ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਕੀਤੇ ਕਾਰਜਾਂ ਨੂੰ ਵੇਖ ਕੇ ਸਾਰੇ ਲੋਕਾਂ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਜਿੱਥੇ ਉਨ੍ਹਾਂ ਨੂੰ ਕਿਸਾਨਾਂ ਦੇ ਹਿਤੈਸ਼ੀ ਅਤੇ ਮੁਸ਼ਕਲਾਂ ਦਾ ਜਲਦ ਹੱਲ ਕਰਨ ਵਾਲੇ ਮੁੱਖ ਮੰਤਰੀ ਦੇ ਵਜੋਂ ਲਿਆ ਜਾ ਰਿਹਾ ਹੈ। ਕਿਉਂਕਿ ਉਨ੍ਹਾਂ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਗਏ ਹਨ ਅਤੇ ਤੁਰੰਤ ਕੰਮ ਕੀਤੇ ਜਾਣ ਦਾ ਵੀ ਐਲਾਨ ਕੀਤਾ ਗਿਆ ਹੈ। ਜਿੱਥੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੇ ਹਮਲੇ ਦੌਰਾਨ ਮੁਆਵਜ਼ਾ ਦੀਵਾਲੀ ਤੋਂ ਪਹਿਲਾਂ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਉੱਤਰ ਪ੍ਰਦੇਸ਼ ਦੇ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤਾ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ ਹੈ।
ਉਥੇ ਹੀ ਵੱਖ ਵੱਖ ਵਿਭਾਗਾਂ ਵਿੱਚ ਨੌਕਰੀਆਂ ਦਿੱਤੇ ਜਾਣ ਦਾ ਵੀ ਭਰੋਸਾ ਦਿਵਾਇਆ ਗਿਆ ਹੈ। ਹੁਣ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਵੀ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਪੁੱਤਰ ਦੇ ਵਿਆਹ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਚਾਰੇ ਪਾਸੇ ਚਰਚਾ ਹੋ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਦਾ ਬੀਤੇ ਦਿਨੀਂ ਜਿੱਥੇ ਵਿਆਹ ਸਾਦਗੀ ਨਾਲ ਗੁਰਦੁਆਰਾ ਸਾਹਿਬ ਵਿਚ ਕੀਤਾ ਗਿਆ। ਉੱਥੇ ਹੀ ਇਸ ਵਿਆਹ ਨੂੰ ਲੈ ਕੇ ਸਭ ਪਾਸੇ ਸ਼ਲਾਘਾ ਵੀ ਕੀਤੀ ਗਈ। ਜਿੱਥੇ ਗੁਰਪ੍ਰੀਤ ਸਿੰਘ ਘੁੱਗੀ ਵੱਲੋਂ ਇਸ ਵਿਆਹ ਦੀ ਪ੍ਰਸੰਸਾ ਕੀਤੀ ਗਈ ਹੈ ਉਥੇ ਹੀ ਗੁਰਦੁਆਰਾ ਪਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਵੀ ਇਸ ਸਾਦਗੀ ਭਰੇ ਵਿਆਹ ਦੀ ਪ੍ਰਸੰਸਾ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਜਿੱਥੇ ਸਭ ਲੋਕਾਂ ਵੱਲੋਂ ਗੁਰਦੁਆਰਾ ਸਾਹਿਬ ਵਿਚ ਆ ਕੇ ਨਵ-ਵਿਆਹੁਤਾ ਜੋੜੇ ਨੂੰ ਅਸ਼ੀਰਵਾਦ ਦਿੱਤਾ ਗਿਆ ਉਥੇ ਹੀ ਸੱਭ ਵਲੋ ਪੰਗਤ ਵਿੱਚ ਬੈਠ ਕੇ ਸਾਦੇ ਢੰਗ ਨਾਲ ਲੰਗਰ ਵੀ ਛਕਿਆ ਗਿਆ। ਜੋ ਕੇ ਲੋਕਾਂ ਲਈ ਇਕ ਬਹੁਤ ਹੀ ਚੰਗਾ ਸੁਨੇਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਤਰੱਕੀ ਦੀ ਰਾਹ ਤੇ ਲਿਜਾਣ ਲਈ ਐਲਾਨ ਕੀਤੇ ਜਾ ਰਹੇ ਹਨ ਅਤੇ ਉੱਥੇ ਹੀ ਆਖਿਆ ਗਿਆ ਹੈ ਲੋਕਾਂ ਨੂੰ ਮੁਫ਼ਤ ਦੀ ਦਾਲ ਰੋਟੀ ਦੇਣ ਦੀ ਬਜਾਏ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਵਾਸਤੇ ਉੱਚ ਸਿੱਖਿਆ ਮੁਹਇਆ ਕਰਵਾਈ ਜਾਵੇ, ਜਿਸ ਨਾਲ ਲੋਕ ਖੁਦ ਆਪਣੇ ਪੈਰਾਂ ਤੇ ਖੜ੍ਹੇ ਹੋ ਸਕਣ ਅਤੇ ਸਰਕਾਰਾਂ ਨੂੰ ਉਨ੍ਹਾਂ ਨੂੰ ਰੁਜਗਾਰ ਦਿੱਤੇ ਜਾਣ।
ਉਥੇ ਹੀ ਚਰਨਜੀਤ ਸਿੰਘ ਚੰਨੀ ਦੀ ਅਜਿਹੀ ਸੋਚ ਨੂੰ ਲੈ ਕੇ , ਅਤੇ ਲੋਕਾਂ ਨਾਲ ਕੀਤੇ ਜਾ ਰਹੇ ਵਾਅਦਿਆਂ ਨੂੰ ਲੈ ਕੇ ਸਾਰੇ ਲੋਕਾਂ ਵੱਲੋਂ ਉਨ੍ਹਾਂ ਦੀ ਪ੍ਰਸੰਸਾ ਕੀਤੀ ਜਾ ਰਹੀ ਹੈ। ਉੱਥੇ ਹੀ ਉਹਨਾਂ ਕਿਹਾ ਕਿ ਕੁਝ ਉੱਚ ਜਾਤੀ ਦੇ ਲੋਕਾਂ ਵੱਲੋਂ ਪਿਛਲੇ ਦਿਨੀਂ ਕਿਸਾਨਾਂ ਨੂੰ ਦਰੜ ਦਿੱਤਾ ਗਿਆ ਸੀ, ਉੱਥੇ ਵੀ ਮੁੱਖ ਮੰਤਰੀ ਵੱਲੋਂ ਹਮਦਰਦੀ ਜਾਹਿਰ ਕੀਤੀ ਗਈ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …