ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਭਵਿੱਖ ਨੂੰ ਵੇਖਦੇ ਹੋਏ ਕਈ ਐਲਾਨ ਕੀਤੇ ਜਾਂਦੇ ਹਨ। ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇਣ ਦੇ ਲਈ ਰੋਜ਼ਗਾਰ ਮੇਲੇ ਵੀ ਕਰਵਾਏ ਜਾ ਰਹੇ ਹਨ। ਜਿਸ ਦੇ ਤਹਿਤ ਯੋਗ ਉਮੀਦਵਾਰਾਂ ਨੂੰ ਨੌਕਰੀ ਦਿੱਤੀ ਜਾ ਰਹੀ ਹੈ। ਪੰਜਾਬ ਦੇ ਵਿੱਚ ਵੱਖ ਵੱਖ ਵਿਭਾਗਾਂ ਤੇ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਭਰਨ ਦਾ ਐਲਾਨ ਕੀਤਾ ਗਿਆ ਹੈ। ਇਸ ਖਬਰ ਨਾਲ ਪੰਜਾਬੀ ਨੌਜਵਾਨਾਂ ਵਿਚ ਕਾਫੀ ਖੁਸ਼ੀ ਪਾਈ ਜਾ ਰਹੀ ਹੈ।
ਪੰਜਾਬ ਦੇ ਵਿੱਚ ਨੌਜਵਾਨਾਂ ਲਈ ਇਹ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ,ਪੰਜਾਬ ਦੇ ਖਜਾਨਾਂ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਬਠਿੰਡਾ ਵਿੱਚ ਐਲਾਨ ਕੀਤਾ ਗਿਆ ਹੈ ਕਿ ਵੱਖ-ਵੱਖ ਵਿਭਾਗਾਂ ਦੀਆਂ ਖਾਲੀ ਅਸਾਮੀਆਂ ਨੂੰ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਭਰਿਆ ਜਾਵੇਗਾ। ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪ੍ਰਾਈਵੇਟ ਸੈਕਟਰ ਚ ਨੌਕਰੀਆਂ ਘਟਣ ਕਰਕੇ ਕੈਪਟਨ ਸਰਕਾਰ ਨੌਜਵਾਨਾਂ ਪ੍ਰਤੀ ਆਪਣੇ ਫਰਜਾਂ ਦੀ ਅਦਾਇਗੀ ਇਸ ਤਰੀਕੇ ਨਾਲ ਕਰੇਗੀ।
ਉਨ੍ਹਾਂ ਨੌਜਵਾਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਜਲਦ ਹੀ ਭਰਤੀ ਸ਼ੁਰੂ ਕਰਨ ਜਾ ਰਹੀ ਹੈ,ਅਤੇ ਆਉਂਦੇ ਕੁਝ ਮਹੀਨਿਆਂ ਦੌਰਾਨ ਇਹ ਅਮਲ ਜਾਰੀ ਰਹੇਗਾ।ਇਸ ਦੌਰਾਨ ਖਜ਼ਾਨਾ ਮੰਤਰੀ ਨੇ ਕੇਂਦਰ ਸਰਕਾਰ ਤੇ ਪੋਸਟ ਮੈਟ੍ਰਿਕ ਸਕੀਮ ਨੂੰ ਪੱਖਪਾਤ ਤਹਿਤ ਬੰਦ ਕਰਨ ਦਾ ਦੋਸ਼ ਵੀ ਲਗਾਇਆ ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੀ ਵਜੀਫਾ ਸਕੀਮ ਸ਼ੁਰੂ ਕਰੇਗੀ ਅਤੇ ਬੱਚਿਆਂ ਦੀ ਪੜ੍ਹਾਈ ਰੁਕਣ ਨਹੀਂ ਦੇਵੇਗੀ।
ਰੇਲ ਆਵਾਜਾਈ ਠੱਪ ਹੋਣ ਕਾਰਨ ਪੰਜਾਬ ਦੇ ਵਿੱਚ ਕੋਲੇ ਦੀ ਕਿੱਲਤ ਨੂੰ ਲੈ ਕੇ ਵੀ ਮਨਪ੍ਰੀਤ ਸਿੰਘ ਬਾਦਲ ਨੇ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਵਿਚ ਬਿਜਲੀ ਸੰਕਟ ਪੈਦਾ ਹੋ ਗਿਆ ਹੈ ,ਤੇ ਇਸ ਦਾ ਅਸਰ ਕਣਕ ਦੀ ਬਿਜਾਈ ਵੀ ਹੋ ਸਕਦਾ ਹੈ।ਉਨ੍ਹਾਂ ਕਿਹਾ ਕਿ ਜੋ ਫ਼ੌਜੀ ਜਵਾਨ ਲੱਦਾਖ ਵਿਚ ਦੇਸ਼ ਦੇ ਲਈ ਲੜ ਰਹੇ ਹਨ, ਉਹਨਾਂ ਤੱਕ ਲੋੜਵੰਦ ਸਾਮਾਨ ਵੀ ਨਹੀਂ ਭੇਜਿਆ ਜਾ ਰਿਹਾ।
ਵਿੱਤ ਮੰਤਰੀ ਬਠਿੰਡਾ ਦੇ ਵਿੱਚ ਇਕ ਦਰਜਨ ਤੋਂ ਵੱਧ ਜਨਤਕ ਮੀਟਿੰਗ ਵਿੱਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਸਮਾਰਟ ਰਾਸ਼ਨ ਕਾਰਡ ਰਹਿ ਗਏ ਹਨ ਉਹ ਵੀ ਜਲਦੀ ਹੀ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਅਜਿਹੇ 9 ਲੱਖ ਲੋਕਾਂ ਨੂੰ ਆਪਣੇ ਵਿੱਤੀ ਸਾਧਨਾਂ ਰਾਹੀਂ ਸਮਾਰਟ ਰਾਸ਼ਨ ਕਾਰਡ ਸਕੀਮ ਵਿੱਚ ਸ਼ਾਮਲ ਕਰੇਗੀ। ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ,ਪੰਜਾਬ ਦੇ ਹਾਲਾਤਾਂ ਨੂੰ ਮੱਦੇਨਜ਼ਰ ਰੱਖ ਕੇ ਇਸ ਅੰਦੋਲਨ ਨੂੰ ਜਾਰੀ ਰੱਖਣ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …