ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਤਾਂ ਜੋ ਪੰਜਾਬ ਦੇ ਲੋਕਾਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਹੋਣ ਤੋਂ ਬਚਾਇਆ ਜਾ ਸਕੇ। ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਨੂੰ 10 ਜੂਨ ਤੱਕ ਵਧਾ ਦਿੱਤਾ ਗਿਆ ਹੈ ਉਥੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੋਰ ਵੀ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਏ ਜਾ ਰਹੇ ਹਨ, ਉਥੇ ਹੀ ਪਿੰਡਾਂ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਈ ਕੰਮਾਂ ਨੂੰ ਨੇਪਰੇ ਚੜ੍ਹਾਉਣ ਲਈ ਆਦੇਸ਼ ਦਿੱਤੇ ਗਏ ਹਨ।
ਪੰਜਾਬ ਸਰਕਾਰ ਵੱਲੋਂ ਪਿੰਡਾਂ ਲਈ ਜਾਰੀ ਹੋਇਆ ਇਹ ਨਿਰਦੇਸ਼ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਨੂੰ ਸਮਾਰਟ ਪਿੰਡਾ ਵਜੋਂ ਵਿਕਸਤ ਕਰਨ ਲਈ ਸਮਾਰਟ ਪਿੰਡ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਇਸਦੇ ਤਹਿਤ ਹੀ ਹੁਣ ਪੰਜਾਬ ਵਿਚ ਹੋਣ ਵਾਲੀ ਬਰਸਾਤ ਨੂੰ ਦੇਖਦੇ ਹੋਏ ਪਹਿਲਾਂ ਹੀ ਪਿੰਡਾਂ ਦੇ ਛੱਪੜਾਂ ਵਿਚੋਂ ਪਾਣੀ ਅਤੇ ਗਾਰ ਨੂੰ ਕੱਢਣ ਦਾ ਕੰਮ ਆਰੰਭ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਹੈ ਕਿ ਪਿਛਲੇ ਸਾਲ ਮਾਨਸੂਨ ਦੇ ਸੀਜ਼ਨ ਤੋਂ ਪਹਿਲਾਂ ਹੀ ਪੰਜਾਬ ਦੇ ਪਿੰਡਾਂ ਵਿੱਚ 12,296 ਛੱਪੜਾਂ ਨੂੰ ਸਾਫ਼ ਕਰਨ ਦਾ ਕੰਮ ਆਰੰਭ ਕੀਤਾ ਗਿਆ ਸੀ। ਜਿਸ ਦੇ ਤਹਿਤ 12,184 ਛੱਪੜਾਂ ਵਿੱਚੋਂ ਪਾਣੀ ਅਤੇ 6,332 ਛੱਪੜ ਵਿਚੋਂ ਗਾਰ ਕੱਢਣ ਦਾ ਕੰਮ ਮੁਕੰਮਲ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਬਾਰ ਵੀ ਇਸ ਮੁਹਿੰਮ ਲਈ 90 ਕਰੋੜ ਰੁਪਏ ਸਰਕਾਰ ਵੱਲੋਂ ਅਲਾਟ ਕੀਤੇ ਗਏ ਹਨ।
ਸ੍ਰੀ ਬਾਜਵਾ ਨੇ ਦੱਸਿਆ ਕਿ ਇਸ ਸਾਲ ਵੀ ਪੰਜਾਬ ਦੇ ਸਾਰੇ ਜਿਲ੍ਹਿਆਂ ਦੇ ਪਿੰਡਾਂ ਵਿੱਚ ਛੱਪੜਾਂ ਦੀ ਸਫਾਈ ਦਾ ਇਹ ਕੰਮ ਮੌਨਸੂਨ ਦੇ ਸੀਜ਼ਨ ਤੋਂ ਪਹਿਲਾਂ ਹੀ ਪੂਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਵੱਲੋਂ ਇਸ ਕੰਮ ਨੂੰ ਮੁਕੰਮਲ ਕਰਨ ਦੇ ਨਿਰਦੇਸ਼ 10 ਜੂਨ 2021 ਤੱਕ ਲਈ ਜਾਰੀ ਕੀਤੇ ਗਏ ਹਨ। ਇਸ ਮੁਹਿੰਮ ਦੇ ਤਹਿਤ ਪਿੰਡਾਂ ਵਿੱਚ ਖੁਸ਼ਹਾਲ ਅਤੇ ਸਾਫ ਕੁਦਰਤੀ ਵਾਤਾਵਰਣ ਮੁਹਾਈਆ ਕਰਵਾਇਆ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …