ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਕਰੋਨਾ ਵਾਇਰਸ ਦੇ ਕਹਿਰ ਲਗਾਤਾਰ ਵਧ ਜਾਰੀ ਹੈ। ਜਿਸ ਦੇ ਚਲਦਿਆਂ ਰੋਜ਼ਾਨਾ ਵੱਡੀ ਗਿਣਤੀ ਵਿਚ ਨਵੇਂ ਮਾਮਲੇ ਦਰਜ ਕੀਤੇ ਜਾਂਦੇ ਹਨ। ਪਰ ਹੁਣ ਚਿੰਤਾ ਦਾ ਵਿਸ਼ਾ ਇਹ ਹੈ ਕਿ ਹੁਣ ਪੇਂਡੂ ਖੇਤਰ ਵਿਚ ਕਰੋਨਾ ਵਾਇਰਸ ਦਾ ਪਸਾਰਾ ਵੱਧ ਰਿਹਾ ਹੈ। ਜਿਸ ਦੇ ਕਾਰਨ ਹੁਣ ਸਰਕਾਰ ਅਤੇ ਸਿਹਤ ਵਿਭਾਗ ਚਿੰਤਾ ਵਿੱਚ ਨਜ਼ਰ ਆ ਰਿਹਾ ਹੈ। ਜਿਸ ਦੇ ਚਲਦਿਆਂ ਹੁਣ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਖ਼ਬਰ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਕਾਫ਼ੀ ਡਰ ਬਣਿਆ ਹੋਇਆ ਹੈ ਅਤੇ ਪ੍ਰਸ਼ਾਸਨ ਵੱਲੋਂ ਵੀ ਸਖ਼ਤੀ ਅਪਣਾਈ ਜਾ ਰਹੀ ਹੈ।
ਦਰਅਸਲ ਹੁਣ ਇਹ ਬੁਰੀ ਖ਼ਬਰ ਪੰਜਾਬ ਦੇ ਮੋਹਾਲੀ ਜ਼ਿਲੇ ਦੇ ਇੱਕ ਪਿੰਡ ਤੋਂ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਲੌਂਗੀ ਤੋਂ ਆ ਰਹੀ ਹੈ। ਇਸ ਪਿੰਡ ਵਿੱਚ ਇਕ ਦਿਨ ਦੌਰਾਨ ਤਕਰੀਬਨ 100 ਤੋਂ ਜ਼ਿਆਦਾ ਕਰੋਨਾ ਵਾਇਰਸ ਦੇ ਸੰਕਰਮਿਤ ਮਾਮਲੇ ਦਰਜ ਕੀਤੇ ਜਾਂਦੇ ਹਨ। ਦੱਸ ਦਈਏ ਕਿ ਜਾਣਕਾਰੀ ਅਨੁਸਾਰ ਇਹ ਕਾਫ਼ੀ ਜ਼ਿਆਦਾ ਵੱਡਾ ਹੈ ਜੇਕਰ ਪਿੰਡ ਦੀ ਆਬਾਦੀ ਦੀ ਗੱਲ ਕੀਤੀ ਜਾਵੇ ਤਾਂ ਪਿੰਡ ਵਿੱਚ ਤਕਰੀਬਨ ਪੰਜਾਹ ਤੋਂ ਵੱਧ ਲੋਕ ਰਹਿੰਦੇ ਹਨ।
ਪਰ ਇਕ ਦਿਨ ਵਿੱਚ ਵੱਡੀ ਗਿਣਤੀ ਵਿਚ ਕਰੋਨਾ ਸਕਰਾਤਮਕ ਕੇਸਾਂ ਆਉਣ ਨਾਲ ਪਿੰਡ ਵਾਸੀਆਂ ਅਤੇ ਪ੍ਰਸ਼ਾਸਨ ਵਿਚ ਇਹ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਜਿਸ ਦੇ ਚਲਦਿਆਂ ਪ੍ਰਸ਼ਾਸ਼ਨ ਵੱਲੋਂ ਸਖਤੀ ਵਰਤਦਿਆਂ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਸਿਰਫ਼ ਜਰੂਰਤ ਪੈਣ ਤੇ ਜਾ ਜ਼ਰੂਰੀ ਕੰਮ ਲਈ ਪਿੰਡ ਵਾਸੀਆਂ ਨੂੰ ਬਾਹਰ ਜਾਣ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕਿਸੇ ਹੋਰ ਪਿੰਡ ਦੇ ਵਾਸੀ ਜਾਂ ਬਾਹਰੀ ਲੋਕਾਂ ਦਾ ਪਿੰਡ ਆਉਣ ਨਹੀ ਦਿੱਤਾ ਜਾ ਰਿਹਾ ਹੈ।
ਦੱਸ ਦਈਏ ਕਿ ਪੰਜਾਬ ਦੇ ਮੋਹਾਲੀ ਜ਼ਿਲੇ ਦਾ ਇਹ ਦੂਜਾ ਪਿੰਡ ਹੈ ਜਿਸ ਵਿਚ ਕਰੋਨਾ ਸਕਰਾਤਮਕ ਕੇਸ ਵੱਡੀ ਗਿਣਤੀ ਵਿਚ ਪਾਏ ਗਏ ਹਨ। ਪ੍ਰਸ਼ਾਸਨ ਦੇ ਵੱਲੋਂ ਲੋਕਾਂ ਨੂੰ ਘਰਾਂ ਵਿਚ ਮੁਫ਼ਤ ਰਾਸ਼ਨ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …