Breaking News

ਭਗਵੰਤ ਮਾਨ ਨੇ ਲਿਆ ਨਵਾਂ ਫੈਸਲਾ – ਪ੍ਰਸ਼ਾਸਕੀ ਮੁੱਦਿਆਂ ਲਈ ਉੱਚ ਪੱਧਰੀ ਸਲਾਹਕਾਰ ਕਮੇਟੀ ਬਣਾਉਣਗੇ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿੱਥੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਵੀ ਇਕ ਤੋਂ ਬਾਅਦ ਇਕ ਲਗਾਤਾਰ ਪੂਰੇ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵੱਲੋਂ ਜਿੱਥੇ ਵਿਧਾਨ ਸਭਾ ਚੋਣਾਂ ਵਿਚ ਇਤਿਹਾਸਕ ਜਿੱਤ ਹਾਸਲ ਕੀਤੀ ਗਈ ਸੀ ਉਥੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਿਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਜਿਥੇ ਬੀਤੇ ਕੱਲ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਹੋਇਆ ਹੈ ਉੱਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਲਈ ਬਹੁਤ ਸਾਰੇ ਫੈਸਲੇ ਵੀ ਲਏ ਜਾ ਰਹੇ ਹਨ ਅਤੇ ਆਪਣੇ ਕੰਮ ਨੂੰ ਬਖੂਬੀ ਕੀਤਾ ਜਾ ਰਿਹਾ ਹੈ।

ਹੁਣ ਪੰਜਾਬ ਸਰਕਾਰ ਵੱਲੋਂ ਨਵਾਂ ਫੈਸਲਾ ਲਿਆ ਗਿਆ ਹੈ ਜਿੱਥੇ ਪ੍ਰਸ਼ਾਸਕੀ ਮੁੱਦਿਆਂ ਲਈ ਉੱਚ ਪੱਧਰੀ ਸਲਾਹਕਾਰ ਕਮੇਟੀ ਬਣਾਈ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ ਵੱਖ-ਵੱਖ ਜਨਤਕ ਮਹੱਤਵ ਨਾਲ ਸਬੰਧਤ ਪ੍ਰਸ਼ਾਸਕੀ ਮੁੱਦਿਆਂ ਉਪਰ ਗੱਲਬਾਤ ਕਰਨ ਲਈ ਅਤੇ ਸਲਾਹ ਲੈਣ ਲਈ ਇਕ ਸਲਾਹਕਾਰ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ। ਜਿੱਥੇ ਇਸ ਉੱਚ ਪੱਧਰੀ ਸਲਾਹਕਾਰ ਕਮੇਟੀ ਵੱਲੋ ਵਾਪਸ ਲਏ ਜਾਣ ਵਾਲੇ ਫੈਸਲਿਆਂ ਵਿੱਚ ਮਦਦ ਕੀਤੀ ਜਾਵੇਗੀ।

ਪੰਜਾਬ ਸਰਕਾਰ ਵੱਲੋਂ ਜਿਥੇ ਅਜਿਹੇ ਨਵੇਂ ਫੈਸਲੇ ਲਏ ਜਾ ਰਹੇ ਹਨ ਉਥੇ ਹੀ ਵਿਰੋਧੀ ਪਾਰਟੀਆਂ ਨੂੰ ਵੀ ਭਗਵੰਤ ਮਾਨ ਸਰਕਾਰ ਤੇ ਤੰਜ ਕੱਸੇ ਮੌਕੇ ਮਿਲ ਰਹੇ ਹਨ। ਇਸ ਕਮੇਟੀ ਦੇ ਗਠਨ ਸਬੰਧੀ ਜਿੱਥੇ ਬੁੱਧਵਾਰ ਨੂੰ ਸੂਬੇ ਦੇ ਨਵੇਂ ਨਿਯੁਕਤ ਕੀਤੇ ਗਏ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਸੋਸ਼ਲ ਮੀਡੀਆ ਤੇ ਨੋਟੀਫਿਕੇਸ਼ਨ ਜਾਰੀ ਕਰਕੇ ਇਸਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਦੇ ਅਨੁਸਾਰ ਇਸ ਕਮੇਟੀ ਵੱਲੋਂ ਜਨਤਕ ਮਹੱਤਵ ਵਾਲੇ ਮੁੱਦਿਆਂ ਬਾਰੇ ਸਲਾਹ ਦਿੱਤੀ ਜਾਵੇਗੀ ਅਤੇ ਉਥੇ ਹੀ ਵੱਖ-ਵੱਖ ਮਹੱਤਵਪੂਰਨ ਯੋਜਨਾਵਾਂ ਅਤੇ ਵਿਚਾਰਾਂ ਪ੍ਰਦਾਨ ਕੀਤਾ ਜਾਵੇਗਾ ਜੋ ਕਿ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਫੈਸਲੇ ਕੀਤੇ ਜਾਣਗੇ। ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਦਿੱਲੀ ਤਰਜ਼ ਦੇ ਅਧਾਰ ਤੇ ਸਿੱਖਿਆ ਨੂੰ ਲੈ ਕੇ ਵੀ ਕਈ ਫੈਸਲੇ ਕੀਤੇ ਗਏ ਹਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …