Breaking News

ਪੰਜਾਬ: 2022 ਚ ਕਾਂਗਰਸ ਵਲੋਂ ਹੋਵੇਗਾ ਇਹ ਮੁੱਖ ਮੰਤਰੀ ਦਾ ਉਮੀਦਵਾਰ ਆਖਰ ਕਲੇਸ਼ ਦੇ ਵਿਚਕਾਰ ਲਿਆ ਗਿਆ ਇਹ ਫੈਸਲਾ

ਆਈ ਤਾਜਾ ਵੱਡੀ ਖਬਰ

ਪੰਜਾਬ ਸੂਬੇ ਵਿੱਚ 2022 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਜੋਰਾਂ ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਕੁਝ ਪਹਿਲੇ ਵਿਧਾਇਕਾਂ ਵੱਲੋਂ ਪਾਰਟੀਆਂ ਨੂੰ ਬਦਲੇ ਜਾਣ ਦਾ ਸਿਲਸਿਲਾ ਜਾਰੀ ਹੈ ਉਥੇ ਹੀ ਬਹੁਤ ਸਾਰੇ ਨਵੇਂ ਖਾਸ ਚਿਹਰਿਆ ਨੂੰ ਵੀ ਕਈ ਪਾਰਟੀਆਂ ਵਿੱਚ ਸ਼ਾਮਲ ਕੀਤੇ ਜਾਣ ਦਾ ਐਲਾਨ ਕੀਤਾ ਜਾ ਰਿਹਾ ਹੈ। ਹਰ ਪਾਰਟੀ ਵੱਲੋਂ ਆਪਣੀ ਪਾਰਟੀ ਨੂੰ ਮਜ਼ਬੂਤ ਕੀਤੇ ਜਾਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕਿਸਾਨੀ ਅੰਦੋਲਨ ਦੇ ਕਾਰਨ ਜਿੱਥੇ ਕਈ ਪਾਰਟੀਆਂ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਿਰੋਧ ਕਾਰਨ ਵੀ ਬਹੁਤ ਸਾਰੇ ਵਿਧਾਇਕਾਂ ਵੱਲੋਂ ਪਾਰਟੀਆ ਬਦਲੀਆਂ ਜਾ ਰਹੀਆਂ ਹਨ।

ਹੁਣ ਪੰਜਾਬ ਵਿੱਚ 2022 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਵਿਚ ਉਮੀਦਵਾਰਾਂ ਦੇ ਕਲੇਸ਼ ਵਿਚਕਾਰ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਗੱਲਬਾਤ ਕੀਤੀ ਗਈ ਹੈ। ਉਥੇ ਹੀ ਕੁਝ ਹੋਰ ਵਿਧਾਇਕਾਂ ਵੱਲੋਂ ਵੀ ਪਾਰਟੀ ਸਬੰਧੀ ਰਾਹੁਲ ਗਾਂਧੀ ਨਾਲ ਗੱਲਬਾਤ ਕੀਤੀ ਗਈ ਹੈ। ਉੱਥੇ ਹੀ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਵਾਲੇ ਪੰਜ ਮੰਤਰੀ ਅਤੇ 7 ਵਿਧਾਇਕਾਂ ਵਿਚੋਂ ਬਹੁਤ ਸਾਰੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਵਿ-ਰੁ-ਧ ਹਨ। ਜਿਨ੍ਹਾਂ ਵਿੱਚ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਗਤ ਸਿੰਘ ਗਿਲਜੀਆਂ, ਕੁਸ਼ਲਦੀਪ ਢਿੱਲੋਂ ਤੇ ਪਰਗਟ ਸਿੰਘ ,ਕੁਲਜੀਤ ਸਿੰਘ ਨਾਗਰਾ, ਇੰਦਰਬੀਰ ਸਿੰਘ ਬੁਲਾਰੀਆ ਸ਼ਾਮਲ ਹਨ।

ਇਹਨਾ ਤੋ ਇਲਾਵਾ ਮਾਝੇ ਦੇ ਤਿੰਨੋਂ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਮੁੱਖ ਮੰਤਰੀ ਦੇ ਨਜਦੀਕ ਮੰਨੇ ਜਾ ਰਹੇ ਹਨ। ਪਰ ਕੋਟਕਪੂਰਾ ਗੋਲ਼ੀ ਕਾਂਡ ਦੀ ਜਾਂਚ ਹਾਈ ਕੋਰਟ ਵੱਲੋਂ ਰੱਦ ਕੀਤੇ ਜਾਣ ਤੋਂ ਬਾਅਦ ਪਾਰਟੀ ਵਿਚ ਬਗ਼ਾਵਤੀ ਸੁਰਾਂ ਉਠੀਆਂ ਹਨ। ਪੰਜ ਵਿਧਾਇਕਾਂ ਨੂੰ ਰਾਹੁਲ ਗਾਂਧੀ ਦੇ ਦਫਤਰ ਤੋਂ ਫੋਨ ਵੀ ਕੀਤਾ ਗਿਆ ਹੈ। ਉਥੇ ਹੀ ਮਾਝੇ ਦੇ ਤਿੰਨ ਮੰਤਰੀਆਂ ਵੱਲੋਂ ਮੰਗਲਵਾਰ ਨੂੰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਹੈ।

ਹਾਈ ਕਮਿਸ਼ਨ ਦੇ ਸੱਦੇ ਤੇ ਮੰਗਲਵਾਰ ਨੂੰ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਇੱਕ ਦਰਜਨ ਵਿਧਾਇਕਾਂ ਜਿਨ੍ਹਾਂ ਵਿੱਚ 6 ਮੰਤਰੀ ਵੀ ਸ਼ਾਮਲ ਹਨ। ਇਹ ਤਬਦੀਲੀ ਹਾਈਕਮਾਨ ਦੇ ਸਾਹਮਣੇ ਪੇਸ਼ ਹੋਏ ਹਨ। ਇਹ ਸਭ ਤਿੰਨ ਮੈਂਬਰੀ ਕਮੇਟੀ ਸਾਹਮਣੇ ਪੇਸ਼ ਹੋਏ ਹਨ ਜਦ ਕਿ ਮੰਤਰੀਆਂ ਅਤੇ ਵਿਧਾਇਕਾਂ ਨੂੰ ਰਾਹੁਲ ਗਾਂਧੀ ਨਾਲ ਮੁਲਾਕਾਤ ਲਈ ਬੁਲਾਇਆ ਗਿਆ ਹੈ। ਸਿੱਧੂ ਨੂੰ ਲੈ ਕੇ ਆਖਿਆ ਗਿਆ ਹੈ ਕਿ ਉਸ ਬਾਰੇ ਬਾਅਦ ਵਿਚ ਫੈਸਲਾ ਲਿਆ ਜਾਵੇਗਾ। ਉਥੇ ਹੀ ਹੋਣ ਵਾਲੀਆਂ 2022 ਦੀਆਂ ਚੋਣਾਂ ਲਈ ਮੁੱਖ ਮੰਤਰੀ ਦੇ ਦਾਅਵੇਦਾਰ ਕੈਪਟਨ ਅਮਰਿੰਦਰ ਸਿੰਘ ਹੋਣਗੇ ਅਤੇ ਉਨ੍ਹਾਂ ਦੀ ਰਹਿਨੁਮਾਈ ਹੇਠ ਚੋਣਾ ਕਰਵਾਈਆ ਜਾਣਗੀਆ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …