ਆਈ ਤਾਜਾ ਵੱਡੀ ਖਬਰ
ਭਾਰਤ ਦੇ ਵਿਚ ਤਾਲਾਬੰਦੀ ਦੇ ਸਮੇਂ ਤੋਂ ਹੀ ਬੱਸ ਆਵਾਜਾਈ ਨੂੰ ਬੰਦ ਕਰ ਦਿੱਤਾ ਗਿਆ ਸੀ । ਇਸ ਤਰ੍ਹਾਂ ਹੀ ਰੇਲ ਆਵਾਜਾਈ ਨੂੰ ਵੀ ਬੰਦ ਕਰਨ ਦੇ ਨਾਲ ਬਹੁਤ ਸਾਰੇ ਪ੍ਰਵਾਸੀ ਮਜ਼ਦੂਰਾਂ ਨੂੰ ਵੀ ਪੈਦਲ ਚੱਲ ਕੇ ਹੀ ਆਪਣਾ ਸਫ਼ਰ ਤੈਅ ਕਰਨਾ ਪਿਆ ਸੀ। ਇਸ ਕਰੋਨਾ ਮਹਾਮਾਰੀ ਦੀ ਮਾਰ ਕਾਰਨ ਬਹੁਤ ਸਾਰੇ ਲੋਕਾਂ ਨੇ ਮੁਸ਼ਕਲਾਂ ਦਾ ਸਾਹਮਣਾ ਕੀਤਾ ਹੈ। ਭਾਰਤ ਵਿੱਚ ਹਾਲਾਤ ਠੀਕ ਹੁੰਦੇ ਹੀ ਮੁੜ ਤੋਂ ਬੱਸ ਸਰਵਿਸ ਨੂੰ ਸ਼ੁਰੂ ਕਰ ਦਿੱਤਾ ਗਿਆ ਸੀ।
ਪਰ ਹੋਰ ਰਾਜਾਂ ਵਿੱਚ ਬੱਸ ਸਰਵਿਸ ਸ਼ੁਰੂ ਕਰਨ ਵਿੱਚ ਅਜੇ ਵੀ ਮੁਸ਼ਕਲਾਂ ਆ ਰਹੀਆਂ ਹਨ। ਇਸ ਲਈ ਹੁਣ ਸਫਰ ਕਰਨ ਵਾਲਿਆਂ ਲਈ ਇਕ ਹੋਰ ਵੱਡੀ ਖਬਰ ਦਾ ਐਲਾਨ ਹੋਇਆ ਹੈ। ਕੁਝ ਲੋਕਾਂ ਨੂੰ ਦਿੱਲੀ ਤੋਂ ਅੱਗੇ ਜਾਣ ਵਿੱਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਉਨ੍ਹਾਂ ਲੋਕਾਂ ਲਈ ਖੁਸ਼ੀ ਦੀ ਖਬਰ ਆਈ ਹੈ ਕਿ ਦਿੱਲੀ ਵੱਲੋਂ ਪੰਜਾਬ ਦੀਆਂ ਬੱਸਾਂ ਤੇ ਲਾਈ ਗਈ ਰੋਕ ਹਟਾ ਦਿੱਤੀ ਗਈ ਹੈ। ਉਥੇ ਹੀ ਵੋਲਵੋ ਬੱਸਾਂ ਦੀ ਸਰਵਿਸ ਅਜੇ ਬੰਦ ਰਹੇਗੀ।
ਬਣਾਏ ਗਏ ਨਿਯਮ ਮੁਤਾਬਕ ਪੰਜਾਬ ਟਰਾਂਸਪੋਰਟ ਮਹਿਕਮੇ ਕੋਲ ਦਿੱਲੀ ਜਾਣ ਵਾਲੇ ਟਾਇਮ ਟੇਬਲ ਮੁਤਾਬਕ 50 ਫ਼ੀਸਦੀ ਬੱਸਾਂ ਨੂੰ ਚਲਾਉਣ ਦੀ ਮਨਜ਼ੂਰੀ ਹੋਵੇਗੀ। ਇਸਦੇ ਤਹਿਤ 50 ਫੀਸਦੀ ਬੱਸਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ, ਦਿੱਲੀ ਦੇ ਕੁੰਡਲੀ ਬੈਰੀਅਰ ਦੀ ਜਗ੍ਹਾ ਅੰਤਰਰਾਸ਼ਟਰੀ ਬੱਸ ਅੱਡੇ ਤੱਕ ਸਫਰ ਕਰਨਗੀਆ । ਟ੍ਰੇਨ ਬੰਦ ਹੋਣ ਕਾਰਨ ਰੋਡਵੇਜ਼ ,ਪਨਬੱਸ ਦੀਆਂ ਬੱਸਾਂ ਦੇ ਚੱਲਣ ਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਲੋਕਾਂ ਨੂੰ ਦਿੱਲੀ ਜਾਣ ਲਈ ਬੱਸਾਂ ਬਦਲਣੀਆਂ ਪੈਂਦੀਆਂ ਸਨ, ਤੇ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਟਰਾਂਸਪੋਰਟ ਮਹਿਕਮੇ ਵੱਲੋਂ ਬੱਸ ਸਰਵਿਸ ਤੇ ਨਜ਼ਰ ਰੱਖੀ ਜਾ ਰਹੀ ਹੈ।ਹਰਿਆਣਾ ਰੋਡਵੇਜ਼ ਦੀਆਂ ਪੰਜਾਬ ਵਿੱਚੋਂ ਲੰਘਣ ਵਾਲੀਆਂ ਬੱਸਾਂ ਚ ਯਾਤਰੀਆਂ ਦੀ ਗਿਣਤੀ ਵਿੱਚ ਭਾਰੀ ਇਜ਼ਾਫਾ ਵੇਖਿਆ ਗਿਆ ਹੈ । ਅਧਿਕਾਰੀਆਂ ਨੇ ਦੱਸਿਆ ਹੈ ਕਿ ਮੌਸਮ ਨੇ ਕਰਵਟ ਲੈ ਲਈ ਹੈ ਜਿਸ ਕਾਰਣ ਸੈਲਾਨੀ ਅਜੇ ਰੁਟੀਨ ਵਾਂਗ ਸਫ਼ਰ ਨਹੀਂ ਕਰ ਰਹੇ । ਆਉਣ ਵਾਲੇ ਦਿਨਾਂ ਵਿਚ ਹਿਮਾਚਲ ਦੇ ਰੂਟ ਤੇ ਰੁਝੇਵਾਂ ਵਧਣ ਦੇ ਆਸਾਰ ਨਜ਼ਰ ਆ ਰਹੇ ਹਨ। ਹਿਮਾਚਲ ਦੀ ਗੱਲ ਕੀਤੀ ਜਾਵੇ ਤਾਂ ਸ਼ਿਮਲਾ ਅਤੇ ਧਰਮਸ਼ਾਲਾ ਵਿੱਚ ਆਉਣ-ਜਾਣ ਵਾਲੀਆਂ ਬੱਸਾਂ ਵਿੱਚ ਯਾਤਰੀਆਂ ਦੀ ਗਿਣਤੀ ਘਟ ਰਹੀ। ਇਸ ਦਾ ਕਾਰਨ ਕਰੋਨਾ ਦਾ ਡਰ ਕਿਹਾ ਜਾ ਸਕਦਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …