ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਜਿੱਥੇ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਸਨ ਅਤੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਵੀ ਪੂਰਾ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਪੰਜਾਬ ਬਣਾਏ ਜਾਣ ਦਾ ਸੁਪਨਾ ਪੂਰਾ ਕੀਤੇ ਜਾਣ ਦੀਆਂ ਕੋਸ਼ਿਸ਼ਾਂ ਵੀ ਲਗਾਤਾਰ ਜਾਰੀ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਆਪਣੀ ਕੈਬਨਿਟ ਮੰਡਲ ਦੇ ਵਿੱਚ ਵੱਖ-ਵੱਖ ਮੰਤਰੀਆਂ ਦੀ ਚੋਣ ਕੀਤੀ ਗਈ ਹੈ ਉਥੇ ਹੀ ਉਨ੍ਹਾਂ ਸਾਰੇ ਮੰਤਰੀਆਂ ਵੱਲੋਂ ਆਪਣੇ ਅਹੁਦਿਆਂ ਤੇ ਬਿਰਾਜਮਾਨ ਹੁੰਦੇ ਹੋਏ ਵੱਖ ਵੱਖ ਵਿਭਾਗਾਂ ਦੇ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਹੁਣ ਪੰਜਾਬ ਸਰਕਾਰ ਵੱਲੋਂ ਸਰਕਾਰੀ ਬੱਸਾਂ ਨੂੰ ਲੈ ਕੇ ਇਨ੍ਹਾਂ ਤੇ ਇਹ ਵੱਡੀ ਕਾਰਵਾਈ ਕੀਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟਰਾਂਸਪੋਰਟ ਮੰਤਰੀ ਵੱਲੋਂ ਜਿੱਥੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਵਾਸਤੇ ਬਹੁਤ ਸਾਰੇ ਕਦਮ ਚੁੱਕੇ ਗਏ ਹਨ। ਉਥੇ ਹੀ ਪੰਜਾਬ ਸਰਕਾਰ ਨੂੰ ਹੋ ਰਹੇ ਨੁਕਸਾਨ ਦਾ ਜਾਇਜ਼ਾ ਵੀ ਲਿਆ ਜਾ ਰਿਹਾ ਹੈ। ਔਰਤਾਂ ਨੂੰ ਫਰੀ ਸਫਰ ਕਰਨ ਦੀ ਸਹੂਲਤ ਦੇ ਕੇ ਜਿਥੇ ਪਹਿਲਾਂ ਹੀ ਸਰਕਾਰ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਰਹੀਆਂ ਹਨ।
ਉੱਥੇ ਹੀ ਹੁਣ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਉਨ੍ਹਾਂ ਕਰਮਚਾਰੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਜੋ ਸਰਕਾਰੀ ਖਜ਼ਾਨੇ ਨੂੰ ਖੋਰਾ ਲਾ ਰਹੇ ਹਨ। ਅਜਿਹਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਵਾਰ ਬੁਕਿੰਗ ਦੀਆਂ ਟਿਕਟਾਂ ਦੀ ਪ੍ਰਕਿਰਿਆ ਚੈੱਕ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ ਅਤੇ ਇਸ ਦੀ ਜਾਂਚ ਕਰਨ ਤੋਂ ਮਗਰੋਂ ਟਿਕਟਾਂ ਦੀ ਮਸ਼ੀਨਾਂ ਰਾਹੀਂ ਬੁਕਿੰਗ ਕੀਤੀ ਜਾ ਰਹੀ ਸੀ ਜਿਸ ਵਿੱਚ ਬੁੱਕਰ ਰਾਮ ਸਿੰਘ ਅਤੇ ਸੁਖਪਾਲ ਸਿੰਘ ਦੋਸ਼ੀ ਪਾਏ ਗਏ ਹਨ ਜਿਨ੍ਹਾਂ ਵੱਲੋਂ ਸਰਕਾਰੀ ਖਜਾਨੇ ਨੂੰ ਖੋਰਾ ਲਗਾਇਆ ਜਾ ਰਿਹਾ ਸੀ ਜਿਨ੍ਹਾਂ ਦੇ ਖਿਲਾਫ ਐਡਵਾਂਸ ਟਿਕਟਾਂ ਬੁੱਕ ਕਰਨ ਦੇ ਵਿਰੁੱਧ ਬਠਿੰਡਾ ਪੁਲਿਸ ਵੱਲੋਂ ਧਾਰਾ 409 ਅਤੇ 420 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਉੱਥੇ ਹੀ ਪਾਸਪੋਰਟ ਮੰਤਰੀ ਨੇ ਆਖਿਆ ਹੈ ਕਿ ਸਰਕਾਰੀ ਖਜ਼ਾਨੇ ਨੂੰ ਚੂਨਾ ਲਗਾਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਸਰਕਾਰ ਵੱਲੋਂ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ 3.25 ਲੱਖ ਰੁਪਏ ਦਾ ਫਰਕ ਮਈ ਦੇ ਪਹਿਲੇ ਪੰਜ ਦਿਨਾਂ ਦੇ ਦੌਰਾਨ ਹੀ ਦੇਖਿਆ ਗਿਆ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …