ਆਈ ਤਾਜਾ ਵੱਡੀ ਖਬਰ
ਦੁਨੀਆ ਵਿੱਚ ਫਿਰ ਤੋਂ ਕਰੋਨਾ ਦੀ ਅਗਲੀ ਲਹਿਰ ਨੇ ਸਭ ਦੇਸ਼ਾਂ ਨੂੰ ਆਪਣੀ ਚਪੇਟ ਵਿੱਚ ਲੈਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ ਸਾਲ ਤੋਂ ਵਿਸ਼ਵ ਵਿਚ ਸ਼ੁਰੂ ਹੋਈ ਕਰੋਨਾ ਨਾਂ ਦੀ ਬਿਮਾਰੀ ਨੇ ਸਾਰੀ ਦੁਨੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਕੋਈ ਵੀ ਦੇਸ਼ ਇਸ ਦੇ ਪ੍ਰਭਾਵ ਵਿਚ ਆਉਣ ਤੋਂ ਬਚ ਨਹੀਂ ਸਕਿਆ। ਬਹੁਤ ਸਾਰੇ ਦੇਸ਼ਾਂ ਵਿੱਚ ਇਸ ਕਰੋਨਾ ਨੇ ਭਾਰੀ ਤਬਾਹੀ ਮਚਾਈ ਹੈ। ਬਹੁਤ ਸਾਰੇ ਦੇਸ਼ਾਂ ਨੂੰ ਕਰੋਨਾ ਦੇ ਕਾਰਨ ਤਾਲਾ ਬੰਦੀ ਵੀ ਕਰਨੀ ਪਈ। ਜਿਸ ਕਾਰਨ ਸਮੁੱਚਾ ਵਿਸ਼ਵ ਹੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ
ਰਿਹਾ ਹੈ। ਇਸ ਕਰੋਨਾ ਦੇ ਕਾਰਣ ਹਵਾਈ ਆਵਾਜਾਈ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ। ਜਿਸ ਨਾਲ ਬਹੁਤ ਸਾਰੇ ਲੋਕਾਂ ਦੇ ਕਾਰੋਬਾਰ ਤੇ ਅਸਰ ਪਿਆ। ਕੁਝ ਯਾਤਰੀਆਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਕੁਝ ਖਾਸ ਉਡਾਨਾਂ ਸ਼ੁਰੂ ਕੀਤੀਆਂ ਗਈਆਂ ਸਨ। ਭਾਰਤੀਆਂ ਲਈ ਇੱਕ ਵੱਡੀ ਖਬਰ ਅੰਤਰਰਾਸ਼ਟਰੀ ਫਲਾਈਟ ਦੇ ਬਾਰੇ ਵਿੱਚ ਆਈ ਹੈ, ਜਿੱਥੇ ਇਹ ਐਲਾਨ ਹੋਇਆ ਹੈ। ਕਰੋਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤੋਂ ਸਰਹੱਦ ਉਪਰ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਭਾਰਤ ਵਿੱਚ
ਕਰੋਨਾ ਦੀ ਗਿਣਤੀ ਵਧ ਰਹੀ ਹੈ ਜਿਸ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਜਾਣ ਵਾਲੀਆਂ ਉਡਾਣਾਂ ਤੇ ਪਾਬੰਦੀ ਲਗਾਈ ਜਾ ਰਹੀ ਹੈ। ਹੁਣ ਭਾਰਤ ਦੇ ਯਾਤਰੀਆਂ ਨੂੰ ਫਰਾਂਸ ਵਿੱਚ ਜਾਣ ਉਪਰਾਂਤ 10 ਦਿਨ ਲਈ ਇਕਾਂਤਵਾਸ ਵਿੱਚ ਰਹਿਣਾ ਪਵੇਗਾ। ਫਰਾਂਸ ਸਰਕਾਰ ਦੇ ਇਕ ਬੁਲਾਰੇ ਗੇਬ੍ਰਿਯਲ ਅਟਾਲ ਵਲੋ ਇਹ ਐਲਾਨ ਕੀਤਾ ਗਿਆ ਹੈ ਕਿ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਉਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਲਈ ਖਾਸ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾ
ਫਰਾਂਸ ਵੱਲੋਂ ਬ੍ਰਾਜ਼ੀਲ ਤੋਂ ਆਉਣ ਵਾਲੀਆਂ ਉਡਾਨਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ। ਉੱਥੇ ਹੀ ਫਰਾਂਸ ਸਰਕਾਰ ਵੱਲੋਂ ਅਰਜਨਟੀਨਾ, ਚਿਲੀ ਅਤੇ ਦੱਖਣੀ ਅਫਰੀਕਾ ਤੋਂ ਆਉਣ ਵਾਲੇ ਯਾਤਰੀਆਂ ਨੂੰ ਵੀ ਇਕਾਂਤਵਾਸ ਵਿੱਚ ਰਹਿਣ ਦੇ ਹੁਕਮ ਜਾਰੀ ਕੀਤੇ ਗਏ ਹਨ। ਭਾਰਤ ਵਿੱਚ ਵਧ ਰਹੇ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਸੁਰੱਖਿਆ ਦੇ ਤੌਰ ਤੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਬ੍ਰਿਟੇਨ ਵੱਲੋਂ ਵੀ ਭਾਰਤ ਤੋਂ ਆਉਣ ਵਾਲੀਆਂ ਉਡਾਨਾਂ ਨੂੰ 30 ਅਪ੍ਰੈਲ ਤੱਕ ਰੋਕ ਦਿੱਤਾ ਗਿਆ ਹੈ। ਜਿਸ ਕਾਰਨ ਬਹੁਤ ਸਾਰੇ ਯਾਤਰੀ ਪ੍ਰਭਾਵਿਤ ਹੋਏ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …