ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਪੰਜਾਬ ਦੀ ਸਿਆਸਤ ਵਿੱਚ ਜਿੱਥੇ ਕਾਫੀ ਬਦਲਾਅ ਦੇਖਿਆ ਜਾ ਰਿਹਾ ਹੈ ਆਮ ਆਦਮੀ ਪਾਰਟੀ ਵੱਲੋ ਜਿੱਥੇ ਬਹੁਮਤ ਨਾਲ ਜਿੱਤ ਹਾਸਲ ਕੀਤੀ ਗਈ ਹੈ ਉਥੇ ਹੀ ਰਵਾਇਤੀ ਪਾਰਟੀਆਂ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਵੱਲੋਂ ਜਿੱਥੇ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕੀ ਗਈ। ਉਥੇ ਹੀ ਪੰਜਾਬ ਦੇ ਲੋਕਾਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਸੀ। ਉਨ੍ਹਾਂ ਵੱਲੋਂ ਆਪਣਾ ਕਾਰਜਕਾਲ ਸੰਭਾਲਣ ਤੋਂ ਬਾਅਦ ਵੱਡੇ ਵੱਡੇ ਐਲਾਨ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ ਜਿਸ ਨਾਲ ਪੰਜਾਬ ਦੀ ਨੁਹਾਰ ਨੂੰ ਬਦਲਦੇ ਹੋਏ ਵੀ ਲੋਕਾਂ ਵੱਲੋਂ ਦੇਖਿਆ ਜਾ ਰਿਹਾ ਹੈ। ਭਗਵੰਤ ਮਾਨ ਦੀ ਸਰਕਾਰ ਵਲੋ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕੈਬਨਿਟ ਮੰਤਰੀਆਂ ਨੂੰ ਲੈ ਕੇ ਇਹ ਖਬਰ ਆਈ ਹੈ।
ਜਾਣਕਾਰੀ ਅਨੁਸਾਰ ਜਿੱਥੇ 17 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਬੁਲਾਇਆ ਗਿਆ ਸੀ। ਜਿੱਥੇ ਵੱਖ-ਵੱਖ ਚੋਣ ਹਲਕਿਆਂ ਤੋਂ ਚੁਣੇ ਗਏ ਉਮੀਦਵਾਰਾਂ ਵੱਲੋਂ ਇਸ ਸੈਸ਼ਨ ਵਿਚ ਸ਼ਾਮਲ ਹੋ ਕੇ ਜਿੱਥੇ ਸਹੁੰ ਚੁੱਕੀ ਗਈ ਹੈ ਉਥੇ ਹੀ ਕੱਲ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਜਾਵੇਗਾ। ਉਥੇ ਹੀ ਹੁਣ ਉਨ੍ਹਾਂ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਉਹਨਾਂ ਦੀ ਪਾਰਟੀ ਵਿੱਚ ਚੁਣੇ ਗਏ ਸਾਰੇ ਨਵੇਂ ਮੰਤਰੀ ਕੱਲ 19 ਮਾਰਚ ਦੇ ਦਿਨ ਸ਼ਨੀਵਾਰ ਸਵੇਰੇ 11 ਵਜੇ ਰਾਜ ਭਵਨ ਵਿਖੇ ਪਹੁੰਚਣਗੇ।
ਜਿੱਥੇ ਉਨ੍ਹਾਂ ਵੱਲੋਂ ਸਹੁੰ ਚੁੱਕ ਸਮਾਰੋਹ ਵਿਚ ਸ਼ਿਰਕਤ ਕੀਤੀ ਜਾਵੇਗੀ ਅਤੇ ਆਮ ਆਦਮੀ ਪਾਰਟੀ ਦੇ ਚੁਣੇ ਗਏ ਸਾਰੇ ਮੰਤਰੀਆਂ ਵੱਲੋਂ ਸਹੁੰ ਚੁੱਕੀ ਜਾਵੇਗੀ। ਦੱਸਿਆ ਗਿਆ ਹੈ ਕਿ ਕੱਲ੍ਹ ਨਵੇਂ ਚੁਣੇ ਗਏ ਮੰਤਰੀਆਂ ਦੀ ਬੈਠਕ ਸ਼ਨੀਵਾਰ ਨੂੰ ਦੁਪਹਿਰ ਸਾਢੇ 12 ਵਜੇ ਹੋਵੇਗੀ।
ਉਥੇ ਹੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਨਵੇਂ ਦੌਰ ਦੀ ਸ਼ੁਰੂਆਤ ਕਰਨ ਲਈ ਇਸ ਬੈਠਕ ਵਿੱਚ ਇਹ ਵੱਡੇ ਫੈਸਲੇ ਲਏ ਜਾਣਗੇ। ਇਹ ਤਾਂ ਕਲ ਹੋਣ ਵਾਲੇ ਸਮਾਰੋਹ ਵਿੱਚ ਪਤਾ ਲੱਗੇਗਾ ਕਿ ਇਸ ਵਿਚ ਕਿੰਨੇ ਮੰਤਰੀ ਸਹੁੰ ਚੁੱਕਣਗੇ, ਕਿਉਂਕਿ ਇਸ ਬਾਰੇ ਅਜੇ ਕੋਈ ਵੀ ਸੂਚੀ ਸਪਸ਼ਟ ਨਹੀਂ ਕੀਤੀ ਗਈ ਹੈ ਕਿ ਇਸ ਸਮਾਰੋਹ ਵਿੱਚ ਕਿਸ ਕਿਸ ਨੂੰ ਸਹੁੰ ਚੁਕਾਈ ਜਾਵੇਗੀ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …