ਆਈ ਤਾਜ਼ਾ ਵੱਡੀ ਖਬਰ
ਸਕੂਲ ਨੂੰ ਵਿੱਦਿਆ ਦਾ ਮੰਦਰ ਮੰਨਿਆ ਜਾਂਦਾ ਹੈ ਜਿੱਥੇ ਆ ਕੇ ਬੱਚੇ ਦਾ ਅਸਲੀ ਵਿਕਾਸ ਸ਼ੁਰੂ ਹੁੰਦਾ ਹੈ। ਸਕੂਲ ਹੀ ਹੁੰਦਾ ਹੈ ਜੋ ਬੱਚੇ ਨੂੰ ਉਹ ਸਾਰੀ ਜਾਣਕਾਰੀ ਮੁਹੱਈਆ ਕਰਵਾਉਂਦਾ ਹੈ ਜਿਸ ਦੇ ਜ਼ਰੀਏ ਉਸ ਦਾ ਸਹੀ ਵਿਕਾਸ ਹੁੰਦਾ ਹੈ। ਪਰ ਇੱਥੇ ਧਿਆਨ ਦੇਣ ਯੋਗ ਗੱਲ ਇਹ ਹੁੰਦੀ ਹੈ ਕਿ ਜਿਸ ਵੀ ਸਕੂਲ ਵਿੱਚ ਬੱਚੇ ਵਿਦਿਆ ਹਾਸਲ ਕਰ ਰਹੇ ਹੋਣ ਉਸ ਸਕੂਲ ਵਿਚ ਕਿਸੇ ਕਿਸਮ ਦੀ ਵੀ ਕਮੀ ਨਹੀਂ ਹੋਣੀ ਚਾਹੀਦੀ। ਜੇਕਰ ਕੋਈ ਕਮੀ ਹੋਵੇਗੀ ਤਾਂ ਉਸ ਦੇ ਨਾਲ ਬੱਚਿਆਂ ਦੇ ਵਿਕਾਸ ਵਿਚ ਵੀ ਕਮੀ ਆ ਜਾਵੇਗੀ। ਇਸੇ ਕਰਕੇ ਹੀ ਸਮੇਂ-ਸਮੇਂ ਉੱਪਰ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੀ ਚੈਕਿੰਗ ਕੀਤੀ ਜਾਂਦੀ ਹੈ।
ਅਜਿਹੀ ਹੀ ਇਕ ਚੈਕਿੰਗ ਦੌਰਾਨ ਪਟਿਆਲਾ ਦੇ 55 ਪ੍ਰਾਈਵੇਟ ਸਕੂਲਾਂ ਨੂੰ ਇੱਕ ਨੋਟਿਸ ਭੇਜਿਆ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਗਵਾਈ ਵਿੱਚ ਕਾਰਵਾਈ ਕਰਦੇ ਹੋਏ ਪਟਿਆਲਾ ਦੇ ਕਈ ਪ੍ਰਾਈਵੇਟ ਸਕੂਲਾਂ ਦਾ ਨਿਰੀਖਣ ਕੀਤਾ ਅਤੇ ਇੱਥੋਂ ਦੇ ਤਕਰੀਬਨ 55 ਸਕੂਲਾਂ ਵਿਚ ਕਈਂ ਕਮੀਆਂ ਪਾਈਆਂ ਗਈਆਂ।
ਜਿਸ ਕਰਕੇ ਇਨ੍ਹਾਂ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਦ ਪੰਜਾਬ ਰੈਗੂਲੇਸ਼ਨ ਆਫ ਫੀ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਲ ਐਕਟ ਤਹਿਤ ਜ਼ਿਲ੍ਹਾ ਸਿੱਖਿਆ ਅਫਸਰਾਂ ਵੱਲੋਂ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਹੈੱਡਮਾਸਟਰਾਂ ਦੀ ਇਕ ਦੇਖ ਰੇਖ ਟੀਮ ਬਣਾਈ ਗਈ ਹੈ ਜਿਸ ਵੱਲੋਂ ਸਮੇਂ ਸਮੇਂ ‘ਤੇ ਪ੍ਰਾਈਵੇਟ ਸਕੂਲਾਂ ਦੀ ਚੈਕਿੰਗ ਕੀਤੀ ਜਾਂਦੀ ਹੈ। ਇਕ ਅਜਿਹੀ ਹੀ ਚੈਕਿੰਗ ਦੌਰਾਨ ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਫ਼ੀਸ ਐਕਟ 2016 ਦੀ ਉਲੰਘਣਾ ਕੀਤੀ ਗਈ ਹੈ ਅਤੇ ਇਸੇ ਕਰਕੇ ਹੀ ਉਨ੍ਹਾਂ ਸਬੰਧਤ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ।
ਜੇਕਰ ਇਹ ਸਕੂਲ ਇਕ ਹਫਤੇ ਦੇ ਅੰਦਰ ਆਪਣਾ ਜਵਾਬ ਨਹੀਂ ਪੇਸ਼ ਕਰਦੇ ਤਾਂ ਉਨ੍ਹਾਂ ਵਿਰੁੱਧ ਦ ਪੰਜਾਬ ਰੈਗੂਲੇਸ਼ਨ ਆਫ ਫੀ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਲ ਐਕਟ 2016 ਦੀ ਧਾਰਾ 14 (1) ਅਤੇ 14 (4) ਤਹਿਤ ਇਕਤਰਫ਼ਾ ਕਾਰਵਾਈ ਨੂੰ ਅੰਜਾਮ ਦਿੱਤਾ ਜਾਵੇਗਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …