Breaking News

ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਆਈ ਵੱਡੀ ਤਾਜਾ ਖਬਰ – ਇਸ ਕਾਰਨ ਜਤਾਈ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਇਕ ਪਾਸੇ ਪੰਜਾਬ ਵਿੱਚ ਚੋਣਾਂ ਦਾ ਸ਼ੋਰ ਹੈ , ਚੋਣਾਂ ਨੂੰ ਲੈ ਕੇ ਹਰ ਇਕ ਸਿਆਸੀ ਪਾਰਟੀ ਕਾਫੀ ਸਰਗਰਮ ਨਜ਼ਰ ਆ ਰਹੀ ਹੈ । ਹਰ ਰੋਜ਼ ਹੀ ਪੰਜਾਬ ਸਿਆਸਤ ਵਿੱਚ ਵੱਡੇ ਧਮਾਕੇ ਵੇਖਣ ਨੂੰ ਮਿਲਦੇ ਹਨ । ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਲੀਡਰ ਇੱਕ ਦੂਜੇ ਖ਼ਿਲਾਫ਼ ਬਿਆਨਬਾਜ਼ੀ ਕਰਦੇ ਹੋਏ ਨਜ਼ਰ ਆ ਰਹੇ ਹਨ । ਇਕ ਦੂਜੇ ਨੂੰ ਹੀ ਘੇਰਨ ਦੀਆਂ ਕੋਸ਼ਿਸ਼ਾਂ ਚ ਲੱਗੇ ਹੋਏ ਹਨ । ਵਿਰੋਧੀ ਧਿਰ ਮੌਜੂਦਾ ਸਰਕਾਰ ਨੂੰ ਉਨ੍ਹਾਂ ਦੇ ਕੀਤੇ ਵਾਅਦਿਆਂ ਨੂੰ ਲੈ ਕੇ ਘੇਰਨ ਦੀਆਂ ਕੋਸ਼ਿਸ਼ਾਂ ਵਿਚ ਲੱਗੇ ਹੋਏ ਹਨ । ਗੱਲ ਕੀਤੀ ਜਾਵੇ ਜੇਕਰ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੀ ਤਾਂ ਇਹਨਾਂ ਚੋਣਾਂ ਤੋਂ ਪਹਿਲਾਂ ਉਹ ਵੀ ਪੰਜਾਬ ਸਿਆਸਤ ਦੇ ਵਿਚ ਕਾਫੀ ਉੱਭਰ ਕੇ ਸਾਹਮਣੇ ਆ ਰਹੇ ਹਨ । ਲਗਾਤਾਰ ਹੀ ਉਨ੍ਹਾਂ ਵੱਲੋਂ ਮੌਜੂਦਾ ਕਾਂਗਰਸ ਪਾਰਟੀ ਦੀ ਸਰਕਾਰ ਖ਼ਿਲਾਫ਼ ਬਿਆਨਬਾਜ਼ੀ ਕੀਤੀ ਜਾ ਰਹੀ ਹੈ।

ਉਨ੍ਹਾਂ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । ਇਸੇ ਵਿਚਕਾਰ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਹਰਸਿਮਰਤ ਕੌਰ ਬਾਦਲ ਦੇ ਵੱਲੋਂ ਹੁਣ ਕੇਂਦਰ ਸਰਕਾਰ ਦੇ ਵੱਲੋਂ ਕੀਤੇ ਗਏ ਇਕ ਵੱਡੇ ਐਲਾਨ ਦੀ ਪ੍ਰਸ਼ੰਸਾ ਕੀਤੀ ਗਈ ਹੈ ਤੇ ਉਨ੍ਹਾਂ ਵੱਲੋਂ ਦੇਸ਼ ਵਾਸੀਆਂ ਨੂੰ ਇਸ ਦੀ ਵਧਾਈ ਵੀ ਦਿੱਤੀ ਗਈ ਹੈ । ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੇ ਕਾਰਨ ਬਹੁਤ ਸਾਰੇ ਧਾਰਮਿਕ ਸਥਾਨ ਵੱਧ ਸਨ । ਪਰ ਜਿਵੇਂ ਜਿਵੇਂ ਹੁਣ ਕੋਰੋਨਾ ਦੇ ਮਾਮਲੇ ਘੱਟ ਰਹੇ ਹਨ ,ਇਸ ਦੇ ਚਲਦੇ ਹੁਣ ਬਹੁਤ ਸਾਰੇ ਧਾਰਮਿਕ ਸਥਾਨ ਖੋਲ੍ਹ ਦਿੱਤੇ ਗਏ ਹਨ । ਪਰ ਅਜੇ ਵੀ ਅਜਿਹੇ ਬਹੁਤ ਸਾਰੇ ਧਾਰਮਿਕ ਸਥਾਨ ਹਨ ਜੋ ਅਜੇ ਵੀ ਬੰਦ ਹਨ । ਜਿਸ ਕਾਰਨ ਸੰਗਤਾਂ ਦੇ ਵੱਲੋਂ ਉਨ੍ਹਾਂ ਨੂੰ ਖੋਲ੍ਹਣ ਦੀ ਅਪੀਲ ਸਰਕਾਰ ਦੇ ਕੋਲੋਂ ਕੀਤੀ ਜਾ ਰਹੀ ਹੈ । ਸ਼ਰਧਾਲੂਆਂ ਦੇ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਬੰਦ ਹੋਇਆ ਕਰਤਾਰਪੁਰ ਕੋਰੀਡੋਰ ਖੋਲ੍ਹਣ ਦੀ ਅਪੀਲ ਕੇਂਦਰ ਸਰਕਾਰ ਤੇ ਕੋਲੋਂ ਕੀਤੀ ਜਾ ਰਹੀ ਸੀ ਤੇ ਕੇਂਦਰ ਸਰਕਾਰ ਦੇ ਵੱਲੋਂ ਹੁਣ ਸਤਾਰਾਂ ਨਵੰਬਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ ।

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ । ਜਿਸ ਕਾਰਨ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੇ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਖੁਸ਼ੀ ਆਪਣੇ ਇਕ ਟਵੀਟ ਦੇ ਜ਼ਰੀਏ ਜ਼ਾਹਰ ਕੀਤੀ ਗਈ ਹੈ । ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਉੱਪਰ ਇਕ ਟਵੀਟ ਕੀਤਾ ਗਿਆ , ਜਿਸ ਟਵੀਟ ਵਿਚ ਉਨ੍ਹਾਂ ਦੇ ਵੱਲੋਂ ਕਰਤਾਰਪੁਰ ਲਾਂਘਾ ਖੁੱਲ੍ਹਣ ਤੇ ਖੁਸ਼ੀ ਜ਼ਾਹਰ ਕੀਤੀ ਗਈ ਤੇ ਉਨ੍ਹਾਂ ਲਿਖਿਆ ਕਿ ਗੁਰੂ ਸਾਹਿਬ ਨੇ ਗੁਰ ਪੁਰਬ ਮੌਕੇ ਲਾਂਘਾ ਖੋਲ੍ਹਣ ਦੀ ਅਰਦਾਸ ਪ੍ਰਵਾਨ ਕਰ ਲਈ ਹੈ ਤੇ ਹੁਣ ਸਿੱਖ ਸੰਗਤਾਂ ਇਸ ਪਵਿੱਤਰ ਸਥਾਨ ਤੇ ਖੁੱਲ੍ਹੇ ਦਰਸ਼ਨ ਅਤੇ ਦੀਦਾਰ ਕਰ ਸਕਣਗੀਆਂ ।

ਜ਼ਿਕਰਯੋਗ ਹੈ ਕਿ ਭਾਜਪਾ ਸਰਕਾਰ ਦੇ ਵੱਲੋਂ ਕਰਤਾਰਪੁਰ ਕੋਰੀਡੋਰ ਖੋਲ੍ਹਣ ਦਾ ਐਲਾਨ ਕਰ ਕੇ ਸਿੱਖ ਸ਼ਰਧਾਲੂਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਕ ਵੱਡਾ ਤੋਹਫਾ ਦਿੱਤਾ ਗਿਆ ਹੈ । ਜਿਸ ਕਾਰਨ ਹੁਣ ਸਿੱਖ ਸੰਗਤਾਂ ਦੇ ਵਿੱਚ ਕਾਫ਼ੀ ਖ਼ੁਸ਼ੀ ਵੇਖਣ ਨੂੰ ਮਿਲਦੇ ਹੀ ਹੈ । ਉੱਥੇ ਹੀ ਮਿਲੀ ਜਾਣਕਾਰੀ ਮੁਤਾਬਕ ਪਤਾ ਚਲਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਸਮੇਤ ਹੋਰ ਕੈਬਨਿਟ ਮੰਤਰੀ ਅਠਾਰਾਂ ਨਵੰਬਰ ਨੂੰ ਪਾਕਿਸਤਾਨ ਜਾਣਗੇ । ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਕਰਤਾਰਪੁਰ ਕੋਰੀਡੋਰ ਖੋਲ੍ਹਣ ਨੂੰ ਲੈ ਕੇ ਲਗਾਤਾਰ ਹੀ ਵੱਖ ਵੱਖ ਸਿਆਸੀ ਪਾਰਟੀਆਂ ਦੇ ਲੀਡਰਾਂ ਦੇ ਵੱਲੋਂ ਕੇਂਦਰ ਸਰਕਾਰ ਦੇ ਗ੍ਰਹਿ ਮੰਤਰੀ ਅਤੇ ਪ੍ਰਧਾਨ ਮੰਤਰੀ ਦੇ ਨਾਲ ਮੁਲਾਕਾਤ ਕੀਤੀ ਜਾ ਚੁੱਕੀ ਹੈ । ਹੁਣ ਭਾਜਪਾ ਸਰਕਾਰ ਦੇ ਵੱਲੋਂ ਕਰਤਾਰਪੁਰ ਕੌਰੀਡੋਰ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਗਈ । ਜਿਸ ਕਾਰਨ ਹੁਣ ਸਿੱਖ ਸੰਗਤਾਂ ਦੇ ਵਿੱਚ ਕਾਫ਼ੀ ਖ਼ੁਸ਼ੀ ਵੇਖਣ ਨੂੰ ਮਿਲ ਰਹੀ ਹੈ ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …