Breaking News

ਪੰਜਾਬ : ਸਫ਼ਰ ਕਰਨ ਵਾਲਿਆਂ ਲਈ ਆਈ ਵੱਡੀ ਖਬਰ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਜਦੋਂ ਤੋਂ ਕਰੋਨਾ ਮਹਾਵਾਰੀ ਦੇ ਕਾਰਨ ਪੰਜਾਬ ਵਿੱਚ ਤਾਲਾਬੰਦੀ ਕੀਤੀ ਗਈ ਹੈ। ਉਸ ਸਮੇਂ ਤੋਂ ਹੀ ਰੇਲ ਆਵਾਜਾਈ ਅਤੇ ਬੱਸਾਂ ਦੀ ਆਵਾਜਾਈ ਬੰਦ ਕਰ ਦਿੱਤੀ ਗਈ ਸੀ। ਜਿਸ ਨਾਲ ਯਾਤਰੀਆਂ ਨੂੰ ਪ੍ਰੇ -ਸ਼ਾ- ਨੀ- ਆਂ ਦਾ ਸਾਹਮਣਾ ਵੀ ਕਰਨਾ ਪਿਆ ਸੀ। ਇਹਨਾਂ ਮੁਸ਼ਕਿਲ ਦੇ ਚੱਲਦੇ ਹੋਏ ਬਹੁਤ ਸਾਰੇ ਲੋਕ ਪੈਦਲ ਹੀ ਆਪਣਾ ਸਫਰ ਤੈਅ ਕਰਕੇ ਮੰਜ਼ਿਲ ਤੱਕ ਪਹੁੰਚ ਸਕੇ।

ਹੁਣ ਜਦੋਂ ਕਰੋਨਾ ਕੇਸਾਂ ਵਿਚ ਕਮੀ ਆਈ ਹੈ, ਤਾਂ ਬੱਸ ਸਰਵਿਸ ਅਤੇ ਰੇਲ ਆਵਾਜਾਈ ਫਿਰ ਤੋਂ ਸ਼ੁਰੂ ਕਰ ਦਿੱਤੀ ਗਈ ਸੀ । ਹੁਣ ਖੇਤੀ ਕਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਰੇਲ ਆਵਾਜਾਈ ਨੂੰ ਠੱਪ ਕੀਤਾ ਗਿਆ ਹੈ। ਪਰ ਸੂਬਾ ਸਰਕਾਰ ਵੱਲੋਂ ਹੁਣ ਸਫਰ ਕਰਨ ਵਾਲਿਆਂ ਲਈ ਇਕ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਨੂੰ ਸੁਣ ਕੇ ਯਾਤਰੀਆਂ ਵਿੱਚ ਕਾਫੀ ਖੁਸ਼ੀ ਪਾਈ ਜਾ ਰਹੀ ਹੈ।

ਜਦੋਂ 22 ਮਾਰਚ ਨੂੰ ਜਨਤਕ ਕਰਫਿਊ ਲੱਗਾ ਸੀ ,ਉਸ ਸਮੇਂ ਤੋਂ ਹੀ ਹਿਮਾਚਲ ਲਈ ਅੰਤਰਰਾਸ਼ਟਰੀ ਬੱਸ ਸੇਵਾ ਬੰਦ ਕਰ ਦਿੱਤੀ ਗਈ ਸੀ। ਇਹ ਬੱਸ ਸੇਵਾ ਹੁਣ ਬੁੱਧਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ ।ਜਿਸ ਲਈ ਮਨਜੂਰੀ ਦੇ ਦਿੱਤੀ ਗਈ ਹੈ। ਯਾਤਰੀਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਹਿਮਾਚਲ ਤੇ ਪੰਜਾਬ ਤੋਂ ਬੱਸਾਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ। ਹਰੇਕ ਬੱਸ ਨੂੰ covid 19 ਦੇ ਨਿਯਮਾਂ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ।ਪੰਜਾਬ ਸਰਕਾਰ ਵੱਲੋਂ ਦਿੱਲੀ, ਹਰਿਆਣਾ, ਰਾਜਸਥਾਨ ,ਜੰਮੂ ਕਸ਼ਮੀਰ ,ਅਤੇ ਰਾਜਸਥਾਨ ਦੀਆਂ ਬੱਸਾਂ ਨੂੰ ਪੰਜਾਬ ਵਿੱਚ ਦਾਖਲੇ ਦੀ ਇਜ਼ਾਜ਼ਤ ਦੇ ਦਿੱਤੀ ਗਈ ਹੈ।

ਇਨ੍ਹਾਂ ਸਾਰੇ ਸੂਬਿਆਂ ਨੂੰ ਪੰਜਾਬ ਵੱਲੋਂ ਵੀ ਬੱਸਾਂ ਦੇ ਦਾਖਲ ਹੋਣ ਲਈ ਚਿੱਠੀ ਲਿਖੀ ਗਈ ਹੈ। ਤਾਂ ਜੋ ਪੰਜਾਬ ਦੀਆਂ ਬੱਸਾਂ ਵੀ ਇਨ੍ਹਾਂ ਸੂਬਿਆਂ ਵਿੱਚ ਦਾਖਲ ਹੋ ਸਕਣ। ਅਧਿਕਾਰੀਆਂ ਨੇ ਦੱਸਿਆ ਕਿ ਚੰਡੀਗੜ੍ਹ ਵੱਲੋਂ ਪਹਿਲਾਂ ਹੀ ਪੰਜਾਬ ਦੀਆਂ ਬੱਸਾਂ ਨੂੰ ਦਾਖਲੇ ਦੀ ਇਜ਼ਾਜ਼ਤ ਦਿੱਤੀ ਜਾ ਚੁੱਕੀ ਹੈ। ਹੁਣ ਹਿਮਾਚਲ ਵੱਲੋਂ ਵੀ ਇਜਾਜ਼ਤ ਮਿਲ਼ ਚੁੱਕੀ ਹੈ ਤੇ ਬਾਕੀ ਸੂਬਿਆਂ ਨਾਲ ਵੀ ਗੱਲਬਾਤ ਜਾਰੀ ਹੈ, ਤੇ ਇਜ਼ਾਜ਼ਤ ਮਿਲਣ ਦੀ ਆਸ ਹੈ।

ਕਿਸਾਨ ਜਥੇਬੰਦੀਆਂ ਵੱਲੋਂ ਜਾਰੀ ਅੰਦੋਲਨ ਦੇ ਤਹਿਤ ਜਿੱਥੇ ਟਰੇਨਾ ਬੰਦ ਪਈਆਂ ਹਨ। ਉੱਥੇ ਹੀ ਹੁਣ ਸੂਬਾ ਸਰਕਾਰ ਵੱਲੋਂ ਬੱਸਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਗਿਆ ਹੈ। ਬੀਤੇ ਕੱਲ ਬੱਸ ਅੱਡੇ ਤੋਂ ਬੱਸਾਂ ਚੱਲਣ ਦੀ ਗਿਣਤੀ 600 ਤੋਂ ਵੱਧ ਰਹੀ। ਯਾਤਰੀਆਂ ਦੀ ਸਹੂਲਤ ਨੂੰ ਵੇਖਦਿਆਂ ਹੋਇਆਂ ਜਲੰਧਰ ਦੇ ਦੋਹਾਂ ਡਿਪੂਆਂ ਵੱਲੋਂ 111 ਬੱਸਾਂ ਰਵਾਨਾ ਕੀਤੀਆਂ ਗਈਆਂ ਜਿਨ੍ਹਾਂ ਤੋਂ 1.64 ਲੱਖ ਦੀ ਕੁਲੈਕਸ਼ਨ ਹੋਈ।

ਦੱਸਿਆ ਜਾ ਰਿਹਾ ਹੈ ਕਿ ਇਸ ਹਫ਼ਤੇ ਬਾਕੀ ਸੂਬਿਆਂ ਦੇ ਵਿੱਚ ਬੱਸਾਂ ਦੇ ਆਉਣ ਜਾਣ ਦੀ ਇਜਾਜ਼ਤ ਮਿਲ ਸਕਦੀ ਹੈ। ਇਸ ਲਈ ਪੰਜਾਬ ਦੇ ਟਰਾਂਸਪੋਰਟ ਮਹਿਕਮੇ ਵੱਲੋਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ, ਤੇ ਯਾਤਰੀਆਂ ਦੀ ਸੁਰੱਖਿਆ ਦਾ ਧਿਆਨ ਰੱਖਿਆ ਜਾ ਰਿਹਾ ਹੈ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …