Breaking News

ਪੰਜਾਬ ਸਰਕਾਰ ਵਲੋਂ ਕੱਲ ਕੀਤਾ ਗਿਆ ਛੁੱਟੀ ਦਾ ਐਲਾਨ , ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਿਉਹਾਰਾਂ ਦੇ ਚਲਦੇ ਲਗਾਤਾਰ ਸਰਕਾਰੀ ਛੁੱਟੀਆਂ ਆ ਰਹੀਆਂ ਹਨ l ਜਿਸ ਕਾਰਨ ਸਾਰੇ ਵਿਦਿਅਕ ਤੇ ਪ੍ਰਾਈਵੇਟ ਅਦਾਰਿਆਂ ਨੂੰ ਬੰਦ ਰੱਖਿਆ ਜਾ ਰਿਹਾ l ਇਸੇ ਵਿਚਾਲੇ ਹੁਣ ਪੰਜਾਬ ਦੀ ਮਾਨ ਸਰਕਾਰ ਦੇ ਵੱਲੋਂ ਪੰਜਾਬ ਵਿੱਚ ਕੱਲ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ l ਦਰਅਸਲ ਪੰਜਾਬ ਸਰਕਾਰ ਦੇ ਵੱਲੋਂ 16 ਨਵੰਬਰ ਨੂੰ ਪੰਜਾਬ ਦੇ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਪਿੱਛੇ ਦੇ ਕਾਰਨ ਵੀ ਤੁਹਾਡੇ ਨਾਲ ਸਾਂਝੇ ਕਰ ਲੈਦੇ ਹਾਂ, ਦਰਅਸਲ ਪੰਜਾਬ ਦੀ ਮਾਨ ਸਰਕਾਰ ਦੇ ਵੱਲੋਂ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ l

ਜ਼ਿਕਰਯੋਗ ਹੈ ਕਿ ਕਰਤਾਰ ਸਿੰਘ ਸਰਾਭਾ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਵੱਡਾ ਯੋਗਦਾਨ ਪਾਇਆ ਜਿਸ ਕਾਰਨ ਹੁਣ ਮਾਨ ਸਰਕਾਰ ਦੇ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸ ਸਬੰਧੀ ਮਾਨ ਸਰਕਾਰ ਦੇ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ‘ਚ ਆਖਿਆ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 16-11-2023 ਜਾਣੀ ਵੀਰਵਾਰ ਨੂੰ ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ l

ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ । ਜ਼ਿਕਰਯੋਗ ਹੈ ਜਦੋਂ ਤੋਂ ਪੰਜਾਬ ਸਰਕਾਰ ਸਤਾ ਦੇ ਵਿੱਚ ਆਈ ਹੈ ਤੇ ਲਗਾਤਾਰ ਸ਼ਹੀਦਾਂ ਦੇ ਲਈ ਕਈ ਪ੍ਰਕਾਰ ਦੇ ਐਲਾਨ ਕੀਤੇ ਜਾ ਰਹੇ ਹਨ l

ਇਸੇ ਵਿਚਾਲੇ ਕਰਤਾਰ ਸਿੰਘ ਸਰਾਬਾ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਹੋਇਆਂ ਹੁਣ ਮਾਨ ਸਰਕਾਰ ਦੇ ਵੱਲੋਂ ਕੱਲ ਯਾਨੀ ਕਿ ਵੀਰਵਾਰ ਨੂੰ ਪੰਜਾਬ ਭਰ ਦੇ ਜਿੰਨੇ ਵੀ ਸਰਕਾਰੀ ਤੇ ਪ੍ਰਾਈਵੇਟ ਵਿਦਿਅਕ ਅਦਾਰੇ ਹਨ, ਉਹਨਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ

Check Also

ਮਸ਼ਹੂਰ ਪੰਜਾਬੀ ਐਕਟਰ ਦੇ ਘਰ ਲੱਗੀ ਭਿਆਨਕ ਅੱਗ , ਖੁਦ ਪੋਸਟ ਪਾ ਦਿੱਤੀ ਜਾਣਕਾਰੀ

ਆਈ ਤਾਜਾ ਵੱਡੀ ਖਬਰ  ਪੰਜਾਬੀ ਇੰਡਸਟਰੀ ਦੇ ਵਿੱਚ ਅਜਿਹੇ ਬਹੁਤ ਸਾਰੇ ਕਲਾਕਾਰ ਹਨ ਜਿਨ੍ਹਾਂ ਵੱਲੋਂ …