ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਹੋਈਆਂ 2022 ਦੀਆਂ ਵਿਧਾਨ ਸਭਾ ਚੋਣਾਂ ਸਭ ਪਾਸੇ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਜਿਥੇ 117 ਵਿਧਾਨ ਸਭਾ ਸੀਟਾਂ ਤੇ ਚੋਣ ਹੋਈ ਸੀ ਜਿਨ੍ਹਾਂ ਵਿਚੋਂ ਆਮ ਆਦਮੀ ਪਾਰਟੀ 92 ਸੀਟਾਂ ਤੇ ਆਪਣਾ ਕਬਜ਼ਾ ਕਰਨ ਵਿੱਚ ਕਾਮਯਾਬ ਰਹੀ ਹੈ। ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਉਥੇ ਹੀ ਆਮ ਆਦਮੀ ਪਾਰਟੀ ਬਹੁਮਤ ਦੇ ਨਾਲ ਆਪਣੀ ਸਰਕਾਰ ਬਨਾਉਣ ਵਿੱਚ ਕਾਮਯਾਬ ਰਹੀ ਹੈ। ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਤੇ ਪੰਜਾਬ ਦੇ ਲੋਕਾਂ ਵੱਲੋਂ ਜਸ਼ਨ ਮਨਾਏ ਜਾ ਰਹੇ ਹਨ। ਜਿੱਥੇ ਅਜੇ ਨਵੇ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 16 ਮਾਰਚ ਨੂੰ ਸਹੁੰ ਚੁਕਾਈ ਜਾਵੇਗੀ ਉੱਥੇ ਹੀ ਆਮ ਆਦਮੀ ਪਾਰਟੀ ਵੱਲੋਂ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਹੁਣ ਆਮ ਆਦਮੀ ਪਾਰਟੀ ਵਿੱਚ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਪੰਜਾਬ ਦੇ ਮੁੱਖ ਮੰਤਰੀ ਬਣੇ ਭਗਵੰਤ ਸਿੰਘ ਮਾਨ ਵੱਲੋਂ 16 ਮਾਰਚ ਨੂੰ ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਦਾ ਐਲਾਨ ਕੀਤਾ ਸੀ। ਜਿੱਥੇ ਭਗਵੰਤ ਸਿੰਘ ਮਾਨ ਵੱਲੋਂ ਆਖਿਆ ਗਿਆ ਸੀ ਕਿ ਇਹ ਸਮਾਗਮ ਰਾਜ ਭਵਨ ਵਿੱਚ ਨਾ ਹੋ ਕੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕੀਤਾ ਜਾਵੇਗਾ। ਜਿੱਥੇ ਪਹਿਲਾਂ ਮੁੱਖ ਮੰਤਰੀ ਸਮੇਤ 17 ਵਿਧਾਇਕ ਵੱਲੋ ਸਹੁੰ ਚੁੱਕੀ ਜਾਣੀ ਸੀ। ਉੱਥੇ ਹੀ ਹੁਣ ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਹੁਣ 16 ਮਾਰਚ ਨੂੰ ਖਟਕੜ ਕਲਾਂ ਵਿਖੇ ਭਗਵੰਤ ਮਾਨ ਵੱਲੋਂ ਹੀ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ ਜਾਵੇਗੀ।
ਖਟਕੜ ਕਲਾਂ ਵਿਖੇ ਹੋਣ ਵਾਲੇ ਇਸ ਸਮਾਗਮ ਦੇ ਵਿਚ ਜਿਥੇ ਪਹਿਲਾਂ 17 ਕੈਬਨਿਟ ਮੰਤਰੀਆਂ ਵੱਲੋਂ ਸਹੁੰ ਚੁੱਕੇ ਜਾਣ ਦਾ ਪ੍ਰੋਗਰਾਮ ਸੀ। ਉਥੇ ਹੀ ਇਸ ਵਿੱਚ ਹੁਣ ਪਾਰਟੀ ਲੀਡਰਸ਼ਿਪ ਨੂੰ ਲੈ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਬਾਕੀ ਦੇ ਕੈਬਨਿਟ ਮੰਤਰੀ ਸੋਹ ਨਹੀਂ ਚੁੱਕਣਗੇ।
ਜਿੱਥੇ ਕੁਝ ਵੱਲੋਂ ਆਪ ਦੀ ਚੋਟੀ ਦੀ ਲੀਡਰਸ਼ਿਪ ਵਿੱਚ ਕੁੰਵਰ ਵਿਜੇ ਪ੍ਰਤਾਪ ਨੂੰ ਗ੍ਰਹਿ ਵਿਭਾਗ ਦੇਣ ਦੀ ਇੱਛਾ ਜ਼ਾਹਿਰ ਕਰ ਰਹੀ ਹੈ। ਉਥੇ ਹੀ ਕੁਝ ਵੱਲੋਂ ਅਮਨ ਅਰੋੜਾ ਅਤੇ ਵਿਧਾਇਕ ਹਰਪਾਲ ਸਿੰਘ ਚੀਮਾ ਨੂੰ ਇਹ ਲੀਡਰਸ਼ਿਪ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਬਣੇ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਵਿਖੇ ਇਕ ਵੱਡਾ ਰੋਡ ਸ਼ੋਅ ਕਰਨ ਪਹੁੰਚੇ ਹੋਏ ਸਨ। ਜੋ ਸ੍ਰੀ ਹਰਿਮੰਦਰ ਸਾਹਿਬ, ਜਿਲਿਆ ਵਾਲਾ ਬਾਗ ਅਤੇ ਦੁਰਗਿਆਣਾ ਮੰਦਰ ਵੀ ਗਏ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …