Breaking News

ਪੰਜਾਬ ਸਰਕਾਰ ਵਲੋਂ ਹੁਣ ਇਹਨਾਂ ਵਿਦਿਆਰਥੀਆਂ ਲਈ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਜਿਥੇ ਪਿਛਲੇ ਸਾਲ ਮਾਰਚ ਤੋਂ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਸੀ ਅਤੇ ਬੱਚਿਆਂ ਦੀ ਪੜ੍ਹਾਈ ਨੂੰ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਹਨ ਉਥੇ ਹੀ ਹੁਣ ਕਰੋਨਾ ਕੇਸਾਂ ਵਿਚ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ 2 ਅਗਸਤ ਤੋਂ ਵਿਦਿਅਕ ਅਦਾਰਿਆਂ ਨੂੰ ਖੋਲ ਦਿੱਤਾ ਗਿਆ ਹੈ ਅਤੇ ਸਾਰੀਆਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਵਿਦਿਅਕ ਅਦਾਰਿਆਂ ਵਿੱਚ ਆ ਕੇ ਕਲਾਸਾਂ ਲਗਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਉਥੇ ਹੀ ਸੂਬੇ ਦੀ ਸਰਕਾਰ ਵੱਲੋਂ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ। ਕਰੋਨਾ ਦੇ ਚਲਦੇ ਹੋਏ ਬੱਚਿਆਂ ਦੇ ਸਿਲੇਬਸ ਵਿੱਚ ਕਾਫੀ ਕ-ਟੌ-ਤੀ ਵੀ ਕੀਤੀ ਗਈ ਸੀ।

ਹੁਣ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਵਿਦਿਆਰਥੀਆਂ ਲਈ ਇੱਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਆਏ ਦਿਨ ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ ਉਥੇ ਹੀ ਅੱਜ ਉਨ੍ਹਾਂ ਵੱਲੋਂ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰੀ ਕਾਲਜਾਂ ਵਿਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਲਈ ਇਕ ਵੱਡਾ ਐਲਾਨ ਕੀਤਾ ਗਿਆ ਹੈ। ਕੀਤੇ ਗਏ ਐਲਾਨ ਵਿੱਚ ਕਿਹਾ ਗਿਆ ਹੈ ਕਿ ਰਾਜ ਤੇ ਦਾਖਲਾ ਪੋਰਟਲ ਵਿੱਚ 31 ਅਗਸਤ 2021 ਤੱਕ ਵਾਧਾ ਕੀਤਾ ਗਿਆ ਹੈ।

ਤਾਂ ਜੋ ਵਿਦਿਆਰਥੀਆਂ ਨੂੰ ਦਾਖ਼ਲਾ ਲੈਣ ਵਿੱਚ ਕੋਈ ਵੀ ਮੁਸ਼ਕਲ ਪੇਸ਼ ਨਾ ਆ ਸਕੇ। ਪੰਜਾਬ ਦੇ ਵਿੱਚ ਮੌਜੂਦਾ ਸਮੇਂ 59 ਸਰਕਾਰੀ ਕਾਲਜਾਂ ਵਿੱਚ ਅੰਡਰ ਗਰੇਜੂਏਟ ਅਤੇ ਪੋਸਟ ਗਰੇਜੂਏਟ ਕੋਰਸਾਂ ਦੇ ਦਾਖ਼ਲੇ ਦੀ ਪ੍ਰਕਿਰਿਆ ਚੱਲ ਰਹੀ ਹੈ। ਜੋ 2 ਅਗਸਤ 2021 ਤੋਂ ਪੰਜਾਬ ਦੇ ਸਾਰੇ ਕਾਲਜਾਂ ਵਿੱਚ ਸ਼ੁਰੂ ਹੋ ਚੁੱਕੀ ਹੈ। ਜਿਸ ਦੇ ਤਹਿਤ ਪੰਜਾਬ ਦੇ ਨੌਜਵਾਨ ਆਨਲਾਈਨ ਦਾਖਲਾ ਪ੍ਰਕਿਰਿਆਵਾਂ ਦੇ ਜ਼ਰੀਏ ਇਨ੍ਹਾਂ ਕਾਲਜਾਂ ਵਿਚ ਦਾਖਲਾ ਲੈ ਸਕਦੇ ਹਨ।

ਇਸ ਬਾਰੇ ਜਾਣਕਾਰੀ ਉੱਚ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਆਰ ਕੇ ਗੰਟਾ ਵੱਲੋਂ ਜਾਰੀ ਕੀਤੀ ਗਈ ਹੈ, ਜਿਨ੍ਹਾਂ ਦੱਸਿਆ ਕਿ 2021 -22 ਦੇ ਸੈਸ਼ਨ ਲਈ ਦਾਖਲਾ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸ ਦਾਖ਼ਲਾ ਪੋਰਟਲ ਦੇ ਜ਼ਰੀਏ ਕਈ ਕਾਲਜਾਂ ਵਿੱਚ ਇਕ ਹੀ ਅਰਜ਼ੀ ਫਾਰਮ ਨਾਲ ਦਸਤਖ਼ਤ ਦੇ ਸਕਦੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉੱਚ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਕਾਫ਼ੀ ਸਮੇਂ ਤੋਂ ਕੀਤੀ ਜਾ ਰਹੀ ਮੰਗ ਪੂਰੀ ਕਰ ਦਿੱਤੀ ਗਈ ਹੈ।

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …