Breaking News

ਪੰਜਾਬ: ਸੰਸਕਾਰ ਤੇ ਜਾ ਰਹੇ ਪ੍ਰੀਵਾਰ ਨਾਲ ਵਾਪਰਿਆ ਕਹਿਰ ਹੋਈਆਂ ਮੌਤਾਂ, ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਸੜਕ ਹਾਦਸੇ ਦੇ ਵਿੱਚ ਛੋਟੀ ਜਿਹੀ ਅ-ਣ-ਗ-ਹਿ-ਲੀ ਕਾਰਨ ਇਨਸਾਨ ਮੌਤ ਦੇ ਮੂੰਹ ਵਿੱਚ ਚਲਾ ਜਾਂਦਾ ਹੈ। ਜਿਸ ਵਿੱਚੋਂ ਬਾਹਰ ਆਉਣਾ ਹਰ ਕਿਸੇ ਦੇ ਵੱਸ ਦਾ ਨਹੀਂ ਹੁੰਦਾ। ਦੁਰਘਟਨਾ ਦਾ ਸ਼ਿਕਾਰ ਹੋਏ ਬਹੁਤ ਸਾਰੇ ਲੋਕ ਜ਼ਖ਼ਮਾਂ ਦੀ ਤਾਬ ਨਾ ਸਹਿੰਦੇ ਹੋਏ ਦਮ ਤੋੜ ਦਿੰਦੇ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਲੋਕ ਅਣਿਆਈ ਮੌਤ ਮਰਦੇ ਹਨ ਜਿਸ ਦਾ ਘਾਟਾ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੂਰੀ ਉਮਰ ਰਹਿੰਦਾ ਹੈ।

ਪੰਜਾਬ ਦੇ ਵਿੱਚ ਹਾਲਾਤ ਉਸ ਵੇਲੇ ਗ-ਮ-ਗੀ-ਨ ਹੋ ਗਏ ਜਦੋਂ ਮੋਗਾ ਨਜ਼ਦੀਕ ਪੈਂਦੇ ਇੱਕ ਪਿੰਡ ਕੋਲ ਸੜਕ ਹਾਦਸੇ ਦੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਮਿਲੀ ਹੋਈ ਜਾਣਕਾਰੀ ਮੁਤਾਬਕ ਇਹ ਘਟਨਾ ਇੱਥੋਂ ਦੇ ਸਥਾਨਕ ਪਿੰਡ ਸਮਾਲਸਰ ਦੀ ਦੱਸੀ ਜਾ ਰਹੀ ਹੈ। ਜਿੱਥੇ ਇੱਕ ਪਰਿਵਾਰ ਹੁਸ਼ਿਆਰਪੁਰ ਤੋਂ ਰਾਜਸਥਾਨ ਆਪਣੇ ਇਕ ਰਿਸ਼ਤੇਦਾਰ ਦੇ ਸੰਸਕਾਰ ਵਿੱਚ ਸ਼ਾਮਲ ਹੋਣ ਜਾ ਰਿਹਾ ਸੀ

ਪਰ ਉਨ੍ਹਾਂ ਨੂੰ ਇਹ ਨਹੀਂ ਸੀ ਪਤਾ ਕਿ ਇਹ ਯਾਤਰਾ ਉਨ੍ਹਾਂ ਦੀ ਆਖਰੀ ਯਾਤਰਾ ਸਾਬਤ ਹੋ ਜਾਵੇਗੀ। ਗੱਡੀ ਵਿੱਚ ਸਵਾਰ ਹੋ ਕੇ ਹੁਸ਼ਿਆਰਪੁਰ ਤੋਂ 5 ਲੋਕ ਰਾਜਸਥਾਨ ਵਿਖੇ ਸੰਸਕਾਰ ਪ੍ਰੋਗਰਾਮ ਲਈ ਚੱਲੇ। ਜਦੋਂ ਇਹ ਮੋਗਾ ਨਜ਼ਦੀਕ ਸਮਾਲਸਰ ਖੇਤਰ ਦੇ ਲਾਗੇ ਪਹੁੰਚੇ ਤਾਂ ਇਨ੍ਹਾਂ ਦੀ ਗੱਡੀ ਦੀ ਟੱਕਰ ਇਕ ਟਰੈਕਟਰ-ਟਰਾਲੀ ਨਾਲ ਹੋ ਗਈ। ਇਹ ਟੱਕਰ ਇੰਨੀ ਜ਼ਿਆਦਾ ਸੀਕਿ ਇਸ ਦੀ ਅਵਾਜ਼ ਕਾਫ਼ੀ ਦੂਰ ਤੱਕ ਸੁਣਾਈ ਦਿੱਤੀ। ਇਸ ਹਾਦਸੇ ਵਿੱਚ 2 ਲੋਕਾਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।

ਜਦ ਕਿ ਬਾਕੀ ਦੇ 3 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਗੱਡੀ ਦੀ ਹਾਲਤ ਦੇਖਣ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਿਸ ਤਰੀਕੇ ਨਾਲ ਇਸ ਗੱਡੀ ਦੇ ਚਿੱਥੜੇ ਉੱਡ ਗਏ। ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਹੁਸ਼ਿਆਰਪੁਰ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਪੁਲਸ ਨੂੰ ਜਦੋਂ ਇਸ ਘਟਨਾ ਦੀ ਜਾਣਕਾਰੀ ਮਿਲੀ ਉਨ੍ਹਾਂ ਨੇ ਮੌਕੇ ਉੱਤੇ ਪਹੁੰਚ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਪੁਲੀਸ ਵੱਲੋਂ ਲਾਸ਼ਾਂ ਨੂੰ ਕ-ਬ- ਜ਼ੇ ਵਿਚ ਲੈ ਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਇਸ ਹਾਦਸੇ ਦੇ ਦੋਸ਼ੀਆਂ ਦੀ ਜਲਦੀ ਹੀ ਪਹਿਚਾਣ ਕਰ ਲਈ ਜਾਵੇਗੀ।

Check Also

ਪਿਤਾ ਸੁਹਰੇ ਘਰ ਤੋਂ ਧੀ ਨੂੰ ਵਾਪਿਸ ਬੈਂਡ ਵਾਜਿਆਂ ਨਾਲ ਲੈ ਆਇਆ ਪੇਕੇ ਘਰ , ਨਹੀਂ ਕੀਤਾ ਪਰਾਇਆ ਸਮਾਜ ਚ ਪੇਸ਼ ਕੀਤੀ ਮਿਸਾਲ

ਆਈ ਤਾਜਾ ਵੱਡੀ ਖਬਰ  ਮਾਪਿਆਂ ਦਾ ਇਹੀ ਸੁਪਨਾ ਹੁੰਦਾ ਹੈ ਕਿ ਜੇਕਰ ਧੀਆਂ ਵਿਆਹੀਆਂ ਗਈਆਂ …