮ ਅਤੇ ਬੱਸਾਂ ਦੇ ਵਿਚ ਪੀਣ ਵਾਲੇ ਪਾਣੀ ਦਾ ਖਾਸ ਪ੍ਰਬੰਧ ਅਤੇ ਸਾਫ-ਸਫਾਈ ਦਾ ਖਾਸ ਪ੍ਰਬੰਧ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜਲਦੀ ਹੀ ਉਨ੍ਹਾਂ ਵੱਲੋਂ ਬੱਸਾਂ ਦੀ ਚੈਕਿੰਗ ਕਰਨੀ ਸ਼ੁਰੂ ਕਰ ਦਿਤੀ ਜਾਵੇਗੀ ਅਗਰ ਕਿਸੇ ਦੀ ਗਲਤੀ ਮਿਲਦੀ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …