ਹੁਣ ਅਕਾਲੀ ਦਲ ਕਰਨ ਲੱਗਾ ਇਹ
ਪੰਜਾਬ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਰੋਸ ਪ੍ਰਦਰਸ਼ਨ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਹਨਾਂ ਖੇਤੀ ਕਨੂੰਨਾਂ ਦੇ ਕਾਰਨ ਹੀ ਅਕਾਲੀ ਦਲ ਤੇ ਭਾਜਪਾ ਗਠਜੋੜ ਵੀ ਟੁੱਟ ਚੁੱਕਾ ਹੈ। ਜਿੱਥੇ ਅਕਾਲੀ ਦਲ ਬਾਦਲ ਵੱਲੋਂ ਕਿਸਾਨ ਜਥੇਬੰਧੀਆ ਦਾ ਪੂਰਾ ਸਾਥ ਦਿੱਤਾ ਜਾ ਰਿਹਾ ਹੈ, ਉੱਥੇ ਹੀ ਕਾਂਗਰਸ ,ਆਪ,ਅਤੇ ਭਾਜਪਾ ਵਰਕਰਾਂ ਵੱਲੋਂ ਕਿਸਾਨਾਂ ਦੀ ਪੂਰੀ ਹਮਾਇਤ ਕੀਤੀ ਜਾ ਰਹੀ ਹੈ। 31 ਕਿਸਾਨ ਜਥੇਬੰਦੀਆਂ ਵੱਲੋਂ ਅਣਮਿੱਥੇ ਸਮੇਂ ਲਈ ਅੰਦੋਲਨ ਜਾਰੀ ਹੈ।ਇਸ ਅੰਦੋਲਨ ਦੇ ਕਾਰਨ ਰੇਲ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ।
ਹੁਣ ਭਾਜਪਾ ਨਾਲੋਂ ਅੱਡ ਹੋਣ ਤੋਂ ਬਾਅਦ ਅਕਾਲੀ ਦਲ ਇਕ ਹੋਰ ਵੱਡਾ ਧ- ਮਾ -ਕਾ ਕਰਨ ਜਾ ਰਿਹਾ ਹੈ । ਜਿਸ ਨਾਲ ਦੇਸ਼ ਦੀ ਸਿਆਸਤ ਦੇ ਪੈਰ ਹਿਲ ਗਏ ਹਨ । ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਅਕਾਲੀ ਗਠਜੋੜ ਟੁੱ – ਟ ਚੁੱਕਾ ਹੈ। ਇਸ ਗਠਜੋੜ ਦੇ ਟੁੱਟਣ ਤੋਂ ਬਾਅਦ ਅਕਾਲੀ ਦਲ ਵੱਲੋਂ ਇਕ ਹੋਰ ਐਲਾਨ ਕੀਤਾ ਜਾ ਰਿਹਾ ਹੈ। ਅਕਾਲੀ ਦਲ ਵੱਲੋਂ ਚੁੱਕਿਆ ਜਾ ਰਿਹਾ ਇਹ ਵੱਡਾ ਕਦਮ ਇਹ ਹੈ ਕਿ ਅਕਾਲੀ ਦਲ ਡੀ.ਐਮ.ਕੇ., ਸ਼ਰਦ ਪਵਾਰ ,ਬੀਜੂ ਜਨਤਾ ਦਲ, ਟੀ.ਡੀ.ਪੀ. ਮਮਤਾ ਬੈਨਰਜੀ ,ਅਤੇ ਸਮਾਜਵਾਦੀ ਪਾਰਟੀ ਨਾਲ ਰਾਬਤਾ ਕਾਇਮ ਕਰ ਰਿਹਾ ਹੈ। ਇਸ ਦੀ ਜਾਣਕਾਰੀ ਸੀਨੀਅਰ ਅਕਾਲੀ ਦਲ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਲਈ ਅਕਾਲੀ ਦਲ ਵੱਲੋਂ ਚਾਰ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਵੀ ਕੀਤਾ ਗਿਆ।ਚੰਦੂਮਾਜਰਾ ਨੇ ਫਿਲਹਾਲ ਅਕਾਲੀ ਦਲ ਦਾ ਮੁੱਖ ਮਕਸਦ ਖੇਤਰੀ ਪਾਰਟੀਆਂ ਇਕੋ ਪਲੇਟ ਫਾਰਮ ਤੇ ਇਕਠਾ ਕਰ ਕੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੋਧ ਵਿਚ ਆਵਾਜ਼ ਬੁਲੰਦ ਕਰਨਾ ਹੈ। ਤਾਂ ਜੋ ਖੇਤੀ ਕਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ। ਚੰਦੂਮਾਜਰਾ ਨੇ ਦਾਅਵਾ ਕੀਤਾ ਹੈ ਕਿ ਕੁਝ ਆਗੂ ਅਤੇ ਉਨ੍ਹਾਂ ਦੇ ਨਾਲ ਆਉਣ ਲਈ ਵੀ ਹਾਮੀ ਭਰ ਦਿੱਤੀ ਗਈ ਹੈ।
ਬਣਾਈ ਗਈ ਤਾਲਮੇਲ ਕਮੇਟੀ ਵਿੱਚ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਨਰੇਸ਼ ਗੁਜਰਾਲ, ਬਲਵਿੰਦਰ ਸਿੰਘ ਭੂੰਦੜ,ਮਨਜਿੰਦਰ ਸਿੰਘ ਸਿਰਸਾ ਨੂੰ ਵੀ ਸ਼ਾਮਲ ਕੀਤਾ ਗਿਆ ਹੈ ।ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਕਮੇਟੀ ਵੱਲੋਂ ਕਈ ਖੇਤਰਾਂ ਨਾਲ ਮੁਲਾਕਾਤ ਵੀ ਕੀਤੀ ਜਾ ਚੁੱਕੀ ਹੈ । ਹੁਣ ਕਈ ਪਾਰਟੀਆ ਨਾਲ ਰਾਬਤਾ ਵੀ ਕਾਇਮ ਕੀਤਾ ਜਾ ਰਿਹਾ ਹੈ।ਇਸ ਤਾਲਮੇਲ ਕਮੇਟੀ ਵੱਲੋਂ ਦੂਜੀਆਂ ਧਿਰਾਂ ਨਾਲ ਗੱਲਬਾਤ ਕਰਕੇ ਇਕੱਠਾ ਕੀਤਾ ਜਾ ਰਿਹਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …