ਆਈ ਤਾਜਾ ਵੱਡੀ ਖਬਰ
ਬਿਕਰਮਜੀਤ ਸਿੰਘ ਮਜੀਠੀਆ ਦੀਆਂ ਹੁਣ ਮੁਸ਼ਕਲਾਂ ਲਗਾਤਾਰ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ । ਦਰਅਸਲ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਿਨੇਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੂੰ ਹੁਣ ਅਦਾਲਤ ਵੱਲੋਂ ਇਕ ਵੱਡਾ ਝਟਕਾ ਦਿੱਤਾ ਗਿਆ ਹੈ । ਬਿਕਰਮਜੀਤ ਸਿੰਘ ਮਜੀਠੀਆ ਨੇ ਆਪਣੀ ਅਗਾਊਂ ਜ਼ਮਾਨਤ ਅਰਜ਼ੀ ਮੋਹਾਲੀ ਕੋਰਟ ਵਿਚ ਦਰਜ ਕਰਵਾਈ ਸੀ ਜਿਸ ਨੂੰ ਕਿ ਹੁਣ ਮੋਹਾਲੀ ਕੋਰਟ ਨੇ ਖਾਰਜ ਕਰ ਦਿੱਤਾ ਹੈ । ਦਰਅਸਲ ਅੱਜ ਅਦਾਲਤ ਨੇ ਜ਼ਮਾਨਤ ਅਰਜ਼ੀ ਤੇ ਫ਼ੈਸਲਾ ਪਹਿਲਾਂ ਤਾਂ ਰਾਖਵਾਂ ਰੱਖ ਲਿਆ ਸੀ ਪਰ ਕੁਝ ਸਮੇਂ ਬਾਅਦ ਮੋਹਾਲੀ ਕੋਰਟ ਨੇ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ।
ਜ਼ਿਕਰਯੋਗ ਹੈ ਕਿ ਡਰੱਗ ਮਾਮਲੇ ਵਿਚ ਮੁਹਾਲੀ ਅਦਾਲਤ ਚ ਆਤਮ ਸਮਰਪਣ ਕਰਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੂੰ ਅਦਾਲਤ ਨੇ ਅੱਠ ਮਾਰਚ ਤਕ ਦੀ ਨਾਇਕ ਹਿਰਾਸਤ ਚ ਭੇਜ ਦਿੱਤਾ ਸੀ ਉਹ ਇਸ ਸਮੇਂ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਹਨ । ਜਿਸ ਦੇ ਚੱਲਦੇ ਉਨ੍ਹਾਂ ਦੇ ਵੱਲੋਂ ਮੁਹਾਲੀ ਦੀ ਕੋਰਟ ਵਿੱਚ ਜ਼ਮਾਨਤ ਅਰਜ਼ੀ ਦਾਇਰ ਕਰਵਾਈ ਗਈ ਸੀ ,ਜਿਸ ਨੂੰ ਕਿ ਹੁਣ ਅਦਾਲਤ ਵੱਲੋਂ ਖਾਰਜ ਕਰ ਦਿੱਤਾ ਗਿਆ ਹੈ । ਇਸ ਤੋਂ ਪਹਿਲਾਂ ਸਰਕਾਰੀ ਵਕੀਲਾਂ ਨੇ ਮਜੀਠੀਆ ਦੇ ਵਕੀਲਾਂ ਵਿੱਚ ਕਾਫ਼ੀ ਤਿੱਖੀ ਬਹਿਸ ਹੋਈ ਤੇ ਮਜੀਠੀਆ ਦੇ ਵਕੀਲਾਂ ਨੇ ਅਦਾਲਤ ਨੂੰ ਰੈਗੂਲਰ ਜ਼ਮਾਨਤ ਦੀ ਮੰਗ ਕੀਤੀ ਸੀ ।
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਡਰੱਗ ਮਾਮਲੇ ਚ ਬਿਕਰਮਜੀਤ ਸਿੰਘ ਮਜੀਠੀਆ ਨੂੰ ਦਿੱਤੀ ਜ਼ਮਾਨਤ ਚੌਵੀ ਫਰਵਰੀ ਨੂੰ ਖ਼ਤਮ ਕਰ ਦਿੱਤੀ ਗਈ ਸੀ , ਜਿਸ ਤੋਂ ਭਾਵ ਵਿਕਰਮਜੀਤ ਸਿੰਘ ਵੱਲੋਂ ਆਤਮ ਸਮਰਪਣ ਕੀਤਾ ਗਿਆ ਸੀ । ਜ਼ਿਕਰਯੋਗ ਹੈ ਕਿ ਇਕ ਪਾਸੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਦੌਰ ਵਿਚਕਾਰ ਲਗਾਤਾਰ ਸਿਆਸੀ ਲੀਡਰ ਇਨ੍ਹਾਂ ਚੋਣਾਂ ਦੀਆਂ ਸਰਗਰਮੀਆਂ ਵਿੱਚ ਹਿੱਸਾ ਪਾ ਰਹੇ ਸਨ ਤੇ ਹੁਣ ਚੋਣਾਂ ਦੇ ਨਤੀਜਿਆਂ ਦਾ ਹਰ ਕਿਸੇ ਦੇ ਵੱਲੋਂ ਬੇਸਬਰੀ ਦੇ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ ।
ਇਸ ਵਾਰ ਵਿਧਾਨ ਸਭਾ ਚੋਣਾਂ ਦੀਆਂ ਹੌਟ ਸੀਟਾਂ ਦੇ ਵਿੱਚੋ ਅੰਮ੍ਰਿਤਸਰ ਪੂਰਬੀ ਜਿੱਥੇ ਬਿਕਰਮਜੀਤ ਸਿੰਘ ਮਜੀਠੀਆ ਅਤੇ ਨਵਜੋਤ ਸਿੰਘ ਸਿੱਧੂ ਚੋਣਾਂ ਲੜ ਰਹੇ ਹਨ ਇਸ ਸੀਟ ਦੀ ਜਿੱਤ ਕਿਸ ਲੀਡਰ ਦੇ ਹੱਥ ਆਉਂਦੀ ਹੈ ਉਸ ਦੇ ਪੂਰੇ ਪੰਜਾਬ ਭਰ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ । ਪਰ ਦੂਜੇ ਪਾਸੇ ਬਿਕਰਮਜੀਤ ਸਿੰਘ ਮਜੀਠੀਆ ਲਗਾਤਾਰ ਮੁਸ਼ਕਲਾਂ ਵਿੱਚ ਘਿਰੇ ਹੋਏ ਨਜ਼ਰ ਆ ਰਹੇ ਹਨ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …