ਆਈ ਤਾਜਾ ਵੱਡੀ ਖਬਰ
ਕੋਰੋਨਾ ਦਾ ਕਰਕੇ ਲੋਕਾਂ ਦੇ ਕੰਮ ਕਾਜ ਬੰਦ ਪੈ ਹੋਏ ਹਨ। ਪੈਸੇ ਦੀ ਵੀ ਕੀ ਲੋਕਾਂ ਨੂੰ ਬਹੁਤ ਜਿਆਦਾ ਤੰਗੀ ਆ ਗਈ ਹੈ ਅਜਿਹੇ ਚ ਸਰਕਾਰ ਨੇ ਲੋਕਾਂ ਦੇ ਫਾਇਦੇ ਲਈ ਇੱਕ ਯੋਜਨਾ ਸ਼ੁਰੂ ਕੀਤੀ ਹੈ। ਜਿਸ ਨਾਲ ਗਰੀਬ ਤਬਕੇ ਦੇ ਲੋਕਾਂ ਨੂੰ ਕਾਫੀ ਫਾਇਦਾ ਪਹੁੰਚੇ ਗਿਆ। ਇਹ ਯੋਜਨਾ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਸ਼ੁਰੂ ਕੀਤੀ ਗਈ ਹੈ। ਇਸ ਨਾਲ ਲੋਕਾਂ ਨੂੰ ਲਾਭ ਪ੍ਰਾਪਤ ਹੋਵੇਗਾ।
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਇਕ ਨਵੀਂ ਯੋਜਨਾ ‘ਕਿਫਾਇਤੀ ਐਲ.ਈ.ਡੀ. ਬੱਲਬ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਅਧੀਨ ਗਰੀਬੀ ਰੇਖਾ ਤੋਂ ਹੇਠਾਂ (BPL), ਐੱਸਸੀ ਅਤੇ ਬੀਸੀ ਵਰਗਾਂ ਦੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਈ ਜਾਏਗੀ। ਇਸ ਅਧੀਨ ਇਨ੍ਹਾਂ ਵਰਗਾਂ ਦੇ ਯੋਗ ਖਪਤਕਾਰਾਂ ਨੂੰ 30 ਰੁਪਏ ਵਿੱਚ 2 LED ਮੁਹੱਈਆ ਕਰਵਾਏ ਜਾਣਗੇ।
ਖਪਤਕਾਰ ਸਬੰਧਤ PSPCL ਦੇ ਦਫ਼ਤਰ ਨਾਲ ਸੰਪਰਕ ਕਰਕੇ ਅਤੇ ਮੌਜੂਦਾ ਬਿੱਲ, ਪਛਾਣ ਪੱਤਰ ਅਤੇ ਇੱਕ ਸੈਲਫ ਅੰਡਰਟੇਕਿੰਗ ਜਮ੍ਹਾਂ ਕਰਵਾ ਕੇ ਉਪਰੋਕਤ ਸਕੀਮ ਦਾ ਲਾਭ ਲੈ ਸਕਦੇ ਹਨ। ਇਸ ਯੋਜਨਾ ਅਧੀਨ ਗਰੀਬੀ ਰੇਖਾ ਤੋਂ ਹੇਠਾਂ, ਐਸ.ਸੀ. ਅਤੇ ਬੀ.ਸੀ. ਵਰਗਾਂ ਦੇ ਖਪਤਕਾਰ ਜਿਨ੍ਹਾਂ ਦਾ ਲੋਡ ਇਕ ਕਿਲੋਵਾਟ ਤੱਕ ਹੈ, ਪ੍ਰਤੀ ਮਹੀਨਾ 200 ਯੂਨਿਟ ਬਿਜਲੀ ਦੀ ਰਿਆਇਤ ਪ੍ਰਾਪਤ ਕਰ ਸਕਦੇ ਹਨ।
ਇਸ ਬਾਰੇ ਜਾਣਕਾਰੀ ਦਿੰਦਿਆਂ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਏ. ਵੇਣੂੰ ਪ੍ਰਸਾਦ ਨੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ 8.63 ਕਰੋੜ ਰੁਪਏ ਦੀ ਲਾਗਤ ਵਾਲੀ ਸ਼ੁਰੂ ਕੀਤੀ ਗਈ ਇਸ ਨਵੀਂ ਯੋਜਨਾ ਦਾ ਉਦੇਸ਼ ਗਰੀਬੀ ਰੇਖਾ ਤੋਂ ਹੇਠਾਂ (ਬੀ.ਪੀ.ਐਲ.), ਐਸ.ਸੀ. ਅਤੇ ਬੀ.ਸੀ. ਵਰਗਾਂ ਨਾਲ ਸਬੰਧਤ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਐਲ.ਈ.ਡੀ. ਬੱਲਬ 80-90 ਫੀਸਦੀ ਤੱਕ ਬਿਜਲੀ ਦੀ ਬਚਤ ਕਰਨਗੇ ਅਤੇ ਲੰਬੇ ਸਮੇਂ (20,000 ਘੰਟੇ) ਤੱਕ ਚੱਲਣਗੇ। ਵਾਤਾਵਰਣ ਅਨੁਕੂਲ ਹੋਣ ਤੋਂ ਇਲਾਵਾ ਇਹਨਾਂ ਵਿਚ ਅੱਗ ਲੱਗਣ ਦੀ ਕੋਈ ਸੰਭਾਵਨਾ ਨਹੀਂ ਹੈ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …