ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਆਮ ਆਦਮੀ ਪਾਰਟੀ ਵੱਲੋਂ ਜਿੱਥੇ ਇਤਿਹਾਸ ਵਿੱਚ ਪਹਿਲੀ ਵਾਰ ਅਜਿਹੀ ਇਤਿਹਾਸਕ ਜਿੱਤ ਦਰਜ ਕਰਵਾਈ ਗਈ ਸੀ ਜਿੱਥੇ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਤੇ ਹੋਈਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਆਪਣਾ ਦਬਦਬਾ ਬਣਾਉਣ ਵਿੱਚ ਕਾਮਯਾਬ ਹੋਈ ਸੀ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਂਦੇ ਹੀ ਜਿੱਥੇ ਲੋਕਾਂ ਦੀ ਭਲਾਈ ਵਾਸਤੇ ਕੰਮ ਕਰਨੇ ਸ਼ੁਰੂ ਕੀਤੇ ਗਏ ਹਨ ਇਹ ਸਹੁੰ ਚੁੱਕ ਸਮਾਗਮ ਦੌਰਾਨ ਮੁੱਖ ਮੰਤਰੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਦੀ ਗੱਲ ਆਖੀ ਗਈ ਸੀ। ਜਿੱਥੇ ਉਨ੍ਹਾਂ ਵੱਲੋਂ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਪੰਜਾਬ ਦੇ ਪਾਣੀ ਨੂੰ ਬਚਾਉਣ ਦੀ ਗੱਲ ਕੀਤੀ ਜਾਂਦੀ ਹੈ ਅਤੇ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਦੀ ਕੋਸ਼ਿਸ਼ ਵੀ ਜਾਰੀ ਹੈ।
ਪੰਜਾਬ ਸਰਕਾਰ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਜੁਲਾਈ ਤੋਂ ਇਹ ਪਾਬੰਦੀ ਲਗਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਬਦਲਾਅ ਲਿਆਂਦੇ ਗਏ ਹਨ ਉਥੇ ਹੀ ਇਕ ਹੋਰ ਬਦਲਾਅ ਲਿਆਉਣ ਦੀ ਤਿਆਰੀ ਕਰ ਲਈ ਗਈ ਹੈ। ਜਿੱਥੇ ਮੁੜ ਪੰਜਾਬ ਵਿੱਚ 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਉੱਪਰ ਪੰਜਾਬ ਸਰਕਾਰ ਵੱਲੋਂ ਪਾਬੰਦੀ ਲਗਾਏ ਜਾਣ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਪੰਜਾਬ ਸਰਕਾਰ ਵੱਲੋਂ ਕਾਰਬਨ ਨਿਕਾਸੀ ਨੂੰ ਘਟਾਉਣ ਅਤੇ ਪੰਜਾਬ ਨੂੰ ਹਰਿਆ-ਭਰਿਆ ਅਤੇ ਸਿਹਤਮੰਦ ਸੂਬਾ ਬਣਾਉਣ ਲਈ ਕੀਤਾ ਗਿਆ ਹੈ।।
ਉਥੇ ਹੀ ਵਾਤਾਵਰਣ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ ਸਰਕਾਰ ਵੱਲੋਂ ਸੂਬੇ ਨੂੰ ਹਰਿਆ ਭਰਿਆ ਬਣਾਉਣ ਦਾ ਫੈਸਲਾ ਕੀਤਾ ਗਿਆ ਸੀ ਜਿੱਥੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਦੇ ਸਕੱਤਰ ਰਾਹੁਲ ਤਿਵਾੜੀ ਵੱਲੋਂ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਵਾਸਤੇ ਜਿਥੇ ਆਮ ਆਦਮੀ ਪਾਰਟੀ ਵਚਨਬੱਧ ਹੈ ਉਥੇ ਹੀ ਪੰਜਾਬ ਸਰਕਾਰ ਗੁਰੂ ਸਾਹਿਬਾਨ ਦੇ ਦਰਸਾਏ ਹੋਏ ਮਾਰਗ ਤੇ ਚਲ ਰਹੀ ਹੈ।
ਉੱਥੇ ਹੀ ਪੰਜਾਬ ਸਰਕਾਰ ਵੱਲੋਂ ਵਾਤਾਵਰਨ ਪੁਰਸਕਾਰ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਸੂਬੇ ਅੰਦਰ ਬਹੁਮੁੱਲੇ ਕੁਦਰਤੀ ਵਸੀਲਿਆਂ ਨੂੰ ਸੰਭਾਲਣ, ਵਾਤਾਵਰਣ ਦੀ ਰਾਖੀ ਕਰਨ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …