Breaking News

ਪੰਜਾਬ : ਹੋਲੇ ਮੁਹੱਲੇ ਤੇ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ , ਹੋਈ 2 ਦੀ ਮੌਤ

ਆਈ ਤਾਜਾ ਵੱਡੀ ਖਬਰ 

ਸਾਡੇ ਸਮਾਜ ਵਿੱਚ ਅਜਿਹੇ ਬਹੁਤ ਸਾਰੇ ਲੋਕ ਹਨ ਜੋ ਦੂਸਰਿਆਂ ਦੀ ਭਲਾਈ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ l ਦੁਨੀਆ ਭਰ ਦੇ ਵਿੱਚ ਅਜਿਹੀਆਂ ਸ਼ਖਸੀਅਤਾਂ ਵਸੀਆਂ ਹੋਈਆਂ ਹਨ ਜੋ ਜਰੂਰਤਮੰਦ ਲੋਕਾਂ ਦੀ ਸਮੇਂ ਸਮੇਂ ਤੇ ਮਦਦ ਕਰਦੀਆਂ ਹਨ l ਇਸੇ ਵਿਚਾਲੇ ਇੱਕ ਸਮਾਜਸੇਵੀ ਨੌਜਵਾਨ ਦੇ ਨਾਲ ਬੇਹਦ ਹੀ ਮੰਦਭਾਗੀ ਖਬਰ ਸਾਹਮਣੇ ਆਈ, ਜਿੱਥੇ ਹੋਲੇ ਮੁਹੱਲੇ ਤੇ ਜਾ ਰਹੇ ਸਮਾਜਸੇਵੀ ਨੌਜਵਾਨ ਦੇ ਨਾਲ ਅਜਿਹਾ ਦਰਦਨਾਕ ਹਾਦਸਾ ਵਾਪਰ ਗਿਆ ਕਿ ਜਿਸ ਕਾਰਨ ਉਸਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੋ ਨੌਜਵਾਨ ਇੱਕ ਮੋਟਰਸਾਈਕਲ ਤੇ ਸਵਾਰ ਹੋ ਕੇ ਹੋਲੇ ਮੁਹੱਲੇ ਲਈ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਸਨ, ਇਸੇ ਵਿਚਾਲੇ ਉਹਨਾਂ ਦੇ ਮੋਟਰਸਾਈਕਲ ਦੀ ਇੱਕ ਟਰੈਕਟਰ ਦੇ ਨਾਲ ਟੱਕਰ ਹੋ ਗਈ, ਜਿਸ ਕਾਰਨ ਦੋਵੇਂ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ।

ਜਿਨਾਂ ਵਿੱਚੋਂ ਇੱਕ ਨੌਜਵਾਨ ਸਮਾਜ ਸੇਵੀ ਹੈ ਤੇ ਸਮਾਜ ਦੇ ਦਬੇ ਕੁਚਲੇ ਵਰਗ ਨੂੰ ਉੱਚਾ ਚੁੱਕਣ ਦੇ ਲਈ ਕਾਰਜ ਕਰ ਰਿਹਾ ਸੀ l ਉੱਥੇ ਹੀ ਇਸ ਸੰਬੰਧੀ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਵੱਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਤਿਉਹਾਰ ਵਾਲੇ ਦਿਨ ਇਸ ਤਰ੍ਹਾਂ ਸਮਾਜਸੇਵੀ ਨੌਜਵਾਨਾਂ ਦਾ ਚਲੇ ਜਾਣਾ ਬਹੁਤ ਮੰਦਭਾਗਾ ਹੈ। ਜਿਸ ਕਾਰਨ ਸ਼ਹਿਰ ਵਿੱਚ ਸੋਗ ਦੀ ਲਹਿਰ ਵੇਖਣ ਨੂੰ ਮਿਲ ਰਹੀ l ਮਾਮਲਾ ਬੁਢਲਾਡਾ/ਚੀਮਾ ਮੰਡੀ ਤੋਂ ਸਾਹਮਣੇ ਆਇਆ, ਜਿੱਥੇ ਸਥਾਨਕ ਸ਼ਹਿਰ ਦੇ ਹੋਲੇ ਮਹੁਲੇ ਤੇ ਮੋਟਰ ਸਾਈਕਲਾਂ ਰਾਹੀਂ ਸ਼੍ਰੀ ਆਨੰਦਪੁਰ ਸਾਹਿਬ ਜਾ ਰਹੇ ਮੋਟਰ ਸਾਈਕਲ ਸਵਾਰ 2 ਨੌਜਵਾਨਾਂ ਦੀ ਅਚਾਨਕ ਚੀਮਾਂ ਮੰਡੀ ਨਜਦੀਕ ਟਰੈਕਟਰ ਟਰਾਲੀ ਟਰੈਕਟਰ ਨਾਲ ਟੱਕਰ ਹੋ ਗਈ l

ਜਿਸ ਕਾਰਨ ਦੋਵਾਂ ਦੀ ਹੀ ਜਾਣ ਚਲੀ ਗਈ l ਮਿਲੀ ਜਾਣਕਾਰੀ ਅਨੁਸਾਰ ਮਾਸ਼ਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਬੁਢਲਾਡਾ ਹਲਕੇ ਨਾਲ ਸੰਬੰਧਤ 6 ਨੌਜਵਾਨ ਮੋਟਰ ਸਾਈਕਲਾਂ ਰਾਹੀਂ ਸ਼੍ਰੀ ਆਨੰਦਪੁਰ ਸਾਹਿਬ ਜਾ ਰਹੇ ਸਨ ਤਾਂ, ਚੀਮਾਂ ਮੰਡੀ ਨੇੜੇ ਟਰੈਕਟਰ ਟਰਾਲੀ ਨਾਲ ਅਚਾਨਕ ਟੱਕਰ ਹੋ ਜਾਣ ਕਾਰਨ 2 ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ।

ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ l ਪਰ ਇਸ ਮੰਦਭਾਗੀ ਘਟਨਾ ਦੇ ਵਾਪਰਨ ਤੋਂ ਬਾਅਦ ਹੁਣ ਇਲਾਕੇ ਭਰ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਤੇ ਪੀੜਿਤ ਪਰਿਵਾਰਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …