ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਚੋਣਾਂ ਦੇ ਸਮੇਂ ਕੀਤੇ ਗਏ ਵਾਅਦਿਆਂ ਨੂੰ ਇੱਕ ਤੋਂ ਬਾਅਦ ਇੱਕ ਲਗਾਤਾਰ ਪੂਰੇ ਕੀਤੇ ਜਾਣ ਦਾ ਸਿਲਸਿਲਾ ਜਾਰੀ ਹੈ। ਸਰਕਾਰ ਵੱਲੋਂ ਜਿਥੇ ਬਹੁਤ ਸਾਰੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ ਉਥੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵਾਸਤੇ ਬਹੁਤ ਸਾਰੇ ਐਲਾਨ ਵੀ ਕੀਤੇ ਜਾ ਰਹੇ ਹਨ। ਪਹਿਲਾਂ ਤੋਂ ਹੀ ਸਰਕਾਰਾਂ ਵੱਲੋਂ ਜਿੱਥੇ ਕਰਮਚਾਰੀਆਂ ਨੂੰ ਕਈ ਸਹੂਲਤਾਂ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਸੀ, ਤੇ ਉਸ ਨੂੰ ਪੂਰੇ ਨਾ ਕੀਤੇ ਜਾਣ ਦੇ ਚਲਦਿਆਂ ਹੋਇਆਂ ਕਰਮਚਾਰੀਆਂ ਵਿਚ ਰੋਸ ਵੀ ਵੇਖਿਆ ਗਿਆ। ਜਿੱਥੇ ਬਹੁਤ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤੇ ਗਏ।
ਆਏ ਦਿਨ ਹੀ ਕਰਮਚਾਰੀਆਂ ਵੱਲੋਂ ਕੀਤੇ ਜਾਂਦੇ ਸੰਘਰਸ਼ ਨੂੰ ਲੈ ਕੇ ਵੀ ਬਹੁਤ ਸਾਰੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਲੋਹੜੀ ਦੇ ਮੌਕੇ ਤੇ ਇਹ ਤੋਹਫਾ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰੀ ਮੁਲਾਜ਼ਮਾਂ ਨੂੰ ਲੋਹੜੀ ਦੇ ਮੌਕੇ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਹਿੰਗਾਈ ਭੱਤਾ ਦਿੱਤੇ ਜਾਣ ਦਾ ਤੋਹਫਾ ਦਿੱਤਾ ਗਿਆ ਹੈ। ਜਿਥੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਹਲਫਨਾਮੇ ਸਬੰਧੀ ਸੂਬਾ ਸਰਕਾਰ ਵੱਲੋਂ ਵਧੀਕ ਐਡਵੋਕੇਟ ਜਨਰਲ ਵੱਲੋਂ ਜਾਣਕਾਰੀ ਦਿੱਤੀ ਗਈ ਹੈ।
ਜਿੱਥੇ ਕੁਝ ਮੁਲਾਜ਼ਮਾਂ ਵੱਲੋਂ ਮਹਿੰਗਾਈ ਭੱਤੇ ਨੂੰ ਲੈ ਕੇ ਅਦਾਲਤ ਦਾ ਰੁਖ਼ ਕੀਤਾ ਗਿਆ ਸੀ। ਜਿਸ ਵਿੱਚ ਕੁਲਜੀਤ ਸਿੰਘ ਅਤੇ ਹੋਰ ਮੁਲਾਜ਼ਮ ਸ਼ਾਮਲ ਸਨ। ਜਿਨ੍ਹਾਂ ਵੱਲੋਂ ਸਮਾਨਤਾ ਦੇ ਅਧਾਰ ਤੇ ਪੱਤਰ ਜਾਰੀ ਕਰਨ ਦੀ ਮੰਗ ਵੀ ਕੀਤੀ ਗਈ ਸੀ। ਦੱਸ ਦਈਏ ਕਿ ਜਿੱਥੇ ਹੁਣ ਪੰਜਾਬ ਸਰਕਾਰ ਵੱਲੋਂ 1 ਜੁਲਾਈ 2015 ਤੋਂ 119 ਫੀਸਦੀ ਮਹਿੰਗਾਈ ਭੱਤਾ ਸਰਕਾਰੀ ਮੁਲਾਜ਼ਮਾਂ ਨੂੰ ਅਗਲੇ ਤਿੰਨ ਮਹੀਨਿਆਂ ਦੇ ਅੰਦਰ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਉਹ ਹੱਕਦਾਰ ਹਨ ਉਥੇ ਹੀ ਮੁਲਾਜ਼ਮਾਂ ਨੂੰ ਅੱਜ ਤੋਂ ਤਿੰਨ ਮਹੀਨਿਆਂ ਦੇ ਅੰਦਰ ਇਸ ਸਭ ਦਾ ਲਾਭ ਪ੍ਰਾਪਤ ਹੋ ਜਾਵੇਗਾ।
ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਐਡਵੋਕੇਟ ਜਨਰਲ ਆਰ ਕੇ ਕਪੂਰ ਨੇ ਮੰਨਿਆ ਹੈ ਕਿ ਮੁਲਾਜ਼ਮ ਹੁਣ 119 ਫੀਸਦੀ ਡੀ ਏ ਦੇ ਹੱਕਦਾਰ ਹੋਣਗੇ। ਉਥੇ ਹੀ ਬਰਾਬਰ ਦਰਜੇ ਦੇ ਕਰਮਚਾਰੀਆਂ ਨਾਲ ਕੋਈ ਵੀ ਭੇਦਭਾਵ ਨਹੀਂ ਕੀਤਾ ਜਾਵੇਗਾ ਅਤੇ ਸਭ ਨੂੰ ਬਰਾਬਰ ਦੇ ਹੱਕ ਦਿੱਤੇ ਜਾਣਗੇ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …