ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਦੌਰ ਵਿੱਚ ਬਹੁਤ ਸਾਰੇ ਲੋਕਾਂ ਦਾ ਰੁਜ਼ਗਾਰ ਛੁੱਟ ਗਿਆ। ਜਿਸ ਕਾਰਨ ਬਹੁਤ ਸਾਰੇ ਲੋਕਾਂ ਨੇ ਆਰਥਿਕ ਮੰਦੀ ਦੇ ਦੌਰ ਵਿਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕੀਤਾ। ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਇਆ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਵਿੱਚ ਇਕ ਲੱਖ ਅਸਾਮੀਆਂ ਨੂੰ ਪੂਰਾ ਕੀਤਾ ਜਾਵੇਗਾ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰੁਜ਼ਗਾਰ ਮੇਲੇ ਵੀ ਲਗਾਏ ਜਾ ਰਹੇ ਹਨ।
ਉਨ੍ਹਾਂ ਦੇ ਜ਼ਰੀਏ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਇਆ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਵੱਖ ਵੱਖ ਵਿਭਾਗਾਂ ਲਈ ਖਾਲੀ ਪਈਆਂ ਅਸਾਮੀਆਂ ਜਲਦ ਭਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਮੀਦਵਾਰਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਇਹ ਨੌਕਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ। 31 ਜਨਵਰੀ ਬਾਰੇ ਇਕ ਹੋਰ ਵੱਡਾ ਐਲਾਨ ਹੋ ਗਿਆ ਹੈ। ਜਿਸ ਨੂੰ ਸੁਣ ਕੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ।
ਜਿਸ ਵਿਚ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਲੋਕਾਂ ਪ੍ਰਤੀ ਵਚਨਬੱਧਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਲਈ ਬੋਰਡ ਵੱਲੋਂ ਜੇਲ੍ਹ ਵਿਭਾਗ ਪੰਜਾਬ ਵਿੱਚ ਸਹਾਇਕ ਸੁਪਰਡੈਂਟ ਜੇਲ੍ਹ ਦੀ ਭਰਤੀ ਕਰਨ ਵਾਸਤੇ ਇਸ਼ਤਿਹਾਰ ਜਾਰੀ ਕੀਤਾ ਸੀ। ਜਿਸ ਵਿੱਚ ਉਮੀਦਵਾਰਾ ਤੋਂ ਆਨਲਾਈਨ ਐਪਲੀਕੇਸ਼ਨ 16 ਨਵੰਬਰ ਤੋਂ 7 ਦਸੰਬਰ ਤੱਕ ਮੰਗੀਆਂ ਗਈਆਂ ਸਨ । ਜਿਸ ਵਿੱਚ ਸਹਾਇਕ ਸੁਪਰਡੈਂਟ ਜੇਲ੍ਹ ਦੀ ਆਸਾਮੀ ਵਾਸਤੇ ਪੰਜਾਬ ਸੂਬੇ ਦੇ 16000 ਉਮੀਦਵਾਰਾਂ ਨੇ ਅਪਲਾਈ ਕੀਤਾ ਹੈ।
ਇਸ ਰੁਜ਼ਗਾਰ ਦੇ ਤਹਿਤ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਵੱਲੋਂ 31 ਜਨਵਰੀ 2021 ਨੂੰ ਲਏ ਜਾਣ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਅਪਲਾਈ ਕਰਨ ਵਾਲੇ ਉਮੀਦਵਾਰਾਂ ਨੂੰ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਹੁਣ ਤੋਂ ਹੀ ਸਹਾਇਕ ਸੁਪਰਡੈਂਟ ਜੇਲ੍ਹ ਦੀ ਅਸਾਮੀ ਲਈ ਬੋਰਡ ਵੱਲੋਂ ਲਏ ਜਾਣ ਵਾਲੇ ਟੈਸਟ ਦੀ ਤਿਆਰੀ ਕਰਨ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਉਨ੍ਹਾਂ ਨੂੰ ਇਸ ਪ੍ਰੀਖਿਆ ਵਾਸਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਉਮੀਦਵਾਰਾਂ ਦੀ ਸਹੂਲਤ ਲਈ ਇਨ੍ਹਾਂ ਅਸਾਮੀਆਂ ਵਾਸਤੇ ਹੋਣ ਵਾਲੀ ਪ੍ਰੀਖਿਆ ਲਈ ਸੰਭਾਵੀ ਸਲੇਬਸ ਬੋਰਡ ਦੀ ਵੈਬਸਾਈਟ ਤੇ ਅਪਲੋਡ ਕਰ ਦਿੱਤਾ ਗਿਆ ਸੀ। ਜਿਸ ਨਾਲ ਉਮੀਦਵਾਰ ਇਸ ਪ੍ਰੀਖਿਆ ਦੀ ਤਿਆਰੀ ਕਰ ਸਕਦੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …