ਆਈ ਤਾਜ਼ਾ ਵੱਡੀ ਖਬਰ
ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਆਸੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਸਿਆਸੀ ਰੈਲੀਆਂ ਵਿੱਚ ਜਿਥੇ ਵੱਖ-ਵੱਖ ਪਾਰਟੀਆਂ ਵੱਲੋਂ ਲੋਕਾਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਆਏ ਦਿਨ ਹੀ ਕੀਤੇ ਜਾ ਰਹੇ ਹਨ। ਉੱਥੇ ਹੀ ਇਕ ਦੂਜੀ ਪਾਰਟੀ ਉਪਰ ਵੀ ਬਹੁਤ ਸਾਰੇ ਦੋਸ਼ ਲਗਾਏ ਜਾਣ ਦੀਆਂ ਚਰਚਾਵਾਂ ਆਮ ਹੀ ਸਾਹਮਣੇ ਆ ਰਹੀਆਂ ਹਨ। ਇਸ ਸਮੇਂ ਪੰਜਾਬ ਵਿੱਚ ਜਿਥੇ ਸਿਆਸੀ ਮਾਹੌਲ ਕਾਫੀ ਗਰਮਾਇਆ ਹੋਇਆ ਹੈ। ਉਥੇ ਹੀ ਕਈ ਸਖਸ਼ੀਅਤਾਂ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਵਿਵਾਦਾਂ ਵਿਚ ਫਸਦੀਆ ਹੋਈਆ ਵੀ ਨਜ਼ਰ ਆ ਰਹੀਆਂ ਹਨ। ਹੁਣ ਭਗਵੰਤ ਮਾਨ ਦੀ ਰੈਲੀ ਤੇ ਵਿੱਚ ਅਜਿਹਾ ਰੌਲਾ ਪਿਆ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ ਜਿਥੇ ਆਪ ਲਈ ਮਾੜੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਟਾਂਡਾ ਤੋਂ ਸਾਹਮਣੇ ਆਈ ਹੈ। ਜਿੱਥੇ ਆਉਣ ਵਾਲੇ ਦਿਨਾਂ ਵਿਚ ਕ੍ਰਿਸਮਸ ਅਤੇ ਨਵੇਂ ਸਾਲ ਦਾ ਤਿਓਹਾਰ ਨੂੰ ਵੀ ਮਨਾਇਆ ਜਾ ਰਿਹਾ ਹੈ। ਉਥੇ ਹੀ ਮਸੀਹੀ ਭਾਈਚਾਰੇ ਵੱਲੋਂ ਕ੍ਰਿਸਮਿਸ ਦੇ ਸੰਬੰਧ ਵਿੱਚ ਸ਼ਹਿਰ ਅੰਦਰ ਕਈ ਬੋਰਡ ਲਗਾਏ ਗਏ ਹਨ। ਉਥੇ ਹੀ ਟਾਂਡਾ ਵਿਚ ਹੋਣ ਵਾਲੀ ਸਿਆਸੀ ਰੈਲੀ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਵੀ ਆਪਣੀ ਪਾਰਟੀ ਦੇ ਬੋਰਡ ਲਗਾਏ ਗਏ ਹਨ। ਇਹ ਮਾਮਲਾ ਉਸ ਸਮੇਂ ਗਰਮਾ ਗਿਆ ਜਦੋਂ ਮਸੀਹੀ ਭਾਈਚਾਰੇ ਦੇ ਬੋਰਡ ਉਪਰ ਆਮ ਆਦਮੀ ਪਾਰਟੀ ਦੇ ਬੋਰਡ ਲਗਾ ਦਿੱਤੇ ਗਏ ਹਨ।
ਜਿਸ ਕਾਰਨ ਮਸੀਹੀ ਭਾਈਚਾਰੇ ਵਿਚ ਰੋਸ ਵੇਖਿਆ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਵਿਰੋਧ ਦਾ ਸਾਹਮਣਾ ਹੁਣ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੂੰ ਸਹਿਣਾ ਪੈ ਰਿਹਾ ਹੈ,ਕਿਉਂਕਿ ਲਗਾਏ ਗਏ ਬੋਰਡਾਂ ਉੱਪਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀਆ ਤਸਵੀਰਾ ਹਨ। ਜਿਸ ਕਾਰਨ ਹੁਣ ਮਸੀਹੀ ਭਾਈਚਾਰੇ ਵੱਲੋਂ ਉਨ੍ਹਾਂ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਸਬੰਧੀ ਮਸੀਹੀ ਭਾਈਚਾਰੇ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਟਾਂਡਾ ਪੁਲਿਸ ਸਟੇਸ਼ਨ ਨੂੰ ਸ਼ਿਕਾਇਤ ਵੀ ਦਰਜ ਕਰਵਾਈ ਜਾ ਰਹੀ ਹੈ।
ਉਥੇ ਹੀ ਉਨ੍ਹਾਂ ਵੱਲੋਂ ਕਨੂੰਨੀ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ ਨਹੀਂ ਤਾਂ ਉਨ੍ਹਾਂ ਵੱਲੋਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਬਾਰੇ ਸਪਸ਼ਟੀਕਰਨ ਦਿੰਦੇ ਹੋਏ ਹਲਕਾ ਇੰਚਾਰਜ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਇੱਕ ਨਿੱਜੀ ਕੰਪਨੀ ਨੂੰ ਰੈਲੀ ਸਬੰਧੀ ਫੈਕਸਬੋਰਡ ਲਾਉਣ ਦਾ ਠੇਕਾ ਦਿੱਤਾ ਗਿਆ ਸੀ। ਜਿਨ੍ਹਾਂ ਵੱਲੋਂ ਕੀਤੀ ਗਈ ਇਸ ਗਲਤੀ ਲਈ ਉਨ੍ਹਾਂ ਵੱਲੋਂ ਸਾਰੇ ਮਸੀਹੀ ਭਾਈਚਾਰੇ ਕੋਲੋਂ ਮੁਆਫੀ ਮੰਗੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …